Ferozepur News

ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਬਣਨ ‘ਤੇ ਬੰਦ ਪਈਆਂ ਲੋਕ ਭਲਾਈ ਸਕੀਮਾਂ ਨੂੰ ਮੁੜ ਕੀਤਾ ਜਾਵੇਗਾ ਬਹਾਲ – ਰੋਹਿਤ ਵੋਹਰਾ

ਗੱਟੀ ਰਹਿਮੇ ਕੇ ਤੋਂ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਲ

ਫਿਰੋਜ਼ਪੁਰ, 5 ਫਰਵਰੀ, 2022:  ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਬਣਨ ਤੇ ਬੰਦ ਪਈਆਂ ਲੋਕ ਭਲਾਈ ਸਕੀਮਾਂ ਨੂੰ ਮੁੜ ਬਹਾਲ ਕੀਤਾ ਜਾਵੇਗਾ ।

ਇਹਨਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ –ਬਸਪਾ ਗਠਜੋੜ ਦੇ ਉਮੀਦਵਾਰ ਰੋਹਿਤ ਵੋਹਰਾ ਵੱਲੋਂ ਪਿੰਡ ਗੱਟੀ ਰਹੀਮੇ ਕੇ ਤੋਂ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਉਣ ਵਾਲੇ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਦਿਆ ਕੀਤਾ ।

ਇਸ ਮੌਕੇ ਰੋਹਿਤ ਵੋਹਰਾ ਨੇ ਕਿ ਸ਼੍ਰੋਮਣੀ ਅਕਾਲੀ ਦਲ ਦੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ ਅਤੇ ਇਸ ਵਾਰ ਲੋਕ ਪੰਜਾਬ ਵਿਚ ਸ਼੍ਰੋਮਣੀ ਅਕਾਲੀ  ਦਲ –ਬਸਪਾ ਗਠਜੋੜ ਦੀ ਸਰਕਾਰ ਬਣਾਉਣ ਲਈ ਉਤਾਵਲੇ ਬੈਠੇ ਹਨ । ਉਹਨਾਂ ਕਿਹਾ ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਇਹਨਾਂ ਪਰਿਵਾਰਾਂ ਦੇ ਸਰਹੱਦੀ ਪਿੰਡਾਂ ਦਾ ਵਿਕਾਸ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ।

ਇਸ ਮੌਕੇ ਮਨੀਸ਼ ਸਿੰਘ, ਗੁਰਮੀਤ ਸਿੰਘ, ਰਮਨ , ਪਿਆਰਾ ਸਿੰਘ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਕਰਮਜੀਤ ਸਿੰਘ, ਸੋਹਨ ਸਿੰਘ, ਪਰਮਜੀਤ ਸਿੰਘ, ਸੁਰਿੰਦਰ ਸਿੰਘ, ਸੰਜੀਵ ਸਿੰਘ, ਸੁਖਜਿੰਦਰ ਸਿੰਘ , ਕੁਲਬੀਰ ਸਿੰਘ ਆਦਿ ਸਮੇਤ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ। ਇਸ ਮੌਕੇ ਗੁਰਪ੍ਰੀਤ ਸਿੰਘ ਜਿਗਰੀ ਸਰਪੰਚ, ਤਰਲੋਕ ਸਿੰਘ ਖੁੰਦਰ ਗੱਟੀ, ਸਤਨਾਮ ਸਿੰਘ, ਬਲਵੀਰ ਸਿੰਘ ਆਦਿ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button