Ferozepur News
ਸਰਦਾਰ ਪਰਮਿੰਦਰ ਸਿੰਘ ਪਿੰਕੀ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਦੇ ਯਤਨਾਂ ਸਦਕੇ ਪਿੰਡ ਅਲੀ ਕੇ ਵਿੱਚ ਕਾਂਗਰਸੀ ਆਗੂ ਸਰਦਾਰ ਹਰਿੰਦਰ ਸਿੰਘ ਖੋਸਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਨੀਂਹ ਪੱਥਰ ਰੱਖਿਆ।
ਸ੍ਰ: ਹਰਿੰਦਰ ਸਿੰਘ ਖੋਸਾ ਨੇ ਕਿਹਾ ਕਿ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਪਿੰਡ ਦੇ ਲੋਕਾਂ ਦੀ ਮੰਗ ਤੇ ਅੱਜ ਪਿੰਡ ਅਲੀ ਕੇ ਵਿਖੇ ਸਰਕਾਰੀ ਪ੍ਰਾਈਮਰੀ ਸਕੂਲ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਸਕੂਲ ਦਾ ਕੰਮ ਸ਼ੁਰੂ ਕਰਵਾ ਕੇ ਸਕੂਲ ਤਿਆਰ ਕੀਤਾ ਜਾਵੇਗਾ ਅਤੇ ਬੱਚਿਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਪਹਿਲਾਂ ਨਾਲੋਂ ਸਰਕਾਰੀ ਸਕੂਲਾਂ ਦੇ ਦਾਖਲੇ ਵਿੱਚ ਵੀ ਵਾਧਾ ਹੋਇਆ ਹੈ।
ਇਸ ਮੌਕੇ ਸਰਦਾਰ ਹਰਿੰਦਰ ਸਿੰਘ ਖੋਸਾ, ਅਜੇ ਜੋਸ਼ੀ,ਪ੍ਰਿੰਸੀਪਲ ਮੈਡਮ ਸ਼ਹਿਨਾਜ ,ਅਵਤਾਰ ਸਿੰਘ ਸਰਪੰਚ , ਅਮਰੋ ਬਾਈ ਸਰਪੰਚ (ਅਲੀ ਕੇ), ਪਰਤਾਪ ਸਿੰਘ, ਅਮਰੀਕ ਸਿੰਘ ਪੰਚ, ਮੇਜਰ ਸਿੰਘ ਵੀ ਹਾਜ਼ਰ ਸਨ।