Ferozepur News

ਰਾਸ਼ਟਰੀ ਬਾਲ ਸਵੱਸਥ ਕਾਰਿਆਕ੍ਰਮ ਯੋਜਨਾ ਵਿਮੀਕਾ ਲਈ ਵਰਦਾਨ ਸਾਬਤ ਹੋਈ

ਸਿਹਤ ਵਿਭਾਗ ਪੰਜਾਬ ਪਿੰਡ ਖੱਲਚੀਆਂ ਕ਼ਦੀਮ ਦੀ ਵਿਮੀਕਾ ਲਈ ਫ਼ਰਿਸ਼ਤਾ ਬਣਕੇ ਬਹੁੜਿਆ

ਰਾਸ਼ਟਰੀ ਬਾਲ ਸਵੱਸਥ ਕਾਰਿਆਕ੍ਰਮ ਯੋਜਨਾ ਵਿਮੀਕਾ ਲਈ ਵਰਦਾਨ ਸਾਬਤ ਹੋਈ

ਸਿਹਤ ਵਿਭਾਗ ਪੰਜਾਬ ਪਿੰਡ ਖੱਲਚੀਆਂ ਕ਼ਦੀਮ ਦੀ ਵਿਮੀਕਾ ਲਈ ਫ਼ਰਿਸ਼ਤਾ ਬਣਕੇ ਬਹੁੜਿਆ
• ਦਿਲ ਦੇ ਛੇਕ ਦੇ ਮੁਫ਼ਤ ਅਪਰੇਸ਼ਨ ਨਾਲ ਬੱਚੀ ਵਿਮੀਕਾ ਨੂੰ ਮਿਲੀ ਨਵੀਂ ਜ਼ਿੰਦਗੀ
• ਰਾਸ਼ਟਰੀ ਬਾਲ ਸਵੱਸਥ ਕਾਰਿਆਕ੍ਰਮ ਯੋਜਨਾ ਵਿਮੀਕਾ ਲਈ ਵਰਦਾਨ ਸਾਬਤ ਹੋਈ

ਫਿਰੋਜਪੁਰ,10 ਜਨਵਰੀ, 2025:  ਫ਼ਿਰੋਜ਼ਪੁਰ ਦੇ ਪਿੰਡ ਖਲਚੀਆਂ ਕਦੀਮ ਦੇ ਵਸਨੀਕ ਕੁਲਦੀਪ ਕੁਮਾਰ ਦੀ ਬੇਟੀ ਵਿਮੀਕਾ ਦੇ ਦਿਲ ਦਾ ਅਪ੍ਰੇਸ਼ਨ ਬਿਲਕੁੱਲ ਮੁਫ਼ਤ ਕਰਵਾ ਕੇ ਬੱਚੇ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਸਿਹਤ ਵਿਭਾਗ ਦੀ ਰਾਸ਼ਟਰੀ ਬਾਲ ਸਵੱਸਥ ਕਾਰਿਆਕ੍ਰਮ ਯੋਜਨਾ ਵਰਦਾਨ ਸਾਬਿਤ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਹੈਲਥ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਆਰ.ਬੀ.ਐਸ ਕੇ ਟੀਮ ਮਮਦੋਟ ਤੋਂ ਡਾ. ਹਰਪ੍ਰੀਤ ਸਿੰਘ ਵੱਲੋਂ ਵਿਮੀਕਾ ਪੁੱਤਰੀ ਕੁਲਦੀਪ ਕੁਮਾਰ, ਪਿੰਡ ਖਲਚੀਆਂ ਕਦੀਮ ਦਾ ਸੂਬੇ ਦੇ ਫੋਰਟਿਸ ਹਸਪਤਾਲ ਮੁਹਾਲੀ ਤੋਂ ਦਿਲ ਦੇ ਛੇਕ ਦਾ ਸਫ਼ਲ ਅਪਰਸ਼ੇਨ ਕਰਵਾਇਆ ਗਿਆ, ਜਿਸ ਨਾਲ ਇਸ ਮਾਸੂਮ ਨੂੰ ਨਵੀਂ ਜ਼ਿੰਦਗੀ ਮਿਲੀ ਹੈ। ਵਿਮਿਕਾ ਜੋ ਕਿ ਹੁਣ 2 ਸਾਲ ਦੀ ਹੋ ਗਈ ਹੈ ਆਪਣੇ ਪਰਿਵਾਰ ਨਾਲ ਬਿਲਕੁੱਲ ਤੰਦਰੂਸਤ ਹੋ ਕੇ ਜੀਵਨ ਬਤੀਤ ਕਰ ਰਹੀ ਹੈ।
ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਵਿਭਾਗ ਦੀ ਟੀਮ ਨੇ ਵਿਮੀਕਾ ਦੇ ਘਰ ਜਾ ਕੇ ਬੱਚੀ ਦੀ ਸਿਹਤ ਜਾਂਚ ਤੋਂ ਬਾਅਦ ਤੰਦਰੂਸਤ ਜੀਵਨ ਦੀਆਂ ਸ਼ੁਭਕਾਮਨਾਵਾਂ ਦਿੰਦੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਦੱਸਿਆ ਕਿ ਇਸ ਬੱਚੇ ਦੇ ਦਿਲ ਦੇ ਆਪ੍ਰੇਸ਼ਨ ਦਾ ਪੂਰਾ ਖਰਚਾ ਆਰ.ਬੀ.ਐਸ.ਕੇ. ਤਹਿਤ ਸਰਕਾਰ ਵੱਲੋਂ ਕੀਤਾ ਗਿਆ ਹੈ। ਵਿਮੀਕਾ ਦੇ ਪਿਤਾ ਕੁਲਦੀਪ ਕੁਮਾਰ ਅਤੇ ਮਾਤਾ ਅੰਜਲੀ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਯੋਜਨਾ ਉਹਨਾਂ ਦੀ ਬੱਚੀ ਤੇ ਪਰਿਵਾਰ ਲਈ ਨਵਾਂ ਜੀਵਨ ਲੈ ਕੇ ਆਈ ਹੈ। ਉਸ ਦਾ ਇਲਾਜ ਬਿਲਕੁਲ ਮੁਫ਼ਤ ਹੋਇਆ ਹੈ ਜਦਕਿ ਪ੍ਰਾਈਵੇਟ ਤੌਰ ’ਤੇ ਇਸ ਦਾ ਇਲਾਜ ਲੱਖਾਂ ਰੁਪਏ ਦਾ ਹੋਣ ਕਰਕੇ ਬਹੁਤ ਮਹਿੰਗਾ ਸੀ ਜੋ ਕਿ ਉਨ੍ਹਾਂ ਦੀ ਸਮਰੱਥਾ ਤੋਂ ਬਾਹਰ ਦੀ ਗੱਲ ਸੀ।
ਡਿਪਟੀ ਮਾਸ ਮੀਡੀਆ ਅਫ਼ਸਰ ਨੇਹਾ ਭੰਡਾਰੀ ਨੇ ਦੱਸਿਆ ਕਿ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਸੂਬਾ ਸਰਕਾਰ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚ ਆਂਗਨਵਾੜੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਰਜਿਸਟਰਡ 0 ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਇਲਾਜ ਮੁਫ਼ਤ ਵਿੱਚ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਜਨਮ ਜਾਤ ਬਿਮਾਰੀਆਂ, ਦਿਲ ਦੀਆਂ ਬਿਮਾਰੀਆਂ, ਮੰਦਬੁੱਧੀ, ਬੋਲਣ ਵਿੱਚ ਦੇਰੀ, ਦੰਦਾਂ ਦੀਆਂ ਬਿਮਾਰੀਆਂ, ਟੇਢੇ ਪੈਰ, ਰੀੜ੍ਹ ਦੀ ਹੱਡੀ ਵਿਚ ਸੋਜ਼ ਸਮੇਤ 31 ਬਿਮਾਰੀਆਂ ਦਾ ਇਲਾਜ ਮੁਫ਼ਤ ਵਿੱਚ ਕੀਤਾ ਜਾਂਦਾ ਹੈ।
ਆਰ.ਬੀ.ਐਸ.ਕੇ ਦੇ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਵੱਡੇ ਆਪ੍ਰੇਸ਼ਨਾਂ ਲਈ ਪੰਜਾਬ ਦੇ 9 ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ, ਜਿੱਥੇ ਇਸ ਯੋਜਨਾ ਹੇਠ ਭੇਜੇ ਗਏ ਬੱਚਿਆਂ ਦੇ ਅਪ੍ਰੇਸ਼ਨ ਬਿਲਕੁੱਲ ਮੁੱਫਤ ਕੀਤੇ ਜਾਂਦੇ ਹਨ। ਇਸ ਮੌਕੇ ਡਾ. ਹਰਪ੍ਰੀਤ ਸਿੰਘ, ਆਯੁਰਵੈਦਿਕ ਮੈਡੀਕਲ ਅਫ਼ਸਰ, ਨੇਹਾ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਸਮੇਤ ਪਿੰਡ ਦੀ ਆਂਗਣਵਾੜੀ ਵਰਕਰ ਵੀ ਹਾਜ਼ਰ ਸਨ ।

Related Articles

Leave a Reply

Your email address will not be published. Required fields are marked *

Back to top button