Ferozepur News

ਵਿਅਕਤੀ ਨੇ ਕਮਰੇ ਤੇ ਮਿੱਟੀ ਦਾ ਤੇਲ ਪਾ ਕੇ ਘਰੇਲੂ ਸਮਾਨ ਸਾੜਿਆ

ਵਿਅਕਤੀ ਨੇ ਕਮਰੇ ਤੇ ਮਿੱਟੀ ਦਾ ਤੇਲ ਪਾ ਕੇ ਘਰੇਲੂ ਸਮਾਨ ਸਾੜਿਆ
ਫਿਰੋਜ਼ਪੁਰ 27 ਫਰਵਰੀ (ਏ. ਸੀ. ਚਾਵਲਾ) : ਫਿਰੋਜ਼ਪੁਰ ਦੇ ਖਵਾਜਾ ਖੜਕ ਹਾਲ ਪਿੰਡ ਗਾਦੜੀ ਵਾਲਾ ਵਿਖੇ ਹੋਈ ਲੜਾਈ ਵਿਚ ਇਕ ਵਿਅਕਤੀ ਵਲੋਂ ਆਪਣੇ ਘਰ ਦੇ ਕਮਰੇ ਵਿਚ ਮਿੱਟੀ ਦਾ ਤੇਲ ਪਾ ਕੇ ਘਰੇਲੂ ਸਮਾਨ ਸਾੜਨ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਘੱਲਖੁਰਦ ਦੀ ਪਲਸ ਨੇ ਉਕਤ ਵਿਅਕਤੀ ਖਿਲਾਫ 426, 427 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖਵਾਜ਼ਾ ਖੜਕ ਦੀ ਰਹਿਣ ਵਾਲੀ ਕੁਲਦੀਪ ਕੌਰ ਪਤਨੀ ਮੰਗਲ ਸਿੰਘ ਨੇ ਦੱਸਿਆ ਕਿ ਉਸ ਦਾ ਆਪਣੇ ਪਤੀ ਨਾਲ ਲੜਾਈ ਝਗੜਾ ਰਹਿੰਦਾ ਸੀ। ਉਸ ਨੇ ਦੱਸਿਆ ਕਿ ਉਸ ਦੇ ਪਤੀ ਨੇ ਕਮਰੇ ਤੇ ਮਿੱਟੀ ਦਾ ਤੇਲ ਪਾ ਕੇ ਅੱਗ ਲਗਾ ਦਿੱਤੀ, ਜਿਸ ਨਾਲ ਕਮਰੇ ਅੰਦਰ ਪਿਆ ਘਰੇਲੂ ਸਮਾਨ ਸੜ ਕੇ ਸੁਆਹ ਹੋ ਗਿਆ। ਕੁਲਦੀਪ ਕੌਰ ਨੇ ਦੱਸਿਆ ਕਿ ਨੁਕਸਾਨ ਹੋਏ ਸਮਾਨ ਦੀ ਕੀਮਤ 45 ਹਜ਼ਾਰ ਰੁਪਏ ਬਣਦੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਕੁਲਦੀਪ ਕੌਰ ਦੇ ਬਿਆਨਾਂ ਤੇ ਮੰਗਲ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Back to top button
Close