ਰੀਦ ਕੀਤੀ ਗਈ ਕਣਕ ਦੀ ਕਿਸਾਨਾਂ ਨੂੰ 1 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ: ਡਿਪਟੀ ਕਮਿਸ਼ਨਰ
721574 ਮੀਟਿ੍ਰਕ ਟਨ ਕਣਕ ਦੀ ਹੋ ਚੁੱਕੀ ਹੈ ਖਰੀਦ
ਖਰੀਦ ਕੀਤੀ ਗਈ ਕਣਕ ਦੀ ਕਿਸਾਨਾਂ ਨੂੰ 1 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ: ਡਿਪਟੀ ਕਮਿਸ਼ਨਰ
- 721574 ਮੀਟਿ੍ਰਕ ਟਨ ਕਣਕ ਦੀ ਹੋ ਚੁੱਕੀ ਹੈ ਖਰੀਦ
ਫਿਰੋਜ਼ਪੁਰ, 30 ਅਪ੍ਰੈਲ 2021.
ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ ਅਤੇ ਬੀਤੇ ਦਿਨ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 721574 ਮੀਟਿ੍ਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ ਹੁਣ ਤੱਕ 1 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੰਟਰੋਲਰ ਖੁਰਾਕ ਸਪਲਾਈ ਤੇ ਖਪਤਕਾਰ ਮਾਮਲੇ ਸ੍ਰੀ ਹਿਮਾਂਸੂੰ ਕੁੱਕੜ ਨੇ ਦੱਸਿਆ ਕਿ ਬੀਤੇ ਦਿਨ ਤੱਕ 721574 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ, ਜਿਸ ਵਿਚੋਂ ਪਨਗਰੇਨ ਵੱਲੋਂ 244905 ਮੀਟਿ੍ਰਕ ਟਨ, ਐਫ.ਸੀ.ਆਈ ਵੱਲੋਂ 17891 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 189997 ਮੀਟਿ੍ਰਕ ਟਨ, ਪਨਸਪ ਵੱਲੋਂ 167845 ਮੀਟਿ੍ਰਕ ਟਨ ਅਤੇ ਪੰਜਾਬ ਵੇਅਰਹਾਊਸ ਵੱਲੋਂ 99816 ਮੀਟਿ੍ਰਕ ਟਨ ਅਤੇ ਵਪਾਰੀਆਂ ਵੱਲੋਂ 1120 ਮੀਟਰਕ ਟਨ ਕਣਕ ਖ਼ਰੀਦੀ ਗਈ ਹੈ।
ਉਨ੍ਹਾਂ ਨੇ ਕਿਹਾ ਕਿ ਖਰੀਦੀ ਗਈ ਕਣਕ ਦੀ 90 ਫੀਸਦੀ ਤੋਂ ਜ਼ਿਆਦਾ ਅਦਾਇਗੀ ਹੋ ਚੁੱਕੀ ਹੈ ਅਤੇ ਕਣਕ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਹਿਲਾਂ ਨਾਲੋਂ ਲਿਫਟਿੰਗ ਵਿੱਚ ਵੀ ਹੋਰ ਤੇਜ਼ੀ ਲਿਆਂਦੀ ਗਈ ਹੈ।