ਵਿਧਾਇਕ ਰਣਬੀਰ ਭੁੱਲਰ ਨੇ ਵਿਦਿਆਰਥੀਆਂ ਦੇ ਵਿੱਦਿਅਕ ਟੂਰ ਦੀ ਬੱਸ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ
ਵਿਧਾਇਕ ਰਣਬੀਰ ਭੁੱਲਰ ਨੇ ਵਿਦਿਆਰਥੀਆਂ ਦੇ ਵਿੱਦਿਅਕ ਟੂਰ ਦੀ ਬੱਸ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ
ਫ਼ਿਰੋਜ਼ਪੁਰ, 5 ਫ਼ਰਵਰੀ 2025:ਪੰਜਾਬ ਸਰਕਾਰ ਅਤੇ ਰਾਜ ਵਿਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਮੁਨੀਲਾ ਅਰੋੜਾ ਦੀ ਅਗਵਾਈ ‘ਚ ਸਰਕਾਰੀ ਸਕੂਲਾਂ ਦੇ ਵਿਗਿਆਨ ਵਿਸ਼ੇ ਦੇ 11ਵੀੰ ਜਮਾਤ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ-2025 ਲਗਵਾਇਆ ਗਿਆ, ਜਿਸ ਦੀ ਬੱਸ ਨੂੰ ਰਵਾਨਗੀ ਦੀ ਹਰੀ ਝੰਡੀ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਸਕੂਲ ਆਫ ਐਮੀਨੈਂਸ ਤੋਂ ਦਿੱਤੀ ਗਈ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ) ਡਾ. ਸਤਿੰਦਰ ਸਿੰਘ ਵੀ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਵਿੱਦਿਅਕ ਟੂਰ 4 ਫਰਵਰੀ ਤੋਂ 10 ਫਰਵਰੀ ਤੱਕ ਲਵਾਇਆ ਜਾਵੇਗਾ ਜਿਸ ਰਾਹੀਂ ਵਿਦਿਆਰਥੀਆਂ ਨੂੰ ਦਿੱਲੀ ਅਤੇ ਜੈਪੁਰ ਵਿਖੇ ਵਿਗਿਆਨ ਨਾਲ ਸਬੰਧਤ ਰਾਸ਼ਟਰੀ ਪੱਧਰ ਦੀਆਂ ਸੰਸਥਾਵਾਂ ਵਿਖੇ ਲਿਜਾਇਆ ਜਾਵੇਗਾ। ਉਨ੍ਹਾਂ ਆਖਿਆ ਕਿ ਵਿੱਦਿਆ ਸਿਰਫ ਕਿਤਾਬਾਂ ਤੱਕ ਹੀ ਸੀਮਤ ਨਹੀਂ ਹੁੰਦੀ ਅਤੇ ਇਸ ਦੇ ਪ੍ਰਸਾਰ ਲਈ ਵੱਖ-ਵੱਖ ਗਤੀਵਿਧੀਆਂ ਦਾ ਸ਼ਾਮਿਲ ਹੋਣਾ ਜ਼ਰੂਰੀ ਹੈ ਕਿਉਂਕਿ ਇਹਨਾਂ ਗਤੀਵਿਧੀਆਂ ਰਾਹੀਂ ਵਿਦਿਆਰਥੀ ਪ੍ਰੈਕਟੀਕਲ ਸਿੱਖਿਆ ਪ੍ਰਾਪਤ ਕਰਦੇ ਹਨ ਜੋ ਕਿ ਉਹ ਸਾਰੀ ਉਮਰ ਨਹੀਂ ਭੁੱਲਦੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਰਾਜ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਅੰਤਰ-ਰਾਸ਼ਟਰੀ ਪੱਧਰ ਦਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਮੁਨੀਲਾ ਅਰੋੜਾ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਡਾ. ਸਤਿੰਦਰ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 11ਵੀੰ ਜਮਾਤ ਵਿਚ ਪੜ੍ਹਦੇ ਜ਼ਿਲ੍ਹੇ ਦੇ 11 ਬਲਾਕਾਂ ਦੇ 5-5 ਮੈਰੀਟੋਰੀਅਸ ਵਿਦਿਆਰਥੀਆਂ ਕੁੱਲ 55 ਵਿਦਿਆਰਥੀਆਂ ਨੂੰ ਇਸ ਵਿਦਿਅਕ ਟੂਰ ਤੇ ਭੇਜਿਆ ਗਿਆ ਹੈ। ਇਸ ਟੂਰ ਦੌਰਾਨ ਆਉਣ ਵਾਲਾ ਸਾਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਵਿਦਿਆਰਥੀਆਂ ਨਾਲ ਇਸ ਟੂਰ ‘ਤੇ ਲੈਕਚਰਾਰ ਲਲਿਤ ਕੁਮਾਰ, ਰਜਨੀ ਜੱਗਾ, ਮਨੋਜ ਕੁਮਾਰ, ਮਹਿੰਦਰ ਸਿੰਘ ਅਤੇ ਰਜਨੀ ਬਾਲਾ ਗਏ ਹਨ।
ਇਸ ਮੌਕੇ ਪ੍ਰਿੰਸੀਪਲ ਅਨੁਕੂਲ ਪੰਛੀ, ਪ੍ਰਿੰਸੀਪਲ ਰਜੇਸ਼ ਮਹਿਰਾ, ਰਾਜ ਬਹਾਦਰ ਸਿੰਘ, ਹਿਮਾਂਸ਼ੂ ਠੱਕਰ, ਈਸ਼ਵਰ ਦਾਸ, ਸੁਖਦੇਵ ਸਿੰਘ, ਰਵੀ ਇੰਦਰ ਸਿੰਘ, ਸਰਬਜੀਤ ਭਾਵੜਾ ਹਾਜ਼ਰ ਸਨ।