Ferozepur News
ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਵਿੱਚ ਮਯੰਕ ਫਾਊਂਡੇਸ਼ਨ ਵੱਲੋਂ ਦਿੱਤਾ ਗਿਆ ਵੋਟਰ ਜਾਗਰੂਕਤਾ ਦਾ ਸੁਨੇਹਾ
ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਵਿੱਚ ਮਯੰਕ ਫਾਊਂਡੇਸ਼ਨ ਵੱਲੋਂ ਦਿੱਤਾ ਗਿਆ ਵੋਟਰ ਜਾਗਰੂਕਤਾ ਦਾ ਸੁਨੇਹਾ
ਫ਼ਿਰੋਜ਼ਪੁਰ, 18 ਫਰਵਰੀ, 2022:
ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਕੰਮ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਗਿਰੀਸ਼ ਦਾਲਿਆਨ ਆਈ.ਏ.ਐਸ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਤ ਪ੍ਰਤੀਸ਼ਤ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਕੜੀ ਵਿੱਚ ਮਯੰਕ ਫਾਊਂਡੇਸ਼ਨ ਫਿਰੋਜ਼ਪੁਰ ਸ਼ਹਿਰੀ ਦੇ ਹਰ ਵੋਟਰ ਨੂੰ ਸ਼ਤ ਪ੍ਰਤੀਸ਼ਤ ਵੋਟਿੰਗ ਦੀ ਮਹੱਤਤਾ ਤੋਂ ਜਾਣੂ ਕਰਵਾ ਰਹੀ ਹੈ। ਜਿਸ ਤਹਿਤ ਸਰਕਾਰੀ ਕੰਨਿਆ ਸਕੂਲ ਅਤੇ ਐਚ ਐਮ ਡੀ.ਏ.ਵੀ ਮਾਡਲ ਸਕੂਲ ਦੇ ਅਧਿਆਪਕਾਂ ਨੂੰ ਲੋਕਤੰਤਰ ਦੇ ਤਿਉਹਾਰ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ।
ਸੰਸਥਾ ਵੱਲੋਂ ਵੋਟਰਾਂ ਨੂੰ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਚੋਣਾਂ ਦੌਰਾਨ ਵਿਸ਼ੇਸ਼ ਲੋੜਾਂ ਵਾਲੇ ਲੋਕਾਂ, ਬਜ਼ੁਰਗਾਂ, ਔਰਤਾਂ ਅਤੇ ਟਰਾਂਸਜੈਂਡਰਾਂ ਨੂੰ ਕਿਹੜੀਆਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਅਤੇ ਹਰੇਕ ਵੋਟ ਦੀ ਮਹੱਤਤਾ ਬਾਰੇ ਦੱਸਿਆ ਜਾ ਰਿਹਾ ਹੈ।ਇਸ ਮੌਕੇ ਪ੍ਰਿੰਸੀਪਲ ਰਾਜੇਸ਼ ਮਹਿਤਾ, ਪ੍ਰਿੰਸੀਪਲ ਅਨੂਪ ਕੁਮਾਰ, ਪ੍ਰਿੰਸੀਪਲ ਅਜੀਤ ਕੁਮਾਰ, ਸਵੀਪ ਕੋਆਰਡੀਨੇਟਰ ਲਖਵਿੰਦਰ ਸਿੰਘ ਅਤੇ ਕਮਲ ਸ਼ਰਮਾ, ਚਰਨਜੀਤ ਸਿੰਘ ਅਤੇ ਮਯੰਕ ਫਾਊਂਡੇਸ਼ਨ ਦੇ ਮੈਂਬਰ ਹਾਜ਼ਰ ਸਨ।