ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਿਰੋਜ਼ਪੁਰ-ਮੋਗਾ ਜੋਨ ਅਤੇ ਅਚੀਵਰਜ ਸੋਸਾਇਟੀ ਵੱਲੋਂ ''ਵਾਤਾਵਰਣ ਦਿਵਸ” ਮਨਾਇਆ ਗਿਆ
ਫਿਰੋਜ਼ਪੁਰ 18 ਮਾਰਚ (ਏ. ਸੀ. ਚਾਵਲਾ): ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਫਿਰੋਜ਼ਪੁਰ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਿਰੋਜ਼ਪੁਰ-ਮੋਗਾ ਜੋਨ ਅਤੇ ਅਚੀਵਰਜ ਸੋਸਾਇਟੀ ਦੇ ਸਹਿਯੋਗ ਨਾਲ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਦੌਰਾਨ ਸੰਸਥਾ ਵਿਚ 52 ਗੁਲਾਬ ਦੇ ਬੂਟੇ ਲਗਾਏ ਗਏ। ਇਹ ਦਿਵਸ ਸੱਤਵੇਂ ਗੁਰੂ ਸ੍ਰੀ ਹਰ ਰਾਏ ਸਾਹਿਬ ਜੀ ਦੀ ਯਾਦ ਵਿਚ ਮਨਾਇਆ ਗਿਆ। ਇਸ ਮੌਕੇ ਪਰਵਿੰਦਰ ਸਿੰਘ ਅਤੇ ਇੰਦਰਪਾਲ ਸਿੰਘ (ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਿਰੋਜਪੁਰ-ਮੋਗਾ ਜੋਨ) ਵਲੋਂ ਬੱਚਿਆਂ ਨੂੰ ਗੁਰੂ ਹਰ ਰਾਏ ਸਾਹਿਬ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਸਬੰਧੀ ਬੱਚਿਆਂ ਨੂੰ ਸੁਚੇਤ ਕੀਤਾ। ਇਸ ਸਬੰਧੀ ਉਨ•ਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਗੁਰੂ ਜੀ ਨੇ ਆਪਣੇ ਜੀਵਨ ਦੌਰਾਨ 52 ਬਾਗ ਲਗਾਏ ਅਤੇ ਸਾਰੀ ਮਨੁੱਖਤਾ ਨੂੰ ਵਾਤਾਵਰਣ ਦੀ ਸਾਂਭ-ਸੰਭਾਲ ਸਬੰਧੀ ਸੁਚੇਤ ਕੀਤਾ। ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਿਰੋਜ਼ਪੁਰ-ਮੋਗਾ ਜੋਨ ਵਲੋਂ ਦਵਿੰਦਰ ਸਿੰਘ (ਜੋਨਲ ਪ੍ਰਧਾਨ) ਅਤੇ ਕੁਲਵਿੰਦਰ ਸਿੰਘ (ਜੋਨਲ ਸਕੱਤਰ) ਹਾਜ਼ਰ ਸਨ। ਸੰਸਥਾ ਦੇ ਡਾਇਰੈਕਟਰ ਡਾ. ਟੀ. ਐਸ. ਸਿੱਧੂ ਅਤੇ ਗਜ਼ਲਪ੍ਰੀਤ ਅਰਨੇਜਾ ਪ੍ਰਿੰਸੀਪਲ ਪੋਲੀ ਵਿੰਗ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਿਰੋਜ਼ਪੁਰ-ਮੋਗਾ ਜੋਨ ਦੇ ਨੁਮਾਇੰਦੇ ਆਦਿ ਹਾਜ਼ਰ ਸਨ।ਕੈਂਪਸ ਡਾਇਰੈਕਟਰ ਡਾ. ਟੀ. ਐੱਸ. ਸਿੱਧੂ ਨੇ ਅਚੀਵਰਜ ਸੋਸਾਇਟੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਿਰੋਜ਼ਪੁਰ-ਮੋਗਾ ਜੋਨ ਦੁਆਰਾ ਵਾਤਾਵਰਣ ਨੂੰ ਸਾਫ-ਸੁਥਰਾ ਅਤੇ ਕੈਂਪਸ ਨੂੰ ਹਰਾ-ਭਰਾ ਰੱਖਣ ਲਈ ਕੀਤੇ ਯਤਨਾਂ ਅਤੇ ਪਹਿਲਕਦਮੀ ਦੀ ਸ਼ਲਾਘਾ ਕੀਤੀ। ਉਨ•ਾਂ ਦੱਸਿਆ ਕਿ ਪ੍ਰਦੂਸ਼ਣ ਰਹਿਤ ਵਾਤਾਵਰਣ ਅਤੇ ਹਰਿਆਵਲ ਸਦਕਾ ਇਹ ਕੈਂਪਸ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ ਅਤੇ ਇਸ ਸਬੰਧੀ ਲਗਾਤਾਰ ਚੇਤਨਾ ਦਾ ਸੰਚਾਰ ਸੰਸਥਾ ਵਲੋਂ ਕੀਤਾ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਜੀਵਨ ਸਿੰਘ, ਚੇਅਰਮੈਨ ਅਚੀਵਰਜ ਸੋਸਾਇਟੀ ਸ੍ਰੀ ਗੋਬਿੰਦ, ਮਨਪ੍ਰੀਤ ਸਿੰਘ, ਅਜੈ ਸਿੰਗਲਾ, ਐਨ. ਐਸ ਬਾਜਵਾ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ ਬਾਜਵਾ, ਅਰੁਣ ਚੰਦਰ, ਅਸ਼ੋਕ ਕੁਮਾਰ, ਗੁਰਸ਼ਰਨ ਸਿੰਘ ਅਤੇ ਹੋਰ ਸਟਾਫ ਮੈਂਬਰ ਇਸ ਮੌਕੇ ਹਾਜ਼ਰ ਸਨ।