ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਮਿਸ਼ਨ ਫ਼ਤਿਹ ਦੇ ਬੈਜ਼ਿਜ਼ ਲਗਾ ਕੇ ਕੋਰੋਨਾ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ
ਪੰਫਲੈਟ ਵੰਡ ਕੇ ਕੋਰੋਨਾਂ ਸਬੰਧੀ ਵਰਤਣ ਵਾਲੀਆਂ ਸਾਵਧਾਨੀਆਂ ਪ੍ਰਤੀ ਕੀਤਾ ਜਾਗਰੂਕ
ਫਿਰੋਜ਼ਪੁਰ 19 ਜੂਨ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਕਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਅਤੇ ਇਸ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਹਦਾਇਤਾਂ ਸਬੰਧੀ ਜਾਣੂ ਕਰਵਾਉਣ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਜ਼ਿਲੇ ਵਿਚ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ ।
ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਬੈਂਚ ਲਗਾ ਕੇ ਡੋਰ ਟੂ ਡੋਰ ਜਾਗਰੂਤਾ ਮੁਹਿੰਮ ਰਾਹੀਂ ਘਰਾਂ ਵਿਚ ਜਾ ਕੇ ਲੋਕਾਂ ਨੂੰ ਮਾਸਕ ਪਾਉਣ, ਸਮੇਂ ਸਮੇਂ ਤੇ ਹੱਥ ਧੋਣ, ਸਮਾਜਿਕ ਦੂਰੀ ਬਣਾਉਣ, ਸਿਰਫ ਲੋੜ ਅਨੁਸਾਰ ਹੀ ਘਰਾਂ ਤੋਂ ਬਾਹਰ ਨਿਕਲਣ ਅਤੇ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਫਲੈਟ ਵੀ ਵੰਡੇ ਗਏ।
ਉਨਾਂ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਬਿਮਾਰੀ ਪ੍ਰਤੀ ਅਸੀਂ ਸਾਵਧਾਨੀਆਂ ਵਰਤ ਕੇ ਹਦਾਇਤਾਂ ਦੀ ਪਾਲਣਾ ਕਰਕੇ ਇਸ ਤੋਂ ਬਚ ਸਕਦੇ ਹਾਂ। ਉਨਢਾਂ ਲੋਕਾਂ ਨੂੰ ਘਰ ਘਰ ਜਾ ਕੇ ਇਹ ਵੀ ਅਪੀਲ ਕੀਤੀ ਕਿ ਉਹ ਖੁਦ ਵੀ ਸਾਵਧਾਨੀਆਂ ਵਰਤਣ ਅਤੇ ਕਰੋਨਾ ਦੀ ਰੋਕਥਾਮ ਲਈ ਜਾਗਰੂਕ ਹੋਣ ਅਤੇ ਹੋਰਨਾਂ ਨੂੰ ਵੀ ਜਾਗਰੂਕ ਕਰਨ।