ਵਿਧਾਇਕ ਰਜਨੀਸ਼ ਦਹੀਆ ਵੱਲੋਂ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ
ਕਿਹਾ, ਮੀਂਹ ਪ੍ਰਭਾਵਿਤ ਲੋਕਾਂ ਦੀ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ
ਵਿਧਾਇਕ ਰਜਨੀਸ਼ ਦਹੀਆ ਵੱਲੋਂ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ
- ਕਿਹਾ, ਮੀਂਹ ਪ੍ਰਭਾਵਿਤ ਲੋਕਾਂ ਦੀ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ
- ਪ੍ਰਭਾਵਿਤ ਲੋਕਾਂ ਨੂੰ ਨਿਯਮਾਂ ਅਨੁਸਾਰ ਮਿਲੇਗਾ ਢੁੱਕਵਾ ਮੁਆਵਜ਼ਾ
ਫਿਰੋਜ਼ਪੁਰ 25 ਮਾਰਚ, 2023:
ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ. ਰਜਨੀਸ਼ ਦਹੀਆ ਵੱਲੋਂ ਹਲਕੇ ਦੇ ਮੀਂਹ ਪ੍ਰਭਾਵਿਤ ਕਰਮੂਵਾਲਾ, ਮੋਹਕਮ ਵਾਲਾ, ਇੱਟਾ ਵਾਲੀ, ਫਿਰੋਜ਼ਸਾਹ, ਮੱਲਵਾਲ, ਬਜੀਦਪੁਰ, ਬਾਜੇ ਵਾਲਾ ਤੇ ਹਕੂਮਤ ਵਾਲਾ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਤਹਿਸੀਲਦਾਰ ਸ੍ਰੀਮਤੀ ਸੁਖਬੀਰ ਕੌਰ ਅਤੇ ਬਲਾਕ ਖੇਤੀਬਾੜੀ ਵਿਭਾਗ ਘੱਲਖੁਰਦ ਦੇ ਏ.ਡੀ.ਓ ਮਨਿੰਦਰ ਸਿੰਘ ਹਾਜ਼ਰ ਸਨ।
ਵਿਧਾਇਕ ਸ਼੍ਰੀ ਦਹੀਆ ਨੇ ਕਿਹਾ ਕਿ ਬੀਤੇ ਦਿਨ ਤੋਂ ਪੈ ਰਹੇ ਮੀਂਹ ਨਾਲ ਕਿਸਾਨਾਂ ਦੀ ਫਸਲ ਦਾ ਕਾਫੀ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਮੁਸਕਿਲ ਸਮੇਂ ਆਪਣੇ ਲੋਕਾਂ ਦੇ ਨਾਲ ਖੜੀ ਹੈ ਅਤੇ ਮੀਂਹ ਪ੍ਰਭਾਵਿਤ ਲੋਕਾਂ ਦੀ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਸਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੀਂਹ ਕਾਰਨ ਲੋਕਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦੀ ਸਹੀ ਰਿਪੋਰਟ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਲੋਕਾਂ ਨੂੰ ਨਿਯਮਾਂ ਅਨੁਸਾਰ ਢੁੱਕਵਾ ਮੁਆਵਜ਼ਾ ਦਿੱਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਨਾਲ ਲਖਵੀਰ ਸਿੰਘ ਇੰਚਾਰਜ ਆਪ ਦਫਤਰ ਫਿਰੋਜ਼ਪੁਰ ਦਿਹਾਤੀ, ਜੱਸਾ ਸਿੰਘ ਕਰਮੂਵਾਲਾ, ਲਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਬੇਅੰਤ ਸਿੰਘ ਹਕੂਮਤ ਸਿੰਘ ਵਾਲਾ, ਜਗਮੀਤ ਸਿੰਘ ਸਹਿਜਾਦੀ, ਪਰਮਜੀਤ ਸਿੰਘ, ਹਰਪ੍ਰੀਤ ਸਿੰਘ, ਵਿੱਕੀ ਸਰਮਾ ਅਤੇ ਗੁਰਪ੍ਰੀਤ ਸਿੰਘ ਪ੍ਰੈਟੀ ਸਮੇਤ ਆਪ ਆਗੂ ਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ।