Ferozepur News

ਵਿਧਾਇਕ ਦਹੀਆ ਨੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਕੀਤੀ ਮੁਲਾਕਾਤ

ਵਿਧਾਇਕ ਦਹੀਆ ਨੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਕੀਤੀ ਮੁਲਾਕਾਤ

ਵਿਧਾਇਕ ਦਹੀਆ ਨੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਕੀਤੀ ਮੁਲਾਕਾਤ

ਨਵ ਨਿਯੁਕਤ ਸਰਪੰਚਾਂ ਤੇ ਪੰਚਾਂ ਨੂੰ ਦਿੱਤੀ ਵਧਾਈ

ਫਿਰੋਜ਼ਪੁਰ 23 ਅਕਤੂਬਰ 2024: ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ. ਰਜਨੀਸ਼ ਦਹੀਆ ਨੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਵਿਚਾਰ ਚਰਚਾ ਕੀਤੀ।

ਇਸ ਮੌਕੇ ਵਿਧਾਇਕ ਰਜਨੀਸ਼ ਦਹੀਆ ਨੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਨਾਲ ਹਲਕੇ ਦੇ ਵਿਕਾਸ ਸਬੰਧੀ ਅਨੇਕਾਂ ਮੁੱਦਿਆਂ ਤੇ ਚਰਚਾ ਕੀਤੀ ਗਈ ਅਤੇ ਹਲਕੇ ਦੇ ਵਿਕਾਸ ਕਾਰਜਾਂ ਦੀ ਰੂਪ ਰੇਖਾ ਤੇ ਉਨ੍ਹਾਂ ਵੱਲੋਂ ਹਾਂ-ਪੱਖੀ ਹੁੰਗਾਰਾ ਦਿੱਤਾ ਗਿਆ ਹੈ।

ਇਸ ਦੌਰਾਨ ਵਿਧਾਇਕ ਦਹੀਆ ਨੇ ਆਪਣੇ ਹਲਕੇ ਦੇ ਵਿੱਚ ਪੈਣ ਵਾਲੇ ਪਿੰਡਾਂ ਦੇ ਨਵ ਨਿਯੁਕਤ ਸਰਪੰਚਾਂ ਅਤੇ ਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਭੇਦਭਾਵ ਦੇ ਆਪਣੇ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ। ਉਨ੍ਹਾਂ ਕਿਹਾ ਕਿ ਕੋਈ ਵੀ ਸਰਪੰਚ/ਪੰਚ ਕਿਸੇ ਵੀ ਸਮੇਂ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਉਨ੍ਹਾਂ ਨੂੰ ਮਿਲ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button