ਵਿਵੇਕਾਨੰਦ ਵਰਲਡ ਸਕੂਲ ਦੇ ਵਿਦਿਆਰਥੀਆਂ ਦੀ ਰਾਸ਼ਟਰੀ ਪ੍ਰਤੀਯੋਗਤਾ ਦੇ ਲਈ ਚੋਣ
Ferozepur, October 2, 2018: ਬੀਤੇ ਦਿਨ ਲੁਧਿਆਣਾ ਵਿਚ ਆਯੋਜਿਤ ਹੋਈ ਪੰਜਾਬ ਸਟੇਟ ਸ਼ੂਟਿੰਗ ਪ੍ਰਤੀਯੋਗਤਾ ਵਿਚ ਫਿਰੋਜ਼ਪੁਰ ਦੇ ਵਿਵੇਕਾਨੰਦ ਵਰਲਡ ਸਕੂਲ ਦੇ ਵਿਦਿਆਰਥੀਆਂ ਰਾਸ਼ਟਰੀ ਪ੍ਰਤੀਯੋਗਤਾ ਦੇ ਲਈ ਚੋਣ ਹੋਈ। ਜਾਣਕਾਰੀ ਦਿੰਦੇ ਹੋਏ ਸਕੂਲ ਦੇ ਡਾਇਰੈਕਟਰ ਡਾ. ਐਸਐੱਨ ਰੁਦਰਾ ਨੇ ਦੱਸਿਆ ਕਿ ਫਿਰੋਜ਼ਪੁਰ ਵਰਗੇ ਪਿੱਛੜੇ ਅਤੇ ਸਰਹੱਦੀ ਇਲਾਕੇ ਵਿਚ ਸ਼ੂਟਿੰਗ ਦੇ ਖੇਡ ਨੂੰ ਪ੍ਰਫੂਲਿਤ ਕਰਨ ਲਈ ਸਕੂਲ ਦੇ ਯਤਨਾਂ ਨਾਲ ਉਸ ਵਕਤ ਹੋਰ ਜ਼ਿਆਦਾ ਬਲ ਮਿਲਿਆ ਜਦ ਸਕੂਲ ਦੀ ਸ਼ੂਟਿੰਗ ਰੇਂਜ ਦੇ ਵਿਦਿਆਰਥੀਆਂ ਨੇ ਆਪਣੀ ਸ਼ੂਟਿੰਗ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਰਾਸ਼ਟਰੀ ਪ੍ਰਤੀਯੋਗਤਾ ਵਿਚ ਆਪਣਾ ਸਥਾਨ ਪੱਕਾ ਕੀਤਾ। ਡਾ. ਰੁਦਰਾ ਨੇ ਦੱਸਿਆ ਕਿ ਚੰਦ ਦਿਨਾਂ ਦੀ ਮਿਹਨਤ ਨੇ ਇਹ ਰੰਗ ਵਿਖਾਇਆ ਹੈ ਅਤੇ ਸਕੂਲ ਦੇ ਵਿਦਿਆਰਥੀਆਂ ਨੇ ਇ ਮੁਕਾਮ ਹਾਸਲ ਕੀਤਾ ਹੈ। ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀ ਗੁਰਸ਼ਰਨ ਸਿੰਘ ਅਤੇ ਅਸ਼ਰ ਸਾਗਰ ਭਾਸਕਰ ਨੇ ਦੱਸਿਆ ਕਿ ਉਹ ਇਸ ਸਫਲਤਾ ਲਈ ਆਪਣੇ ਸਕੂਲ ਦੇ ਕੋਚ ਦਰਸ਼ਨ ਸਿੰਘ ਨੂੰ ਸਿਹਰਾ ਦਿੰਦੇ ਹਾਂ ਅਤੇ ਸਕੂਲ ਮੈਨੇਜਮੈਂਟ ਦਾ ਧੰਨਵਾਦ ਕਰਦੇ ਹਾਂ। ਦੱਸਣਯੋਗ ਹੈ ਕਿ ਵਿਵੇਕਾਨੰਦ ਵਰਲਡ ਸਕੂਲ ਦੀ ਸ਼ੂਟਿੰਗ ਰੇਂਜ ਦੇ ਚਾਰ ਵਿਦਿਆਰਥੀ ਪੰਜਾਬ ਰਾਈਫਲ ਸ਼ੂਟਿੰਗ ਰੇਂਜ ਵਿਚ ਵੀ ਆਪਣੇ ਰਾਜ ਅਤੇ ਆਪਣੇ ਸ਼ਹਿਰ ਫਿਰੋਜ਼ਪੁਰ ਦਾ ਨਾਮ ਰੋਸ਼ਨ ਕਰ ਚੁੱਕੇ ਹਨ। ਇਸ ਮੌਕੇ ਸਕੂਲ ਮੈਨੇਜਮੈਂਟ ਦੇ ਮੈਂਬਰ ਵੀ ਹਾਜ਼ਰ ਸਨ।