Ferozepur News

ਰੂਹਰਸਹਾਏ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ – ਪਾਲਕੀ ਨੂੰ ਵੀ ਪਹੁੰਚਾਇਆ ਨੁਕਸਾਨ

ਗੁਰੂਹਰਸਹਾਏ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ – ਪਾਲਕੀ ਨੂੰ ਵੀ ਪਹੁੰਚਾਇਆ ਨੁਕਸਾਨ

ਰੂਹਰਸਹਾਏ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ - ਪਾਲਕੀ ਨੂੰ ਵੀ ਪਹੁੰਚਾਇਆ ਨੁਕਸਾਨ
ਗੁਰੂਹਰਸਹਾਏ, 11 ਫਰਵਰੀ (ਪਰਮਪਾਲ ਗੁਲਾਟੀ ): ਨਜ਼ਦੀਕੀ ਪਿੰਡ ਚੱਕ ਮਹੰਤਾਂ ਵਾਲਾ ਵਿਖੇ ਬੀਤੀ ਰਾਤ 2 ਵਜੇ ਦੇ ਕਰੀਬ ਇੱਕ ਅਣਪਛਾਤੇ ਨੌਜਵਾਨ ਵੱਲੋਂ ਗੁਰਦੁਆਰਾ ਸਾਹਿਬ ‘ਚ ਦਾਖਲ ਹੋ ਕੇ ਗੁਰਦੁਆਰਾ ਸਾਹਿਬ ਦੀ ਭੰਨ-ਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਉਕਤ ਵਿਅਕਤੀ ਵਲੋਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵੀ ਕੀਤੀ ਗਈ। ਇਸ ਘਟਨਾ ਦਾ ਪਤਾ ਚੱਲਦੇ ਸਾਰ ਪਿੰਡ ਦੇ ਲੋਕ ਮੌਕੇ ‘ਤੇ ਇਕੱਠੇ ਹੋ ਗਏ, ਜਿਨਾਂ ਨੇ ਉਸ ਅਣਪਛਾਤੇ ਵਿਅਕਤੀ ਨੂੰ ਫੜ ਲਿਆ ਅਤੇ ਉਸ ਦੀ ਜੰਮ ਕੇ ਕੁੱਟਮਾਰ ਕੀਤੀ। ਲੋਕਾਂ ਨੇ ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ, ਜਿਸ ਨੇ ਘਟਨਾ ਸਥਾਨ ‘ਤੇ ਪਹੁੰਚ ਕੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਥਾਣੇ ਲਿਆਂਦਾ, ਜਿਥੇ ਉਸ ਤੋਂ ਇਸ ਮਾਮਲੇ ਦੇ ਸਬੰਧ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਲੋਕਾਂ ਨੇ ਦੱਸਿਆ ਕਿ ਉਸ ਵਿਅਕਤੀ ਨੇ ਗੁਰਦੁਆਰਾ ਸਾਹਿਬ ਦੀ ਬੇਅਦਬੀ ਕਰਦੇ ਹੋਏ ਪਾਲਕੀ ਸਾਹਿਬ ਵੀ ਤੋੜ ਦਿੱਤੀ। ਉਸ ਨੇ 4 ਏ.ਸੀ. ਅਤੇ ਗੁਰਦੁਆਰਾ ਸਾਹਿਬ ‘ਚ ਲੱਗੇ ਸ਼ੀਸ਼ੇ ਵੀ ਤੋੜ ਦਿੱਤੇ। ਇਸ ਮੌਕੇ ਸ਼ਹਿਰ ਦੇ ਕਈ ਲੀਡਰ ਵੀ ਥਾਣੇ ਪੁੱਜੇ। ਐਸ.ਪੀ.ਡੀ. ਅਜੇ ਰਾਜ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ‘ਤੇ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਰਸ਼ਨ ਸਿੰਘ ਬਰਾੜ ਨੇ ਇਸ ਘਟਨਾ ਦੀ ਸਖਤ ਸ਼ਬਦਾਂ ‘ਚ ਨਿੰਦਾ ਕੀਤੀ।

Related Articles

Leave a Comment

Back to top button
Close