Ferozepur News

ਲਾਇਨਜ਼ ਕਲੱਬ ਫ਼ਿਰੋਜ਼ਪੁਰ ਨੇ ਖਾਲਸਾ ਗਰਲਜ਼ ਮਾਡਲ ਸਕੂਲ ਬੱਚਿਆਂ ਨੂੰ ਗਰਮ ਕੱਪੜੇ ਵੰਡੇ

ਲਾਇਨਜ਼ ਕਲੱਬ ਫ਼ਿਰੋਜ਼ਪੁਰ ਖਾਲਸਾ ਗਰਲਜ਼ ਮਾਡਲ ਸਕੂਲ ਬੱਚਿਆਂ ਨੂੰ ਗਰਮ ਕੱਪੜੇ ਵੰਡੇ

ਲਾਇਨਜ਼ ਕਲੱਬ ਫ਼ਿਰੋਜ਼ਪੁਰ ਨੇ ਖਾਲਸਾ ਗਰਲਜ਼ ਮਾਡਲ ਸਕੂਲ ਬੱਚਿਆਂ ਨੂੰ ਗਰਮ ਕੱਪੜੇ ਵੰਡੇ

ਲਾਇਨਜ਼ ਕਲੱਬ ਫ਼ਿਰੋਜ਼ਪੁਰ ਖਾਲਸਾ ਗਰਲਜ਼ ਮਾਡਲ ਸਕੂਲ ਬੱਚਿਆਂ ਨੂੰ ਗਰਮ ਕੱਪੜੇ ਵੰਡੇ

16 ਦਸੰਬਰ, ਫ਼ਿਰੋਜ਼ਪੁਰ : ਲਾਇਨਜ਼ ਕਲੱਬ ਫ਼ਿਰੋਜ਼ਪੁਰ ਦੇ ਵੱਲੋਂ ਅੱਜ ਖਾਲਸਾ ਗਰਲਜ਼ ਮਾਡਲ ਸਕੂਲ ਬਸਤੀ ਟੈਂਕਾਂ ਵਾਲੀ ਫ਼ਿਰੋਜ਼ਪੁਰ ਵਿਖੇ ਬੱਚਿਆਂ ਨੂੰ ਗਰਮ ਕੱਪੜੇ ਵੰਡੇ ਗਏ। ਇਸ ਮੌਕੇ ਕਲੱਬ ਦੇ ਪ੍ਰਧਾਨ ਸੁਭਾਸ਼ ਚੌਧਰੀ ਅਤੇ ਰਾਕੇਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਕਲੱਬ ਵੱਲੋਂ ਹਮੇਸ਼ਾਂ ਹੀ ਗਰੀਬਾਂ ਅਤੇ ਲੋੜਵੰਦਾਂ ਦੀ ਮਦਦ ਕੀਤੀ ਜਾਂਦੀ ਹੈ ਅਤੇ ਹਰ ਸਾਲ ਹੀ ਗਰੀਬ ਬੱਚਿਆਂ ਨੂੰ ਕੱਪੜੇ ਆਦਿ ਵੰਡੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਹ ਕਈ ਸਕੂਲਾਂ ਦੇ ਵਿੱਚ ਗਰੀਬ ਬੱਚਿਆਂ ਨੂੰ ਗਰਮ ਕੱਪੜੇ ਵੰਡ ਚੁੱਕੇ ਹਨ ਅਤੇ ਅੱਜ ਉਹ ਖ਼ਾਲਸਾ ਗਰਲ ਮਾਡਲ ਸਕੂਲ ਬਸਤੀ ਟੈਂਕਾਂ ਵਾਲੀ ਵਿਖੇ ਬੱਚਿਆਂ ਨੂੰ ਗਰਮ ਕੱਪੜੇ ਵੰਡਣ ਆਏ ਹਨ। ਉਨ੍ਹਾਂ ਦੱਸਿਆ ਕਿ ਇੱਥੇ ਅੱਜ ਦਰਜਨਾਂ ਦੀ ਗਿਣਤੀ ਵਿੱਚ ਵਿਦਿਆਰਥੀਆਂ ਨੂੰ ਗਰਮ ਕੱਪੜੇ ਵੰਡੇ ਗਏ। ਉਨ੍ਹਾਂ ਨੇ ਕਿਹਾ ਕਿ ਸਮਾਜ ਭਲਾਈ ਦੇ ਉਪਰਾਲੇ ਅੱਗੇ ਵੀ ਜਾਰੀ ਰਹਿਣਗੇ ਅਤੇ ਉਨ੍ਹਾਂ ਦਾ ਕਲੱਬ ਹਮੇਸ਼ਾਂ ਹੀ ਗਰੀਬਾਂ ਅਤੇ ਲੋੜਵੰਦਾਂ ਦੀ ਮਦਦ ਕਰਨ ਲਈ ਅੱਗੇ ਆਉਂਦਾ ਰਹੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਭਾਸ਼ ਚੌਧਰੀ, ਪ੍ਰਧਾਨ ਲਾਈਨਜ਼ ਕਲੱਬ, ਫਿਰੋਜ਼ਪੁਰ ਸਜਹਾਰ, ਰਾਕੇਸ਼ ਪਾਠਕ ਸੈਕਟਰੀ, ਅਸ਼ਵਨੀ ਝਣਜੀ, ਐਡਵੋਕੇਟ ਅਸ਼ਵਨੀ ਸ਼ਰਮਾ, ਪ੍ਰਵੇਸ਼ ਕੁਮਾਰ, ਸੁਰਿੰਦਰ ਦੁੱਗਲ, ਰਮੇਸ਼ ਕੁਮਾਰ ਗੁਪਤਾ ਅਤੇ ਸਮਾਜਸੇਵੀ ਆਗੂ ਹਰੀਸ਼ ਮੋਂਗਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਲੱਬ ਦੇ ਮੈਂਬਰ ਹਾਜ਼ਰ ਸਨ।

ਪ੍ਰਿੰਸੀਪਲ ਨਰਿੰਦਰ ਕੌਰ ਨੇ ਕਲੱਬ ਦੇ ਮੈਂਬਰਾਂ ਦਾ ਧੰਨਵਾਦ ਕੀਤਾ।

Related Articles

Back to top button
Close