ਸਰਕਾਰੀ ਨੌਕਰੀਆਂ ਵਿੱਚ ਸਪੋਰਟਸ ਕੋਟੇ ਦੇ ਤਹਿਤ ਪਰੀਖਿਆ ਵਿੱਚ ਹੁਣ ਸਿਰਫ਼ ਖਿਡਾਰੀ ਹੀ ਬੈਠਣਗੇ: ਖੇਡ ਮੰਤਰੀ ਰਾਣਾ ਸੋਢੀ
ਸਰਕਾਰੀ ਨੌਕਰੀਆਂ ਵਿੱਚ ਸਪੋਰਟਸ ਕੋਟੇ ਦੇ ਤਹਿਤ ਪਰੀਖਿਆ ਵਿੱਚ ਹੁਣ ਸਿਰਫ਼ ਖਿਡਾਰੀ ਹੀ ਬੈਠਣਗੇ: ਖੇਡ ਮੰਤਰੀ ਰਾਣਾ ਸੋਢੀ
ਓਲੋਪਿੰਕ ਵਿੱਚ ਗੋਲਡ ਜਿੱਤਣ ਵਾਲਿਆਂ ਨੂੰ ਪੰਜਾਬ ਸਰਕਾਰ ਢਾਈ ਕਰੋੜ ਰੁਪਏ ਅਤੇ ਸਰਕਾਰੀ ਨੌਕਰੀ ਦੇਵੇਗੀ, ਏਸ਼ੀਅਨ ਅਤੇ ਕਾਮਨਵੈਲਥ ਗੇਮਾਂ ਵਾਲਿਆਂ ਨੂੰ ਵੀ ਕੀਤਾ ਜਾਵੇਗਾ ਸਨਮਾਨਿਤ
ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਫ਼ਿਰੋਜ਼ਪੁਰ ਸ਼ਹਿਰ ਵਿੱਚ ਹਾਕੀ ਸਟੇਡੀਅਮ ਦੀ ਐਸਟੋਟਰਫ ਅਤੇ ਅਪਗ੍ਰੇਡੇਸ਼ਨ ਦੇ ਕਾਰਜ ਦਾ ਰੱਖਿਆ ਨੀਂਹ ਪੱਥਰ
6.22 ਕਰੋੜ ਰੁਪਏ ਦੀ ਲਾਗਤ ਨਾਲ ਫ਼ਿਰੋਜ਼ਪੁਰ ਸ਼ਹਿਰ ਵਿੱਚ ਮਿਲੇਗਾ ਨਵਾਂ ਹਾਕੀ ਸਟੇਡੀਅਮ, 9 ਮਹੀਨੇ ਵਿੱਚ ਪੂਰਾ ਹੋਵੇਗਾ ਕੰਮ
ਫ਼ਿਰੋਜ਼ਪੁਰ ਵਿੱਚ 7 ਕਰੋੜ ਰੁਪਏ ਦੀ ਲਾਗਤ ਨਾਲ ਐਥਲੈਟਿਕਸ ਟਰੈਕ, ਸਾਈਕਲ ਟਰੈਕ, 100 ਵਿਦਿਆਰਥੀਆਂ ਦੀ ਸਮਰੱਥਾ ਵਾਲੀ ਹਾਕੀ ਅਕੈਡਮੀ, ਆਲ ਸੀਜ਼ਨ ਸਵੀਮਿੰਗ ਪੂਲ ਅਤੇ ਫਲੱਡ ਲਾਈਟਾਂ ਲੱਗਣਗੀਆਂ: ਰਾਣਾ ਸੋਢੀ
ਫ਼ਿਰੋਜ਼ਪੁਰ 30 ਸਤੰਬਰ 2019 ( ) ਸਰਕਾਰੀ ਨੌਕਰੀਆਂ ਦੇ ਲਈ ਖਿਡਾਰੀਆਂ ਦੇ ਲਈ ਨਿਰਧਾਰਿਤ ਸਪੋਰਟਸ ਕੋਟੇ ਦੇ ਤਹਿਤ ਆਯੋਜਿਤ ਹੋਣ ਵਾਲੀ ਪ੍ਰਤੀਯੋਗੀ ਪਰੀਖਿਆ ਵਿੱਚ ਹੁਣ ਸਿਰਫ਼ ਖਿਡਾਰੀ ਹੀ ਬੈਠਣਗੇ। ਇਹ ਵਿਵਸਥਾ ਖਿਡਾਰੀਆਂ ਨੂੰ ਨੌਕਰੀਆਂ ਦੇ ਲਈ ਚੁਣਨ ਲਈ ਬਿਹਤਰੀਨ ਅਵਸਰ ਮੁਹੱਈਆ ਕਰਵਾਉਣ ਦੇ ਲਈ ਕੀਤੀ ਗਈ ਹੈ। ਇਹ ਵਿਚਾਰ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸੋਮਵਾਰ ਨੂੰ ਫ਼ਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ 6.22 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਸਟੇਡੀਅਮ ਦਾ ਨੀਂਹ ਪੱਥਰ ਰਖਣ ਦੇ ਲਈ ਵਿਅਕਤ ਕੀਤਾ।
ਹਾਕੀ ਸਟੇਡੀਅਮ ਦੇ ਅਪਗ੍ਰੇਡਸ਼ਨ ਦਾ ਨੀਂਹ ਪੱਥਰ ਰੱਖਣ ਦੇ ਬਾਅਦ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ 5.50 ਕਰੋੜ ਰੁਪਏ ਦੀ ਰਾਸ਼ੀ ਐਸਟੋਟਰਫ ਅਤੇ 71.46 ਲੱਖ ਰੁਪਏ ਦੀ ਰਾਸ਼ੀ ਸਟੇਡੀਅਮ ਨੂੰ ਅੱਪਗ੍ਰੇਡ ਕਰਨ ਲਈ ਖਰਚ ਕੀਤੀ ਜਾਵੇਗੀ। ਇਸ ਵਿੱਚ ਸਟੇਡੀਅਮ ਦੀ ਏ ਬਲਾਕ ਵਿੱਚ ਹੋਣ ਵਾਲੇ ਕਾਰਜ, ਸਟੇਡੀਅਮ ਦੀ ਬਾਊਂਡਰੀ ਵਾਲ ਬਣਾਉਣ, ਚੇਨ ਲਿੰਕ ਫੇਂਸਿੰਗ ਲਗਾਉਣ ਦੇ ਕੰਮ ਸ਼ਾਮਲ ਹਨ। ਖੇਡ ਮੰਤਰੀ ਨੇ ਦੱਸਿਆ ਕਿ ਸਟੇਡੀਅਮ ਵਿੱਚ ਲੱਗਣ ਵਾਲੀ ਐਸਟੋਟਰਫ ਅੰਤਰਰਾਸ਼ਟਰੀ ਸਤਰ ਦੀ ਓਲੰਪਿਕ ਖੇਡਾਂ ਵਿੱਚ ਇਸਤੇਮਾਲ ਹੋਣ ਵਾਲੀ ਟ੍ਰਫ ਦੇ ਬਰਾਬਰ ਸਾਈਜ਼ ਦੀ ਹੋਵੇਗੀ ਅਤੇ ਇਹ ਟ੍ਰਫ ਵਿਦੇਸ਼ ਵਿੱਚ ਖਾਸ ਤੌਰ ਤੇ ਐਕਸਪੋਰਟ ਕੀਤੀ ਜਾਵੇਗੀ। ਇਸ ਐਸਟੋਟਰਫਦੇ ਲਗਣ ਦੇ ਬਾਅਦ ਇੱਥੇ ਅੰਤਰ-ਰਾਸ਼ਟਰੀ ਸਤਰ ਦੇ ਵੱਡੇ ਹਾਕੀ ਮੁਕਾਬਲੇ ਕਰਵਾਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਇਹ ਕਾਰਜ 9 ਮਹੀਨੇ ਵਿੱਚ ਪੂਰਾ ਹੋ ਜਾਵੇਗਾ।
ਖੇਡ ਮੰਤਰੀ ਨੇ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਖੇਡਾਂ ਦੇ ਨਾਲ ਬੱਚਿਆਂ ਨੂੰ ਜੋੜਨ ਲਈ ਕਈ ਤਰ੍ਹਾਂ ਦੇ ਕਦਮ ਉਠਾਏ ਜਾਣਗੇ ਫਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਅਥਲੈਟਿਕ ਟਰੈਕ 7 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ। 100 ਬੱਚਿਆਂ ਵਾਲੀ ਹਾਕੀ ਅਕੈਡਮੀ ਸਥਾਪਤ ਕੀਤੀ ਜਾਵੇਗੀ । ਆਲ ਸੀਜ਼ਨ ਸਵੀਮਿੰਗ ਪੂਲ ਸਥਾਪਿਤ ਕੀਤਾ ਜਾਵੇਗਾ। 4 ਕਰੋੜ ਦੀ ਲਾਗਤ ਨਾਲ ਫਲੱਡ ਲਾਈਟਾਂ ਲਾਈਆਂ ਜਾਣਗੀਆਂ । ਖੇਡ ਮੰਤਰੀ ਨੇ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੈਪਟਨ ਸਰਕਾਰ ਵੱਲੋਂ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਪਿੰਡ ਪਿੰਡ ਵਿੱਚ ਖੇਡ ਸਟੇਡੀਅਮ, ਜਿੰਮ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ । ਇਸ ਤੋਂ ਇਲਾਵਾ ਖੇਡਾਂ ਅਤੇ ਖਿਡਾਰੀਆਂ ਨੂੰ ਪ੍ਰੇਰਿਤ ਕਰਨ ਲਈ ਨਵੀਆਂ ਨਵੀਆਂ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣਗੀਆਂ, ਜਿਸ ਤਹਿਤ ਏਸ਼ੀਅਨ ਅਤੇ ਕਾਮਨਵੈਲਥ ਖੇਡਾਂ ਵਿਚ ਗੋਲਡ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ 1 ਕਰੋੜ ਰੁਪਏ ਦਾ ਪੁਰਸਕਾਰ, ਸਰਕਾਰੀ ਨੌਕਰੀ ਦੇਣ ਦੀ ਵਿਵਸਥਾ ਕੀਤੀ ਗਈ ਹੈ ਇਸੇ ਤਰ੍ਹਾਂ ਓਲੰਪਿਕ ਵਿਚ ਗੋਲਡ ਜਿੱਤਣ ਵਾਲੇ ਖਿਡਾਰੀਆਂ ਨੂੰ 2.5 ਕਰੋੜ ਰੁਪਏ ਦਾ ਪੁਰਸਕਾਰ ਅਤੇ ਸਰਕਾਰੀ ਨੌਕਰੀ ਦੀ ਵਿਵਸਥਾ ਕੀਤੀ ਗਈ ਹੈ । ਇਸ ਤੋਂ ਇਲਾਵਾ ਸਿਲਵਰ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ 75 ਲੱਖ ਰੁਪਏ ਅਤੇ ਨੌਕਰੀ ਅਤੇ ਤਾਂਬਾ ਮੈਡਲ ਜਿੱਤਣ ਵਾਲਿਆਂ ਨੂੰ 50 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪੰਜਾਬੀ ਗੁਰਪੁਰਬ ਨੂੰ ਸਮਰਪਿਤ ਸਾਰੇ ਜ਼ਿਲ੍ਹਿਆਂ ਵਿੱਚ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਤਹਿਤ ਖਿਡਾਰੀਆਂ ਨੂੰ ਅੱਗੇ ਵਧਣ ਦਾ ਮੌਕਾ ਦਿੱਤਾ ਜਾ ਰਿਹਾ ਹੈ ।
ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਫਿਰੋਜ਼ਪੁਰ ਸ਼ਹਿਰ ਵਿਚ ਲਗਾਤਾਰ ਵਿਕਾਸ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ ਇਸ ਤੋਂ ਪਹਿਲਾਂ ਸ਼ਹਿਰ ਵਿੱਚ ਬੇਸਿਕ ਇਨਫਰਾਸਟਰਕਚਰ ਵਿੱਚ ਵਾਧਾ ਕਰਨ ਲਈ ਸੀਵਰੇਜ ਅਤੇ ਸੜਕਾਂ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਸੀ ਅਤੇ ਹੁਣ ਖੇਡਾਂ ਨੂੰ ਪ੍ਰਚੱਲਿਤ ਕਰਨ ਲਈ 6 ਕਰੋੜ 22 ਲੱਖ ਰੁਪਏ ਦੀ ਲਾਗਤ ਨਾਲ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਵਿਕਾਸ ਦੇ ਕੰਮਾਂ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਤੇ ਨਾ ਹੀ ਇਨ੍ਹਾਂ ਕੰਮਾ ਵਿੱਚ ਫੰਡਾਂ ਦੀ ਕਮੀ ਆਣ ਦਿੱਤੀ ਜਾਵੇਗੀ। ਵਿਧਾਇਕ ਪਿੰਕੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਫਿਰੋਜ਼ਪੁਰ ਵਿੱਚ ਪੀਜੀਆਈ ਲਈ 500 ਕਰੋੜ ਰੁਪਏ ਦਾ ਪ੍ਰਾਜੈਕਟ ਪਾਸ ਕਰਵਾਇਆ ਗਿਆ ਹੈ। ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਇਸ ਪ੍ਰਾਜੈਕਟ ਲਈ ਫਿਰੋਜ਼ਪੁਰ ਦੇ ਲੋਕਾਂ ਨੂੰ ਦੇ ਦਿੱਤੀ ਤੇ ਕਿਹਾ ਕਿ ਇਸ ਨਾਲ ਸ਼ਹਿਰ ਵਿੱਚ ਖੇਡ ਗਤੀਵਿਧੀਆਂ ਨੂੰ ਹੌਸਲਾ ਮਿਲੇਗਾ ਅਤੇ ਅਤੇ ਹਾਕੀ ਦੇ ਖਿਡਾਰੀਆਂ ਨੂੰ ਅੱਗੇ ਵਧਣ ਦਾ ਮੌਕਾ ਮਿਲੇਗਾ। ਇਸ ਮੌਕੇ ਤੇ ਕਾਂਗਰਸੀ ਨੇਤਾ ਲਾਡੀ ਗਹਿਰੀ, ਨਸੀਬ ਸੰਧੂ, ਡਾ ਕਮਲ ਬਾਗੀ, ਜ਼ਿਲ੍ਹਾ ਖੇਡ ਅਧਿਕਾਰੀ ਸੁਨੀਲ ਸ਼ਰਮਾ, ਡੇਅਰੀ ਵਿਭਾਗ ਤੋਂ ਬੀਰ ਪ੍ਰਤਾਪ ਸਿੰਘ ਗਿੱਲ ਆਦਿ ਹਾਜ਼ਰ ਸਨ
11 Attachments