ਰੁੱਖ ਲਗਾਓ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਾਜੀਦਪੁਰ ਵਿੱਚ ਲਗਾਏ ਬੂਟੇ
ਰੁੱਖ ਲਗਾਓ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਾਜੀਦਪੁਰ ਵਿੱਚ ਲਗਾਏ ਬੂਟੇ।
ਫਿਰੋਜ਼ਪੁਰ ( ) 04.09.2024 — ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਰੁੱਖ ਲਗਾਓ ਮਹਿੰਮ ਮਿਤੀ 01.07.2024 ਤੋਂ 30.09.2024 ਤੋਂ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ, ਫਿਰੋਜਪੁਰ ਦੇ ਸਹਿਯੋਗ ਨਾਲ ਜੁਲਾਈ, 2024 ਤੋਂ ਵੱਖ—ਵੱਖ ਥਾਵਾਂ ਤੇ ਰੁੱਖ—ਬੂਟੇ ਲਗਾਏ ਜਾ ਰਹੇ ਹਨ। ਇਸ ਮੁਹਿੰਮ ਦੇ ਤਹਿਤ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਸ੍ਰੀ ਵੀਰਇੰਦਰ ਅਗਰਵਾਲ ਜੀ ਦੀ ਯੋਗ ਅਗਵਾਈ ਹੇਠ ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀ ਵੱਲੋਂ ਮਿਤੀ 03.09.2024 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਾਜੀਦਪੁਰ ਵਿੱਚ ਵੀ ਰੁੱਖ ਲਗਵਾਏ ਗਏ ਅਤੇ ਸਕੂਲ ਦੇ ਬੱਚਿਆਂ ਨੂੰ ਵਾਤਾਵਰਨ ਨੂੰ ਸਾਫ ਅਤੇ ਹਰਿਆਵਲਾ ਬਣਾਉਣ ਲਈ ਹਮੇਸ਼ਾਂ ਸਾਥ ਦੇਣ ਲਈ ਕਿਹਾ ਅਤੇ ਉਹਨਾਂ ਨੂੰ ਵਾਤਾਵਰਨ ਸਾਫ ਰੱਖਣ ਲਈ ਆਪਣੇ ਆਲੇ—ਦੁਆਲੇ ਨੂੰ ਵੀ ਸਾਫ ਰੱਖਣ ਲਈ ਪ੍ਰੇਰਿਤ ਕੀਤਾ। ਮੌਕੇ ਤੇ ਸ੍ਰੀਮਤੀ ਸੁਰਿੰਦਰ ਕੌਰ, ਪਿੰਸੀਪਲ ਅਤੇ ਹੋਰ ਅਧਿਆਪਕ ਸਾਹਿਬਾਨ ਮੌਜੂਦ ਸਨ। ਇਸ ਮੁਹਿੰਮ ਦੇ ਤਹਿਤ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ, ਫਿਰੋਜਪੁਰ ਦੇ ਸਹਿਯੋਗ ਨਾਲ ਹੁਣ ਤੱਕ 50,000 ਤੋਂ ਵੱਧ ਬੂਟੇ ਲਗਵਾ ਦਿੱਤੇ ਜਾ ਚੁੱਕੇ ਹਨ ਅਤੇ ਅੱਗੇ ਵੀ ਇਸ ਮੁਹਿੰਮ ਦੇ ਚਲਦੇ ਹੋਏ ਹੋਰ ਵੀ ਬੂਟੇ ਲਗਾਏ ਜਾ ਰਹੇ ਹਨ।