ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਸਮਾਗਮ ਦਾ ਆਯੋਜਨ
ਫਿਰੋਜ਼ਪੁਰ 16 ਅਪ੍ਰੈਲ (ਮਦਨ ਲਾਲ ਤਿਵਾੜੀ) ਜਿਲ•ਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ) ਫਿਰੋਜ਼ਪੁਰ ਵਿਖੇ ਸ੍ਰ. ਗੁਰਚਰਨ ਸਿੰਘ ਪ੍ਰਿੰਸੀਪਲ ਦੀ ਅਗਵਾਈ ਵਿਚ ਭ੍ਰਿਸ਼ਟਾਚਾਰ ਦੀ ਰੋਕਥਾਮ ਅਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਸ੍ਰੀ ਮੁਖਤਿਆਰ ਸਿੰਘ ਪੀ.ਪੀ.ਐਸ ਡਿਪਟੀ ਸੁਪਰਡੈਂਟ ਆਫ਼ ਪੁਲੀਸ ਵਿਜੀਲੈਂਸ ਬਿਉਰੋ ਫਿਰੋਜ਼ਪੁਰ ਨੇ ਆਪਣੀ ਟੀਮ ਸਹਿਤ ਵਿਸ਼ੇਸ਼ ਤੋਰ ਤੇ ਸ਼ਿਰਕਤ ਕੀਤੀ। ਇਸ ਸੈਮੀਨਾਰ ਵਿਚ ਸੰਸਥਾ ਦੇ ਸਮੂਹ ਸਟਾਫ ਅਤੇ ਸਿਖਿਆਰਥੀਆਂ ਨੇ ਹਿੱਸਾ ਲਿਆ ਅਤੇ ਸਿਖਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ। ਸ੍ਰੀ ਗੁਰਚਰਨ ਸਿੰਘ ਪ੍ਰਿੰਸੀਪਲ ਨੇ ਬਹੁਤ ਹੀ ਵਿਸਥਾਰ ਸਹਿਤ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੇ ਭਾਸ਼ਨ ਵਿਚ ਵਿਸ਼ੇਸ਼ ਤੋਰ ਤੇ ਚਾਨਣਾ ਪਾਇਆ। ਸ੍ਰੀ ਮੁਖਤਿਆਰ ਸਿੰਘ ਡੀ.ਐਸ.ਪੀ ਵਿਜੀਲੈਂਸ ਬਿਉਰੋ ਨੇ ਸੈਮੀਨਾਰ ਨੂੰ ਸੰਬੋਧਨ ਕਰਦਿਆ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਮੰਗਿਆ। ਉਨ•ਾਂ ਕਿਹਾ ਕਿ ਸਾਨੂੰ ਸਭ ਨੂੰ ਇਸ ਬੁਰਾਈ ਨੂੰ ਖਤਮ ਕਰਨ ਲਈ ਸਮੁੱਚੇ ਤੋਰ ਤੇ ਯਤਨ ਕਰਨੇ ਚਾਹੀਦੇ ਹਨ। ਉਨ•ਾਂ ਅਧਿਕਾਰੀਆਂ/ਕ੍ਰਮਚਾਰੀਆਂ ਨੂੰ ਸੁਨੇਹਾ ਦਿੱਤਾ ਕਿ ਉਹ ਆਪਣੇ-ਆਪਣੇ ਦਫਤਰਾਂ ਵਿਚ ਕੰਮ ਕਰਾਉਣ ਲਈ ਆਏ ਲੋਕਾਂ ਦਾ ਆਪਣੀ ਡਿਊਟੀ ਸਮਝ ਕੇ ਕੰਮ ਕਰਨ ਅਤੇ ਨਾਲ ਹੀ ਤਾੜਨਾ ਕੀਤੀ ਕਿ ਅਗਰ ਫਿਰ ਵੀ ਕੋਈ ਅਧਿਕਾਰੀ ਜਾਂ ਕਰਮਚਾਰੀ ਕੁਰੱਪਸ਼ਨ ਤੋ ਬਾਜ ਨਹੀ ਆਵੇਗਾ ਤਾ ਉਨ•ਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨਾਂ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕੋਈ ਅਧਿਕਾਰੀ/ਕਰਮਚਾਰੀ ਰਿਸ਼ਵਤ ਦੀ ਮੰਗ ਕਰਦਾ ਹੈ ਤਾ ਉਹ ਵਿਜੀਲੈਂਸ ਬਿਊਰੋ ਦੇ ਟੋਲ ਫ਼ਰੀ ਨੰ:1800-1800-1000 ਤੇ ਜਾਣਕਾਰੀ ਦਿੱਤੀ ਜਾਵੇ। ਇਸ ਸੈਮੀਨਾਰ ਵਿਚ ਮਿਸ ਸਿਮਰਜੀਤ ਕੋਰ ਨੇ ਸਟੇਜ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ। ਇਸ ਤੋ ਇਲਾਵਾ ਇਸ ਸੈਮੀਨਾਰ ਵਿਚ ਸ੍ਰ.ਦਲਜੀਤ ਸਿੰਘ, ਮੈਡਮ ਸੋਨੀਆ, ਮੈਡਮ ਰਾਜਵਿੰਦਰ ਕੋਰ, ਮੈਡਮ ਪਰਵਿੰਦਰ ਕੋਰ, ਮੈਡਮ ਨੀਲਮ, ਅਨੀਤਾ ਸੰਤੋਸ਼, ਸ੍ਰੀ.ਮਨਪ੍ਰੀਤ ਵਿਦਿਆਰਥੀ ਨੇ ਭ੍ਰਿਸ਼ਟਾਚਾਰ ਦੀ ਰੋਕਥਾਮ ਅਤੇ ਜਾਗਰੂਕਤਾ ਲਈ ਆਪਣੇ-ਆਪਣੇ ਭਾਸ਼ਨ ਦਿੱਤੇ।