ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜਪੁਰ ਵੱਲੋਂ ਮਾਤਾ ਸਾਹਿਬ ਕੌਰ ਖਾਲਸਾ ਕਾਲਜ, ਤਲਵੰਡੀ ਭਾਈ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜਪੁਰ ਵੱਲੋਂ ਮਾਤਾ ਸਾਹਿਬ ਕੌਰ ਖਾਲਸਾ ਕਾਲਜ, ਤਲਵੰਡੀ ਭਾਈ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
ਫਿਰੋਜਪੁਰ , ਜਨਵਰੀ 25, 2024: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੇ ਚੇਅਰਮੈਨ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜਪੁਰ ਜੀ ਦੀ ਅਗਵਾਈ ਹੇਠ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀ ਵੱਲੋਂ ਅੱਜ ਮਾਤਾ ਸਾਹਿਬ ਕੌਰ ਖਾਲਸਾ ਕਾਲਜ, ਤਲਵੰਡੀ ਭਾਈ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਪ੍ਰੋਗਰਾਮ ਵਿੱਚ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ ਮੁੱਖ ਮਹਿਮਾਨ ਸਨ।
ਪ੍ਰੋਗਰਾਮ ਦੌਰਾਨ ਡਾ. ਗੋਬਿੰਦ ਸਿੰਘ, ਪ੍ਰਿੰਸੀਪਲ, ਜਥੇਦਾਰ ਸਤਪਾਲ ਸਿੰਘ ਤਲਵੰਡੀ, ਮੈਂਬਰ ਅਤੇ ਅਧਿਆਪਕ ਸਾਹਿਬਾਨ ਮੌਜੂਦ ਸਨ। ਇਸ ਪ੍ਰੋਗਰਾਮ ਵਿੱਚ ਲੀਗਲ ਏਡ ਡਿਫੈਂਸ ਕਾਊਲਸ, ਫਿਰੋਜਪਰ ਦੇ ਚੀਫ ਸੁਖਦੀਪ ਸਿੰਘ ਗੁੰਬਰ ਅਤੇ ਡਿਪਟੀ ਚੀਫ ਗੁਰਮੀਤ ਸਿੰਘ ਸੰਧੂ, ਗਗਨ ਗੋਕਲਾਨੀ, ਪੈਨਲ ਐਡਵੋਕੇਟ, ਜਸਦੀਪ ਬਜਾਜ, ਪੈਨਲ ਐਡਵੋਕੇਟ ਬਤੌਰ ਰਿਸੋਰਸ ਪਰਸਨ ਮੌਜੂਦ ਸਨ ਜਿਹਨਾਂ ਵੱਲੋਂ ਕਾਲਜ ਦੇ ਵਿਦਿਆਰਥੀਆਂ ਨੂੰ ਗਣਤੰਤਰਤਾ ਦਿਵਸ, ਸੁਭਾਸ਼ ਚੰਦਰ ਬੋਸ ਜਯੰਤੀ, ਲਾਲਾ ਲਾਜਪਤ ਰਾਏ ਜਯੰਤੀ ਅਤੇ ਪੋਕਸੋ ਐਕਟ, ਮੁਫਤ ਕਾਨੂੰਨੀ ਸਹਾਇਤਾ, ਲੀਗਲ ਏਡ ਡਿਫੈਂਸ ਕਾਊਂਸਲ ਸਿਸਟਮ, ਮੈਂਟਲ ਹੈਲਥ, ਏ.ਡੀ.ਆਰ ਮੈਕਾਨਿਯਿਮ, ਸੰਵਿਧਾਨ, ਪੀੜ੍ਹਤ ਮੁਆਵਜਾ ਸਕੀਮ, ਨੈਸ਼ਨਲ ਲੋਕ ਅਦਾਲਤ ਮਿਤੀ 09.03.2024 ਅਤੇ ਹੋਰ ਵੱਖ—ਵੱਖ ਵਿਸ਼ਿਆਂ ਤੇ ਪ੍ਰਚਾਰ ਕੀਤਾ।
ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਪੋ੍ਰਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੱਤਾ ਅਤੇ ੳਹਨਾਂ ਨੇ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂਅਥਾਰਟੀ, ਫਿਰੋਜਪੁਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ।