ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦਾਣਾ ਮੰਡੀ ਫਿਰੋਜ਼ਪੁਰ ਸਹਿਰ ਅਤੇ ਛਾਉਣੀ ਵਿਖੇ ਸ਼ੁਰੂ ਕਰਵਾਈ ਕਣਕ ਦੀ ਖਰੀਦ
ਕਿਸਾਨ ਆਪਣੀ ਕਣਕ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਹੀ ਮੰਡੀਆਂ ਵਿੱਚ ਲਿਆਉਣ
ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦਾਣਾ ਮੰਡੀ ਫਿਰੋਜ਼ਪੁਰ ਸਹਿਰ ਅਤੇ ਛਾਉਣੀ ਵਿਖੇ ਸ਼ੁਰੂ ਕਰਵਾਈ ਕਣਕ ਦੀ ਖਰੀਦ
ਕਿਹਾ, ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ
ਕਿਸਾਨ ਆਪਣੀ ਕਣਕ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਹੀ ਮੰਡੀਆਂ ਵਿੱਚ ਲਿਆਉਣ
ਫਿਰੋਜ਼ਪੁਰ 11 ਅਪ੍ਰੈਲ 2021
ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ: ਪਰਮਿੰਦਰ ਸਿੰਘ ਪਿੰਕੀ ਨੇ ਦਾਣਾ ਮੰਡੀ ਫਿਰੋਜ਼ਪੁਰ ਸਹਿਰ ਅਤੇ ਫਿਰੋਜ਼ਪੁਰ ਛਾਉਣੀ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਉਪਰੰਤ ਉਨ੍ਹਾਂ ਕਿਹਾ ਕਿ ਇਸ ਵਾਰ ਕਣਕ ਦਾ ਸਰਕਾਰੀ ਭਾਅ 1975 ਰੁਪਏ ਪ੍ਰਤੀ ਕੁਇੰਟਲ ਹੈ ਅਤੇ ਕਣਕ ਦੇ ਦਾਣਿਆਂ ਵਿਚ ਨਮੀ ਦੀ ਮਾਤਰਾ 12 ਫੀਸਦੀ ਤੋਂ ਜਿਆਦਾ ਨਾ ਹੋਵੇ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਾਅ ਦੇ ਮੱਦੇਨਜ਼ਰ ਜ਼ਿਲ੍ਹੇ ਵਿਚਲੀਆਂ ਪੱਕੀਆਂ ਮੰਡੀਆਂ ਦੇ ਨਾਲ ਨਾਲ ਆਰਜ਼ੀ ਮੰਡੀਆਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਮੰਡੀਆਂ ਵਿੱਚ ਭੀੜ ਨਾ ਹੋਵੇ। ਇਸ ਦੇ ਨਾਲ ਨਾਲ ਮੰਡੀਆਂ ਵਿੱਚ ਹੱਥ ਥੋਣ ਅਤੇ ਸਾਫ਼ ਸਫ਼ਾਈ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸ ਸਾਲ ਵੀ ਪਿੱਛਲੇ ਸਾਲ ਵਾਂਗ ਕਿਸਾਨਾਂ ਨੂੰ ਐਂਟਰੀ ਪਾਸ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਕੋਵਿਡ ਦੇ ਮੱਦੇਨਜਰ ਮੰਡੀਆਂ ਵਿਚ ਭੀੜ ਨਾ ਹੋਵੇ।ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ, ਐੱਸ.ਡੀ.ਐੱਮ. ਸ੍ਰੀ. ਅਮਿਤ ਗੁਪਤਾ ਵੀ ਹਾਜ਼ਰ ਸਨ।
ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੂਰੇ ਸੂਬੇ ਅੰਦਰ ਕਣਕ ਦੀ ਨਿਰਵਿਘਨ ਖ਼ਰੀਦ, ਲਿਫ਼ਟਿੰਗ ਅਤੇ ਸਮੇਂ ਸਿਰ ਅਦਾਇਗੀ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਮੰਡੀਆਂ ਵਿਚ ਕਿਸਾਨਾਂ ਆੜ੍ਹਤੀਆਂ, ਲੇਬਰ, ਟਰਾਂਸਪੋਰਟਰਾਂ ਆਦਿ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀ ਆਉਣ ਦਿੱਤੀ ਜਾਵੇਗੀ ਤੇ ਨਾ ਹੀ ਜ਼ਿਲ੍ਹੇ ਦੀ ਕਿਸੇ ਵੀ ਅਨਾਜ ਮੰਡੀ ਵਿੱਚ ਬਾਰਦਾਨੇ ਦੀ ਘਾਟ ਆਵੇਗੀ। ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ (ਕੋਵਿਡ-19) ਨੂੰ ਫੈਲਣ ਤੋਂ ਰੋਕਣ ਲਈ ਮੰਡੀਆਂ ਵਿਚ ਸ਼ੋਸਲ ਡਿਸਟੈਂਸਿੰਗ ਬਣਾਈ ਰੱਖਣੀ ਬਹੁਤ ਜ਼ਰੂਰੀ ਹੈ ਇਸ ਲਈ ਖਰੀਦ ਕਰਾਉਣ ਮੌਕੇ ਸ਼ੋਸਲ ਡਿਸਟੈਸਿੰਗ ਦਾ ਵੀ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਆਪਣੀ ਕਣਕ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਹੀ ਲਿਆਉਣ ਤਾਂ ਜੋ ਉਸ ਦੀ ਖ਼ਰੀਦ ਸਬੰਧੀ ਕੋਈ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਰਾਜਿੰਦਰ ਛਾਬੜਾ ਵਾਈਸ ਚੇਅਰਮੈਨ ਪੇਡਾ, ਬਲਵੀਰ ਬਾਠ ਚੇਅਰਮੈਨ ਬਲਾਮ ਸੰਮਤੀ, ਐਮ.ਸੀ. ਰਿੰਕੂ ਗਰੋਵਰ, ਕਾਂਗਰਸੀ ਆਗੂ ਯਾਕੂਪ ਭੱਟੀ, ਗੱਬਰ ਤੋ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਆੜ੍ਹਤੀਏ ਅਤੇ ਕਿਸਾਨ ਹਾਜ਼ਰ ਸਨ।