ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਵਿੱਚ ਕਰਵਾਏ ਜਾ ਰਹੇ ਵਿਦਿਅਕ ਮੁਕਾਬਲੇ
ਫਿਰੋਜ਼ਪੁਰ 13 ਜੁਲਾਈ ( ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਦਿਅਕ ਮੁਕਾਬਲੇ ਬਲਾਕ ਪੱਧਰ ਤੇ ਸੰਪੂਰਨ ਹੋ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ਼੍ਰੀ ਰਾਜੀਵ ਛਾਬੜਾ ਨੇ ਦੱਸਿਆ ਕਿ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਵਿੱਚ ਵੱਖ ਵੱਖ ਵਿਦਿਅਕ ਮੁਕਾਬਲੇ ਕਰਵਾਏ ਜਾਣੇ ਹਨ, ਜਿਸ ਤਹਿਤ ਬਲਾਕ ਪੱਧਰ ਤੇ ਸ਼ਬਦ ਗਾਇਨ ਦੇ ਮੁਕਾਬਲੇ ਸੰਪਰੂਪਨ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਬਲਾਕਾਂ ਵਿੱਚ ਲਗਾਏ ਗਏ ਜੱਜਾਂ ਵੱਲੋਂ ਰਿਜਲਟ ਤਿਆਰ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਬਲਾਕਾਂ ਵਿਚੋਂ ਪਹਿਲੇ ਨੰਬਰ ਤੇ ਆਏ ਵਿਦਿਆਰਥੀਆਂ ਦੀਆਂ ਸ਼ਬਦ ਗਾਇਨ ਸਬੰਧੀ ਵੀਡੀਓਜ਼ ਸਰਕਾਰ ਵੱਲੋਂ ਨਿਰਧਾਰਿਤ ਪੋਰਟਲ ਤੇ ਅਪਲੋਡ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਤੇ ਪਹਿਲੇ ਨੰਬਰ ਤੇ ਰਹਿਣ ਵਾਲੇ ਵਿਦਿਆਰਥੀਆਂ ਜ਼ਿਲ੍ਹਾ ਪੱਧਰ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ ਅਤੇ ਜ਼ਿਲ੍ਹਾ ਪੱਧਰ ਤੇ ਪਹਿਲੇ ਨੰਬਰ ਤੇ ਰਹਿਣ ਵਾਲ ਵਿਦਿਆਰਥੀ ਸਟੇਟ ਪੱਧਰ ਮੁਕਾਬਲਿਆਂ ਵਿੱਚ ਹਿੱਸਾ ਲੈਣੇਗ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਵੱਲੋਂ ਘਰ ਬੈਠੇ ਹੀ ਵੀਡੀਓ ਬਣਾ ਕੇ ਇਨ੍ਹਾਂ ਵਿਦਿਅਕ ਮੁਕਾਬਲਿਆਂ ਵਿਚ ਹਿੱਸਾ ਲਿਆ ਗਿਆ ਹੈ ਅਤੇ ਵਿਦਿਆਰਥੀਆਂ ਵੱਲੋਂ ਆਪਣੀਆਂ ਵੀਡੀਓ ਸੋਸ਼ਲ ਮੀਡੀਆ ਤੇ ਅਪਲੋਡ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪ੍ਰੋਗਰਾਮ ਵੱਖ ਵੱਖ ਵਿਸ਼ਿਆਂ ਤੇ ਗੁਰੂ ਜੀ ਦੇ ਜੀਵਨ, ਬਾਣੀ, ਉਸਤਤ, ਸਿੱਖਿਆਵਾਂ ਤੇ ਕੁਰਬਾਨੀ ‘ਤੇ ਅਧਾਰਤ ਤੇ ਕਰਵਾਏ ਜਾਣਗੇ।