ਸ਼ੰਭੂ ਮੋਰਚੇ ਤੇ ਧੂਮ ਧਾਮ ਨਾਲ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ
ਮੋਰਚੇ ਵੱਲੋਂ 10 ਜਨਵਰੀ ਨੂੰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਪ੍ਰਤੀ ਅਪਣਾਏ ਗਏ ਰੁੱਖ ਦੇ ਵਿਰੋਧ ਦੇ ਵਿੱਚ ਦੇਸ਼ ਭਰ ਵਿੱਚ ਮੋਦੀ ਦੇ ਪੁਤਲੇ ਫੂਕਣ ਦਾ ਐਲਾਨ
ਸ਼ੰਭੂ ਮੋਰਚੇ ਤੇ ਧੂਮ ਧਾਮ ਨਾਲ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ
ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਮਾਰਕੀਟਿੰਗ ਡਰਾਫਟ ਦੇ ਖਲੜੇ ਨੂੰ 13 ਜਨਵਰੀ, ਲੋਹੜੀ ਵਾਲੇ ਦਿਨ ਫੂਕਣ ਦੀ ਅਪੀਲ
ਮੋਰਚੇ ਵੱਲੋਂ 10 ਜਨਵਰੀ ਨੂੰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਪ੍ਰਤੀ ਅਪਣਾਏ ਗਏ ਰੁੱਖ ਦੇ ਵਿਰੋਧ ਦੇ ਵਿੱਚ ਦੇਸ਼ ਭਰ ਵਿੱਚ ਮੋਦੀ ਦੇ ਪੁਤਲੇ ਫੂਕਣ ਦਾ ਐਲਾਨ
ਫਿਰੋਜ਼ਪੁਰ, (ਸ਼ੰਭੂ ਬਾਰਡਰ) ਜਨਵਰੀ 6, 2025: 326 ਦਿਨਾਂ ਤੋਂ ਲਗਾਤਾਰ ਕਿਸਾਨੀ ਮਸਲਿਆਂ ਦੇ ਨਿਪਟਾਰੇ ਲਈ ਚੱਲ ਰਹੇ ਕਿਸਾਨ ਅੰਦੋਲਨ 2 (ਦਿੱਲੀ ਅੰਦੋਲਨ 2) ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਅੱਜ ਸ਼ੰਭੂ ਮੋਰਚੇ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਮੋਰਚੇ ਤੇ ਮੌਜੂਦ ਕਿਸਾਨਾਂ ਤੋਂ ਇਲਾਵਾ ਇਲਾਕੇ ਦੇ ਪਿੰਡਾਂ ਵਿੱਚੋਂ ਸੰਗਤ ਨੇ ਸ਼ਿਰਕਤ ਕੀਤੀ। ਜਿੱਥੇ ਮੰਚ ਤੋਂ ਪੂਰੇ ਦੇਸ਼ ਵਾਸੀਆਂ ਨੂੰ ਫੋਰਮ ਦੇ ਲੀਡਰਾਂ ਨੇ ਵਧਾਈਆਂ ਦਿੱਤੀਆਂ ਉੱਥੇ ਗੁਰੂ ਸਾਹਿਬ ਵੱਲੋਂ ਦਿਖਾਏ ਹੋਏ ਰਾਸਤੇ ਤੇ ਚੱਲਣ ਦੀ ਵੀ ਪ੍ਰੇਰਨਾ ਦਿੱਤੀ।
ਮੋਰਚੇ ਤੇ ਪ੍ਰੈਸ ਨੂੰ ਸੰਬੋਧਿਤ ਕਰਦੇ ਹੋਏ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਅਤੇ ਅਮਰਣ ਅਨਸ਼ਨ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ ਦੀ ਸਿਹਤ ਦੇ ਬਾਰੇ ਦਿਖਾਏ ਅਤੇ ਅਪਣਾਏ ਨਜ਼ਰੀਏ ਨੂੰ ਨਿੰਦਿਆਂ ਅਤੇ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਮਾਰਕੀਟਿੰਗ ਡਰਾਫਟ ਤੇ ਬੋਲਦੇ ਹੋਏ ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸ ਤਰ੍ਹਾਂ ਇਹ ਨਵੀਂ ਡਰਾਫਟ ਪੋਲਸੀ ਕਿਸਾਨੀ ਹਿੱਤਾਂ ਦੇ ਖਿਲਾਫ ਹੈ ਅਤੇ ਕਿਸ ਤਰ੍ਹਾਂ ਦਿੱਲੀ ਅੰਦੋਲਨ ਦੁਆਰਾ ਰੱਦ ਕਰਵਾ ਗਏ ਤਿੰਨੋਂ ਕਾਲੇ ਕਾਨੂੰਨ ਨੂੰ ਨਵੇਂ ਖਲੜੇ ਵਿੱਚ ਪਾ ਕੇ ਪੇਸ਼ ਕਰਨ ਦਾ ਇੱਕ ਜਤਨ ਕੀਤਾ ਗਿਆ ਹੈ।
ਉਹਨਾਂ ਐਲਾਨ ਕੀਤਾ ਕਿ ਆਉਣ ਵਾਲੀ 13 ਜਨਵਰੀ ਨੂੰ ਲੋਹੜੀ ਵਾਲੇ ਦਿਨ ਕੇਂਦਰ ਵੱਲੋਂ ਜਾਰੀ ਖੇਤੀ ਮਾਰਕੀਟਿੰਗ ਡਰਾਫਟ ਦੇ ਖਲੜੇ ਨੂੰ ਪੂਰੇ ਦੇਸ਼ ਭਰ ਵਿੱਚ ਫੂਕਿਆ ਜਾਵੇ।
ਇਸ ਦੇ ਨਾਲ ਨਾਲ ਮੋਰਚੇ ਵੱਲੋਂ 10 ਜਨਵਰੀ ਨੂੰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਪ੍ਰਤੀ ਅਪਣਾਏ ਗਏ ਰੁੱਖ ਦੇ ਵਿਰੋਧ ਦੇ ਵਿੱਚ ਦੇਸ਼ ਭਰ ਵਿੱਚ ਮੋਦੀ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਗਿਆ।