ਸਰਕਾਰੀ ਆਦਰਸ਼ ਸਕੂਲ ਬੁੱਕਣ ਖਾਨ ਵਾਲਾ ਵਿਖੇ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ ਨਵੇਂ ਸ਼ੈਸ਼ਨ ਦੀ ਸ਼ੁਰੂਆਤ
ਸਰਕਾਰੀ ਆਦਰਸ਼ ਸਕੂਲ ਬੁੱਕਣ ਖਾਨ ਵਾਲਾ ਵਿਖੇ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ ਨਵੇਂ ਸ਼ੈਸ਼ਨ ਦੀ ਸ਼ੁਰੂਆਤ
ਫਿਰੋਜਪੁਰ: 11-4-2024: ਕੱਲ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬੁੱਕਣ ਖਾਨ ਵਾਲਾ ਵਿਖੇ ਵਿੱਦਿਅਕ ਸ਼ੈਸ਼ਨ ਦੇ ਸ਼ੁੱਭ ਆਰੰਭ ਲਈ ਪ੍ਰਿਸੀਪਲ ਕਮਲੇਸ਼ ਰਾਣੀ ਦੀ ਅਗਵਾਈ ਹੇਠ ਸ਼੍ਰੀ ਸੁੱਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ।ਵਿਦਿਆਰਥੀਆਂ ਦੀ ਉੱਚ ਯੋਗਤਾ ਲਈ ਅਤੇ ਚੰਗੇ ਭਵਿੱਖ ਲਈ ਕਾਮਨਾ ਕਰਨ ਦੇ ਆਦੇਸ਼ ਨਾਲ ਸਮੂਹ ਸਟਾਫ ਵੱਲੋਂ ਉਪਰਾਲਾ ਕੀਤਾ ਗਿਆ।ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਵੀ ਸ਼੍ਰੀ ਸੁੱਖਮਨੀ ਸਾਹਿਬ ਜੀ ਦਾ ਪਾਠ ਕੀਤਾ।ਅਤੇ ਗੁਰੂ ਸਾਹਿਬਾਨ ਦਾ ਅਸੀਰਵਾਦ ਪ੍ਰਾਪਤ ਕੀਤਾ।ਇਸ ਨਵੇਂ ਵਿੱਦਿਅਕ ਵਰ੍ਹੇ ਵਿੱਚ ਵਿਦਿਆਰਥੀਆਂ ,ਸਕੂਲ ਸਟਾਫ ,ਸਕੂਲ ਮੈਨਜਮੈਂਟ ਕਮੇਟੀ ਮੈਂਬਰਾਂ ਨੇ ਇਸ ਸ਼ੁੱਭ ਮੌਕੇ ਤੇ ਸ਼ਿਰਕਤ ਕੀਤੀ।ਇਸ ਮੌਕੇ ਗੁਰੂ ਮਾਹਰਾਜ ਦੀ ਹਜੂਰੀ ਵਿੱਚ ਵਿਦਿਆਰਥੀਆਂ ਦੇ ਚੰਗੇ ਭਵਿਖ ਲਈ ਅਰਦਾਸ ਬੇਨਤੀ ਕੀਤੀ ਗਈ।ਇਸ ਮੌਕੇ ਗੁਰੂ ਜੀ ਦਾ ਅਤੁੱਟ ਲੰਗਰ ਆਈਆਂ ਹੋਈਆਂ ਸੰਗਤਾਂ ਨੂੰ ਵਰਤਾਇਆ ਗਿਆ।
ਇਸ ਮੌਕੇ ਪ੍ਰਿਸੀਪਲ ਕਮਲੇਸ਼ ਰਾਣੀ ਨੇ ਸਕੂਲ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਦੇ ਦਾਖਲੇ ਕਰਵਾਉਣ ਬੱਚਿਆਂ ਦੇ ਮਾਪਿਆਂ ਨੂੰ ਜਾਗਰੂਕ ਕੀਤਾ।ਉਹਨਾਂ ਵੱਲੋਂ ਸਕੂਲ ਦੀਆਂ ਪ੍ਰਾਪਤੀਆਂ ਅਤੇ ਬੱਚਿਆਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਉਹਨਾਂ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ 2024 ਲਈ ਵੋਟ ਪਾਉਣ ਦੇ ਅਧਿਕਾਰ ਤੋਂ ਜਾਣੂ ਕਰਵਾਉਦਿਆਂ ਬੂਥ ਤੇ ਜਾਕੇ ਵੋਟ ਪਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਪ੍ਰਿਸੀਪਲ ਕਮਲੇਸ਼ ਰਾਣੀ , ਲੈਕਚਰਾਰ ਅਸਬੀਰ ਹਰਵਿੰਦਰ ਸਿੰਘ,ਲੈਕਚਰਾਰ ਅਰਸ਼ਦੀਪ ਸਿੰਘ ,ਸਕੂਲ ਮੈਨਜਮੈਂਟ ਕਮੇਟੀ ਚੇਅਰਮੈਨ ਕੁਲਦੀਪ ਸਿੰਘ,ਸਕੂਲ ਸਟਾਫ ਅਤੇ ਬੱਚੇ ਹਾਜਰ ਸਨ।