ਵਿਗਿਆਨ ਦੀ ਬਦੌਲਤ ਮਨੁੱਖੀ ਜੀਵਨ ਚ ਆਈ ਕ੍ਰਾਂਤੀਕਾਰੀ ਤਬਦੀਲੀ – ਸ਼ਿਵ ਓਮ ਕਮਾਂਡੈਂਟ
ਵਿਗਿਆਨ ਦੀ ਬਦੌਲਤ ਮਨੁੱਖੀ ਜੀਵਨ ਚ ਆਈ ਕ੍ਰਾਂਤੀਕਾਰੀ ਤਬਦੀਲੀ ….ਸ਼ਿਵ ਓਮ ਕਮਾਂਡੈਂਟ ।
ਗੱਟੀ ਰਾਜੋ ਕੇ ਸਕੂਲ ਚ ਵਿਗਿਆਨ ਵਿਸ਼ੇ ਦੀ ਮਹੱਤਤਾ ਨੂੰ ਦਰਸਾਉਂਦੀ ਵਿਸ਼ਾਲ ਪ੍ਰਦਰਸ਼ਨੀ ਆਯੋਜਿਤ ।
ਬੀਐਸਐਫ ਅਤੇ ਸਕੂਲ ਵੱਲੋਂ ਪਰਾਲੀ ਸਾੜਨ ਅਤੇ ਪਲਾਸਟਿਕ ਖਿਲਾਫ ਛੇੜੀ ਮੁਹਿੰਮ ।
ਫਿਰੋਜ਼ਪੁਰ( ) ਵਿਗਿਆਨ ਦੀ ਬਦੌਲਤ ਮਨੁੱਖੀ ਜੀਵਨ ਚ ਕ੍ਰਾਂਤੀਕਾਰੀ ਤਬਦੀਲੀ ਆਈ ਤੇ ਜੀਵਨ ਆਰਾਮਦਾਇਕ ਹੋਇਆ ਵਿਗਿਆਨਕ ਸੋਚ ਹੀ ਸਮਾਜ ਨੂੰ ਤਰੱਕੀ ਅਤੇ ਖੁਸ਼ਹਾਲੀ ਦਾ ਰਸਤਾ ਦਿਖਾ ਸਕਦੀ ਹੈ ਇਸ ਗੱਲ ਦਾ ਪ੍ਰਗਟਾਵਾ ਸ੍ਰੀ ਸ਼ਿਵ ਓਮ ਕਮਾਂਡੈਂਟ 136 ਬਟਾਲੀਅਨ ਬੀ ਐਸ ਐਫ ਨੇ ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਖੇ ਸਕੂਲ ਪਿ੍ੰਸੀਪਲ ਡਾ ਸਤਿੰਦਰ ਸਿੰਘ ਦੀ ਅਗਵਾਈ ਵਿੱਚ ਆਯੋਜਿਤ ਵਿਸ਼ਾਲ ਵਿਗਿਆਨ ਪ੍ਰਦਰਸ਼ਨੀ ਅਤੇ ਮੇਲੇ ਦੇ ਉਦਘਾਟਨ ਕਰਦਿਆਂ ਆਪਣੇ ਪ੍ਰਧਾਨਗੀ ਸੰਬੋਧਨ ਵਿਚ ਕਿਹਾ ਉਨ੍ਹਾਂ ਕਿਹਾ ਕਿ ਵਿਗਿਆਨ ਦੇ ਵਿਕਾਸ ਨਾਲ ਮਨੁੱਖ ਨੇ ਕੁਦਰਤੀ ਸਾਧਨਾਂ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਇਆ ਹੈ ਜਿਸ ਨਾਲ ਵਾਤਾਵਰਨ ਬੇਹੱਦ ਪ੍ਰਦੂਸ਼ਿਤ ਹੋ ਚੁੱਕਾ ਹੈ ।ਜਿਸ ਲਈ ਇੱਕ ਵਾਰ ਵਰਤੋਂ ਹੋਣ ਵਾਲੇ ਪਲਾਸਟਿਕ ਦੀ ਵਰਤੋਂ ਨੂੰ ਰੋਕਣਾ ਅਤੇ ਕਿਸਾਨਾਂ ਵੱਲੋਂ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਲਗਾਈ ਜਾਂਦੀ ਅੱਗ ਦੇ ਖਿਲਾਫ ਇਕਜੁੱਟ ਹੋ ਕੇ ਕੰਮ ਕਰਨ ਦੀ ਗੱਲ ਕਹੀ, ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਦੀ ਪ੍ਰੇਰਨਾ ਦਿੰਦਿਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਨੈਤਿਕ ਕਦਰਾਂ ਕੀਮਤਾਂ ਗ੍ਰਹਿਣ ਕਰਨ ਦੀ ਗੱਲ ਕਹੀ ।ਇਸ ਮੌਕੇ ਡਿਪਟੀ ਕਮਾਡੈਟ ਬਰਿੰਦਰ ਕੁਮਾਰ 'ਉਮੇਸ਼ ਕੁਮਾਰ ਸਟੇਟ ਐਵਾਰਡੀ ਡੀ ਐੱਮ, ਅਮਿਤ ਕੁਮਾਰ ਬੀਐੱਮ ਵਿਸ਼ੇਸ਼ ਤੌਰ ਤੇ ਪਹੁੰਚੇ ।
ਡਾ ਸਤਿੰਦਰ ਸਿੰਘ ਅਤੇ ਸਮੁੱਚੇ ਸਟਾਫ਼ ਨੇ ਆਏ ਮਹਿਮਾਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਕਿਹਾ ਕਿ ਸਰਹੱਦੀ ਖੇਤਰ ਦੇ ਬੇਹੱਦ ਪਿੱਛੜੇ ਇਲਾਕੇ ਵਿੱਚ ਸਕੂਲ ਸਟਾਫ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਕ ਸੁਧਾਰ ਲਿਆਉਣ ਲਈ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਨਾਂ ਦੇ ਸਹਿਯੋਗ ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਦੇ ਸਾਰਥਿਕ ਨਤੀਜੇ ਮਿਲ ਰਹੇ ਹਨ ।
ਪ੍ਰੋਗਰਾਮ ਇੰਚਾਰਜ ਸ੍ਰੀਮਤੀ ਸਰੂਚੀ ਮਹਿਤਾ ਅਤੇ ਬਲਜੀਤ ਕੌਰ ਸਾਇੰਸ ਮਿਸਟ੍ਰੈਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੀ ਵਿਸ਼ਾਲ ਪ੍ਰਦਰਸ਼ਨੀ ਵਿੱਚ 6ਵੀ ਤੋਂ 10 ਵੀ ਜਮਾਤ ਤੱਕ ਦੇ 436 ਵਿਦਿਆਰਥੀਆਂ ਨੇ 105 ਤੋਂ ਵੱਧ ਵਿਗਿਆਨ ਦੇ ਮਾਡਲ ਬਣਾ ਕੇ ਵਿਗਿਆਨ ਵਿਸ਼ੇ ਨੂੰ ਰੋਚਿਕ ਅਤੇ ਆਸਾਨ ਬਣਾਉਣ ਦਾ ਯਤਨ ਕੀਤਾ ਹੈ ਪ੍ਰਦਰਸ਼ਨੀ ਦੌਰਾਨ ਵਾਤਾਵਰਣ ਸੰਭਾਲ ਲਈ ਪਲਾਸਟਿਕ ਮੁਕਤ ਸਮਾਜ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੰਦੇਸ਼ ਦਿੰਦਾ ਸਟਾਲ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ।
ਸ੍ਰੀ ਉਮੇਸ਼ ਕੁਮਾਰ ਨੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਤਹਿਤ ਸਿੱਖਿਆ ਵਿਭਾਗ ਪੰਜਾਬ ਵੱਲੋਂ ਕੀਤੇ ਜਾ ਰਹੇ ਯਤਨਾਂ ਸਬੰਧੀ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਦਿਖਾਏ ਆਤਮ ਵਿਸ਼ਵਾਸ਼ ਦੀ ਭਰਪੂਰ ਪ੍ਰਸੰਸਾ ਕੀਤੀ ।
ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪਰਮਿੰਦਰ ਸਿੰਘ ਸੋਢੀ ਐਸ ਐਸ ਮਾਸਟਰ ਨੇ ਬਾਖ਼ੂਬੀ ਨਿਭਾਈ
ਸਮਾਗਮ ਨੂੰ ਸਫਲ ਬਣਾਉਣ ਦੇ ਵਿੱਚ ਸਕੂਲ ਸਟਾਫ ਸ੍ਰੀ ਰਾਜੇਸ਼ ਕੁਮਾਰ, ਜੋਗਿੰਦਰ ਸਿੰਘ, ਗੀਤਾ, ਪ੍ਰਿਤਪਾਲ ਸਿੰਘ ,ਦਵਿੰਦਰ ਕੁਮਾਰ, ਅਰੁਣ ਕੁਮਾਰ ,ਪਰਮਿੰਦਰ ਸਿੰਘ ਸਰੂਚੀ ਮਹਿਤਾ, ਵਿਜੇ ਭਾਰਤੀ, ਮੀਨਾਕਸ਼ੀ ਸ਼ਰਮਾ ,ਅਮਰਜੀਤ ਕੌਰ ਸੂਚੀ ਜੈਨ, ਬਲਜੀਤ ਕੌਰ ,ਪ੍ਰਵੀਨ ਬਾਲਾ ,ਸੰਦੀਪ ਕੁਮਾਰ, ਮਹਿਮਾ ਕਸ਼ਅਪ,ਨੇ ਵਿਸ਼ੇਸ਼ ਭੂਮਿਕਾ ਨਿਭਾਈ । ਸਮਾਗਮ ਵਿੱਚ ਪਿੰਡ ਨਿਵਾਸੀਆਂ ਤੋਂ ਇਲਾਵਾ ਬੱਚਿਆਂ ਦੇ ਮਾਪੇ ਵੱਡੀ ਗਿਣਤੀ ਵਿਚ ਹਾਜ਼ਰ ਸਨ ।
ਸਮਾਗਮ ਦੇ ਅੰਤ ਵਿੱਚ ਬੀ ਐਸ ਐਫ ਅਧਿਕਾਰੀਆਂ ਵੱਲੋਂ ਸਕੂਲ ਦੇ ਬੱਚਿਆਂ ਵਿਚ ਖੇਡਾਂ ਦੀ ਰੁਚੀ ਪੈਦਾ ਕਰਨ ਲਈ ਆਪਣੇ ਵੱਲੋਂ ਖੇਡਾਂ ਦਾ ਸਾਮਾਨ ਸਕੂਲ ਨੂੰ ਭੇਟ ਕੀਤਾ ।