ਵਧੀਕ ਡਿਪਟੀ ਕਮਿਸ਼ਨਰ ਵੱਲੋ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਿਰੋਜ਼ਪੁਰ ਦੀ ਮੀਟਿੰਗ ਆਯੋਜਨ
ਨੌਜਵਾਨਾਂ ਨੂੰ ਵੱਧ ਤੋ ਵੱਧ ਰੋਜ਼ਗਾਰ ਪ੍ਰਦਾਨ ਕਰਨ ਸਬੰਧੀ ਕੀਤੇ ਗਏ ਫ਼ੈਸਲੇ
ਫਿਰੋਜ਼ਪੁਰ 31 ਜਨਵਰੀ(ਪ੍ਰੀਤ) ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਿਰੋਜ਼ਪੁਰ ਵੱਲੋ ਜ਼ਿਲ੍ਹਾ ਪ੍ਰੀਸ਼ਦ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫਿਰੋਜ਼ਪੁਰ ਸ੍ਰ.ਰਵਿੰਦਰਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਮਹੀਨਾਵਾਰ ਹੋਣ ਵਾਲੀ ਗਵਰਨਿੰਗ ਕਾਊਂਸਲ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰ.ਰਵਿੰਦਰਪਾਲ ਸਿੰਘ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਬੇਰੁਜ਼ਗਾਰ ਨੌਜਵਾਨਾ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ , ਸਵੈ-ਰੋਜਗਾਰ ਲਈ ਸਕੀਮਾਂ, ਅਤੇ ਸਕਿੱਲ ਟ੍ਰੇਨਿੰਗ ਦੇ ਕੋਰਸ ਉਪਲਬਧ ਕਰਵਾਉਣ ਦੇ ਉਪਰਾਲਿਆਂ ਸਬੰਧੀ ਫ਼ੈਸਲੇ ਕੀਤੇ ਗਏ ਤਾਂ ਜੋ ਵੱਧ ਰਹੀਂ ਬੇਰੁਜ਼ਗਾਰੀ ਨੂੰ ਠੱਲ੍ਹ ਪਾਈ ਜਾ ਸਕੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਰਹੀਂ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ ਭਰਪੂਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਨੂੰ ਹੋਰ ਗਤੀਸ਼ੀਲ ਬਣਾਉਣ ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਅਤੇ ਕਾਰੋਬਾਰ ਸਥਾਪਿਤ ਕੀਤੇ ਗਏ ਹਨ।ਅੰਤ ਵਿਚ ਜ਼ਿਲ੍ਹਾ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਅਫ਼ਸਰ ਸ੍ਰੀ.ਅਸ਼ੋਕ ਜਿੰਦਲ ਵੱਲੋ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਡੀ.ਡੀ.ਪੀ.ਓ ਹਰਜਿੰਦਰ ਸਿੰਘ, ਆਰ.ਸੈਂਟੀ ਦੇ ਡਾਇਰੈਕਟਰ, ਜੀ.ਐਮ ਜ਼ਿਲ੍ਹਾ ਉਦਯੋਗ ਕੇਂਦਰ ਮੈਡਮ ਸੁਸ਼ਮਾ ਕੁਮਾਰੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੈਡਮ ਕੁਲਵਿੰਦਰ ਕੋਰ, ਸਰਕਾਰੀ ਬਹੁ-ਤਕਨੀਕੀ ਕਾਲਜ ਪ੍ਰਿੰਸੀਪਲ ਸ੍ਰ.ਬਲਕਾਰ ਸਿੰਘ, ਸਰਕਾਰੀ ਆਈ.ਟੀ.ਆਈ (ਲੜਕੇ/ਲੜਕੀਆਂ) ਸ.ਗੁਲਾਬ ਸਿੰਘ, ਹਰਮੀਤ ਸਿੰਘ, ਰਜੀਵ ਸੋਢੀ ਦਫ਼ਤਰ ਸਹਾਇਕ ਲੇਬਰ ਕਮਿਸ਼ਨਰ, ਲੀਡ ਬੈਂਕ ਮੈਨੇਜਰ ਫਿਰੋਜ਼ਪੁਰ ਆਰ.ਕੇ ਗੁਪਤਾ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।