Ferozepur News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਬਜ਼ੀ ਮੰਡੀ ਵਿੱਚ ਫਲਾਂ, ਸਬਜ਼ੀਆਂ ਦੀਆਂ ਦੁਕਾਨਾਂ ਦੀ ਚੈਕਿੰਗ ਹਾਨੀਕਾਰਕ ਕੀਟਨਾਸ਼ਕਾਂ/ਗ਼ਲਤ ਤਰੀਕੇ ਨਾਲ ਫਲ ਪਕਾਉਣ, ਵੇਚਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ-ਡਾ. ਰਿਚਾ

ਫ਼ਿਰੋਜ਼ਪੁਰ 12 ਜੂਨ 2018 (Manish Bawa  ) ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਵਧੀਕ ਡਿਪਟੀ ਕਮਿਸ਼ਨਰ ਡਾ. ਰਿਚਾ ਆਈ.ਏ.ਐੱਸ. ਦੀ ਅਗਵਾਈ ਹੇਠ ਸਿਹਤ, ਬਾਗ਼ਬਾਨੀ, ਡੇਅਰੀ, ਮਾਰਕੀਟ ਕਮੇਟੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਸਬਜ਼ੀ ਮੰਡੀ ਫ਼ਿਰੋਜ਼ਪੁਰ ਸ਼ਹਿਰ ਸਮੇਤ ਵੱਖ-ਵੱਖ ਸਟੋਰਾਂ ਦੀ ਚੈਕਿੰਗ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਡਾ. ਰਿਚਾ ਨੇ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿੱਥੇ ਫਲ, ਸਬਜ਼ੀ ਵਿਕ੍ਰੇਤਾਵਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਕੈਮੀਕਲ ਨਾਲ ਪੱਕੇ ਫਲਾਂ, ਸਬਜ਼ੀਆਂ ਨਾ ਵੇਚਣ ਲਈ ਕਿਹਾ ਗਿਆ ਸੀ। ਇਸ ਤੋਂ ਇਲਾਵਾ ਆਮ ਲੋਕਾਂ ਨੂੰ ਵੀ ਇਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਮੰਡੀ ਵਿੱਚ ਕੇਲੇ ਪਕਾਉਣ ਵਾਲੇ ਯੂਨਿਟਾਂ, ਬਾਹਰ ਤੋਂ ਆ ਰਹੇ ਅੰਬ ਤੇ ਹੋਰ ਫਲਾਂ ਦੀ ਚੈਕਿੰਗ ਕੀਤੀ ਗਈ ਹੈ।  
ਉਨ੍ਹਾਂ ਕਿਹਾ ਕਿ ਫਲ, ਸਬਜ਼ੀ ਵਿਕ੍ਰੇਤਾਵਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਨਾ ਤਾਂ ਇਹ ਫਲ ਕੈਮੀਕਲ ਜਿਵੇਂ ਕਿ ਕੈਲਸ਼ੀਅਮ, ਕਾਰਬੋਹਾਈਡ੍ਰੇਟ ਨਾਲ ਪਕਾਏ ਜਾਣ ਅਤੇ ਨਾ ਹੀ ਇਨ੍ਹਾਂ ਦੀ ਵਿਕਰੀ ਕੀਤੀ ਜਾਵੇ। ਜੇਕਰ ਕੋਈ ਫਲ ਵਿਕਰੇਤਾ ਸਰਕਾਰੀ ਹੁਕਮਾਂ ਦੀ ਪ੍ਰਵਾਹ ਨਾ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰੇਗਾ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਵੇਗੀ। ਉਨ੍ਹਾਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਬਜ਼ੀ ਮੰਡੀਆਂ ਵਿਚ ਸਫ਼ਾਈ ਦਾ ਵਿਸ਼ੇਸ਼ ਖ਼ਿਆਲ ਰੱਖਿਆ ਜਾਵੇ।
ਇਸ ਮੌਕੇ ਬਾਗ਼ਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਸ: ਨਰਿੰਦਰ ਸਿੰਘ ਮੱਲੀ, ਸ੍ਰੀ. ਬੀਰਪ੍ਰਤਾਪ ਸਿੰਘ ਗਿੱਲ ਡੇਅਰੀ ਵਿਭਾਗ, ਸ੍ਰੀ. ਮਨਜਿੰਦਰ ਸਿੰਘ ਫੂਡ ਸੇਫ਼ਟੀ ਅਫ਼ਸਰ ਆਦਿ ਵੀ ਹਾਜ਼ਰ ਸਨ। 

Related Articles

Back to top button