ਵਿਦਿਆਰਥੀਆਂ ਨੂੰ ਉਨ•ਾਂ ਦੇ ਮਾਨਵੀ ਅਧਿਕਾਰਾਂ ਅਤੇ ਕਾਨੂੰਨੀ ਹੱਕਾਂ ਬਾਰੇ ਦੱਸਿਆ
ਫਿਰੋਜ਼ਪੁਰ 24 ਨਵੰਬਰ (ਏ.ਸੀ.ਚਾਵਲਾ) ਸ਼੍ਰੀ ਵਿਵੇਕ ਪੁਰੀ, ਜ਼ਿਲ•ਾ ਅਤੇ ਸ਼ੈਸ਼ਨ ਜੱਜ, ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ, ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੂਰਪੁਰ ਸੇਠਾਂ ਜ਼ਿਲ•ਾ ਫਿਰੋਜ਼ਪੁਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਇਸ ਮੌਕੇ ਵਿੱਚ ਹਾਜ਼ਰ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਉਨ•ਾਂ ਦੇ ਮਾਨਵੀ ਅਧਿਕਾਰਾਂ ਅਤੇ ਕਾਨੂੰਨੀ ਹੱਕਾਂ ਬਾਰੇ ਦੱਸਿਆ । ਇਸ ਦੇ ਨਾਲ ਨਾਲਸਾ ਦੀਆਂ ਸਕੀਮਾਂ ਬਾਰੇ ਦੱਸਿਆ ਅਤੇ 1968 ਹੈਲਪ ਲਾਈਨ ਬਾਰੇ ਦੱਸਿਆ । ਉਨ•ਾਂ ਨੇ ਬੱਚਿਆਂ ਦੇ ਬਾਲ ਮਜ਼ਦੂਰੀ ਵਿਰੁੱਧ ਦੱਸਿਆ ਅਤੇ ਵਿਦਿਆਰਥੀਆਂ ਨੂੰ ਉਨ•ਾਂ ਦੇ ਹੱਕਾਂ ਬਾਰੇ ਜਾਗਰੂਕ ਕਰਾਇਆ, ਇਸ ਤੋਂ ਇਲਾਵਾ ਫ਼ਰੀ ਕਾਨੂੰਨੀ ਸਹਾਇਤਾ ਅਤੇ ਨਾਲਸਾ ਦੀ ਸਕੀਮਾਂ ਜਿਵੇਂ ਕਿ ਵਿਕਟਮ ਕੰਪਨਸੇਸ਼ਨ ਅਤੇ ਆਦਿ ਬਾਰੇ ਦੱਸਿਆ ਗਿਆ। ਇਸ ਸੈਮੀਨਾਰ ਵਿਚ ਬੱਚਿਆ ਨੂੰ ਉਨ•ਾਂ ਦੇ ਮਾਨਵੀ ਅਤੇ ਕਾਨੂੰਨੀ ਹੱਕਾਂ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ । ਸਕੂਲ ਵਿੱਚ ਹਾਜ਼ਰ ਹੋਏ ਸਟਾਫ਼ ਅਤੇ ਵਿਦਿਆਰਥਣਾਂ ਨੂੰ ਮਿਤੀ 12 ਦਸੰਬਰ, 2015 ਨੂੰ ਨੈਸ਼ਨਲ ਪੱਧਰ ਤੇ ਲੱਗਣ ਵਾਲੀ ਕੌਮੀ ਲੋਕ ਅਦਾਲਤ ਦੇ ਸਬੰਧ ਵਿੱਚ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਇਸ ਕੌਮੀ ਲੋਕ ਅਦਾਲਤ ਵਿੱਚ ਪ੍ਰੀ–ਲਿਟੀਗੇਟਿਵ ਕੇਸ ਜੋ ਕਿ ਅਜੇ ਤੱਕ ਅਦਾਲਤ ਵਿੱਚ ਦਾਇਰ ਨਹੀ ਕੀਤੇ ਗਏ ਉਹ ਵੀ ਕੇਸ ਇਸ ਲੋਕ ਅਦਾਲਤ ਨਿਪਟਾਏ ਜਾਣਗੇ,ਇਸ ਤੋ ਬਾਅਦ ਵਕੀਲ ਸਾਹਿਬਾਂ ਨੇ ਲੋਕ ਅਦਾਲਤ ਦਾ ਲਾਭ ਦੱਸਿਆ ਕਿ ਇਸ ਵਿੱਚ ਸੰਗੀਨ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ, ਜਿਵਂੇ ਕਿ ਹਰ ਕਿਸਮ ਦੇ ਦੀਵਾਨੀ ਕੇਸ, ਪਰਿਵਾਰਿਕ ਝਗੜੇ, ਰੈਵਿਨਿਉ ਕੇਸ, ਚੈੱਕ ਬਾਉਂਸ ਦੇ ਕੇਸਾਂ ਦੀ ਸੁਣਵਾਈ ਹੁੰਦੀ ਹੈ। ਇਸ ਲੋਕ ਅਦਾਲਤ ਵਿੱਚ ਫ਼ੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ ਲੋਕ ਅਦਾਲਤ ਵਿੱਚ ਹੋਏ ਫ਼ੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫ਼ੈਸਲੇ ਤਸੱਲੀਬਖ਼ਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁਕੱਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ । ਇਸ ਤੋਂ ਇਲਾਵਾ ਮਿਡੀਏਸ਼ਨ ਸੈਂਟਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿਡੀਏਸ਼ਨ ਸੈਂਟਰ ਵਿਖੇ ਲੋਕ ਆਪਣੇ ਕੇਸਾਂ ਫ਼ੈਸਲਾ ਆਪਸੀ ਰਾਜ਼ੀਨਾਮੇ ਨਾਲ ਕਰਵਾ ਸਕਦੇ ਹਨ ਅਤੇ ਜੋ ਲੋਕ ਅਦਾਲਤ ਵਿੱਚ ਕੇਸ ਕਰਨ ਤੋਂ ਅਸਮਰਥ ਹਨ ਉਹ ਵੀ ਮਿਡੀਏਸ਼ਨ ਸੈਂਟਰ ਵਿੱਚ ਦਰਖਾਸਤ ਦੇ ਕੇ ਅਪਣੇ ਕੇਸ ਦੀ ਸੁਣਵਾਈ ਕਰਵਾ ਸਕਦੇ ਹਨ ਅਤੇ ਆਪਸੀ ਰਾਜ਼ੀਨਾਮੇ ਨਾਲ ਆਪਣੇ ਝਗੜੇ ਨੂੰ ਖ਼ਤਮ ਕਰ ਸਕਦੇ ਹਨ । ਮਿਡੀਏਸ਼ਨ ਵਿੱਚ ਫ਼ੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਚਲਦੀ ਅਤੇ ਧਿਰਾਂ ਵਿੱਚ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ । ਇਸ ਮੌਕੇ ਉੱਤੇ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਟਾਫ਼, ਸ਼੍ਰੀ ਆਰ. ਕੇ. ਵਿਜ ਐਡਵੋਕੇਟ, ਸ਼੍ਰੀ ਗੁਰਸਾਹਬ ਸਿੰਘ ਮੱਲ ਐਡਵੋਕੇਟ, ਮਿਸ ਦਮਨਪ੍ਰੀਤ ਕੌਰ ਐਡਵੋਕੇਟ, ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸਨਜੀਤ ਕੌਰ, ਅਤੇ ਸਕੂਲ ਦੇ ਅਧਿਆਪਕ ਅਤੇ ਅਧਿਆਪਕਾ ਸ਼ਾਮਿਲ ਸਨ ।