ਵਿਧਾਇਕ ਫਿਰੋਜ਼ਪੁਰ ਦਿਹਾਤੀ ਵੱਲੋਂ ਧਰਮਸ਼ਾਲਾ ਪੁਰਾਣੀ ਗਰੇਨ ਮਾਰਕਿਟ ਤਲਵੰਡੀ ਭਾਈ ਵਿਖੇ ਲਗਾਇਆ ਗਿਆ ਖੁੱਲ੍ਹਾ ਦਰਬਾਰ
ਵਿਧਾਇਕ ਫਿਰੋਜ਼ਪੁਰ ਦਿਹਾਤੀ ਵੱਲੋਂ ਧਰਮਸ਼ਾਲਾ ਪੁਰਾਣੀ ਗਰੇਨ ਮਾਰਕਿਟ ਤਲਵੰਡੀ ਭਾਈ ਵਿਖੇ ਲਗਾਇਆ ਗਿਆ ਖੁੱਲ੍ਹਾ ਦਰਬਾਰ
- ਆਪ ਦੀ ਸਰਕਾਰ ਆਪ ਜੀ ਦੇ ਦੁਆਰ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸਕਲਾਂ ਸੁਣੀਆਂ
ਫਿਰੋਜ਼ਪੁਰ/ਤਲਵੰਡੀ ਭਾਈ 18 ਮਈ, 2022: ਆਮ ਆਦਮੀ ਪਾਰਟੀ ਦੇ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਵੱਲੋਂ ਧਰਮਸ਼ਾਲਾ ਪੁਰਾਣੀ ਗਰੇਨ ਮਾਰਕਿਟ (ਸਨਾਤਨ ਧਰਮਸਾਲਾ) ਤਲਵੰਡੀ ਭਾਈ ਵਿਖੇ ਆਪ ਦੀ ਸਰਕਾਰ ਆਪ ਜੀ ਦੇ ਦੁਆਰ ਨਾਮ ਹੇਠ ਇਕ ਜਨ ਸਭਾ (ਖੁੱਲ੍ਹਾ ਦਰਬਾਰ) ਲਗਾਇਆ ਗਿਆ ਜਿਸ ਵਿੱਚ ਉਨ੍ਹਾਂ ਵੱਲੋਂ ਇਲਾਕੇ ਦੇ ਲੋਕਾਂ ਦੀਆਂ ਮੁਸਕਲਾਂ ਸੁਣੀਆਂ ਗਈਆਂ ਅਤੇ ਮੁਸ਼ਕਲਾਂ ਦਾ ਮੌਕੇ ਤੇ ਨਿਪਟਾਰਾ ਵੀ ਕੀਤਾ ਗਿਆ।
ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ ਦਹੀਯਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਹਰ ਵਰਗ ਦੀ ਭਲਾਈ ਦੇ ਕੰਮ ਕਰਨ ਅਤੇ ਲੋਕਾਂ ਦੇ ਮਸਲੇ ਹੱਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਅੱਜ ਇਹ ਖੁੱਲ੍ਹਾ ਦਰਬਾਰ ਲਗਾਇਆ ਗਿਆ ਹੈ ਤਾਂ ਜੋ ਲੋਕਾਂ ਦੇ ਮਸਲੇ ਇੱਕ ਥਾਂ ਤੇ ਹੀ ਹੱਲ ਕੀਤੇ ਜਾ ਸਕਣ। ਇਸ ਮੌਕੇ ਉਨ੍ਹਾਂ ਨਾਲ ਡੀ ਐਸ਼ ਪੀ ਯਾਦਵਿੰਦਰ ਸਿੰਘ ਬਾਜਵਾ, ਚੇਅਰਮੈਨ ਮਾਰਕੀਟ ਕਮੇਟੀ ਗੁਰਦੀਪ ਸਿੰਘ ਗਿੱਲ, ਕਾਰਜ ਸਾਧਕ ਅਫ਼ਸਰ ਅਮਰਿੰਦਰ ਸਿੰਘ, ਚੇਅਰਮੈਨ ਵਰਕਿੰਗ ਕਮੇਟੀ ਡਾ ਓਮ ਪ੍ਰਕਾਸ਼ ਸੇਠੀ, ਕੌਂਸਲਰ ਹਰਪ੍ਰੀਤ ਸਿੰਘ ਹੈਪੀ, ਲਛਮਣ ਸਿੰਘ ਬਰਾੜ, ਸਿਦਕਜੋਤ ਸਿੰਘ ਗਿੱਲ, ਸੁਖਵਿੰਦਰ ਸਿੰਘ ਕਲਸੀ, ਰਣਜੀਤ ਠਾਕੁਰ, ਅਮਰਜੀਤ ਸਿੰਘ ਮਾਰਸ਼ਲ, ਸੁਖਮੰਦਰ ਸਿੰਘ ਮੰਦਰ, ਬੇਅੰਤ ਸਿੰਘ ਹਕੂਮਤ ਵਾਲਾ, ਰਾਜ ਕੁਮਾਰ ਚੌਧਰੀ, ਲਖਵਿੰਦਰ ਸਿੰਘ ਕਰਮੂੰਵਾਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਅਧਿਕਾਰੀ ਮੌਜੂਦ ਸਨ।