Ferozepur News
ਸਾਂਝਾ ਅਧਿਆਪਕ ਮੰਚ ਫਿਰੋਜ਼ਪੁਰ ਵੱਲੋਂ ਭਾਰਤ ਬੰਦ ਦਾ ਕੀਤਾ ਗਿਆ ਸਮਰਥਨ
ਅਨਾਜ ਨਾਲ ਸਾਰੇ ਦੇਸ਼ ਦਾ ਢਿੱਡ ਭਰਦੇ ਕਿਸਾਨ ਦੇ ਮੋਢੇ ਨਾਲ ਮੋਢਾ ਜੋੜ ਕੇ ਲੜਾਈ ਲੜਨੀ ਸਾਡਾ ਫਰਜ਼ - ਆਗੂ ਸਾਂਝਾ ਅਧਿਆਪਕ ਮੰਚ
ਸਾਂਝਾ ਅਧਿਆਪਕ ਮੰਚ ਫਿਰੋਜ਼ਪੁਰ ਵੱਲੋਂ ਭਾਰਤ ਬੰਦ ਦਾ ਕੀਤਾ ਗਿਆ ਸਮਰਥਨ
ਅਨਾਜ ਨਾਲ ਸਾਰੇ ਦੇਸ਼ ਦਾ ਢਿੱਡ ਭਰਦੇ ਕਿਸਾਨ ਦੇ ਮੋਢੇ ਨਾਲ ਮੋਢਾ ਜੋੜ ਕੇ ਲੜਾਈ ਲੜਨੀ ਸਾਡਾ ਫਰਜ਼ – ਆਗੂ ਸਾਂਝਾ ਅਧਿਆਪਕ ਮੰਚ
ਫ਼ਿਰੋਜ਼ਪੁਰ 8 ਦਸੰਬਰ, 2020: () ਸਾਂਝਾ ਅਧਿਆਪਕ ਮੰਚ ਫਿਰੋਜ਼ਪੁਰ ਵੱਲੋਂ ਅੱਜ ਭਾਰਤ ਬੰਦ ਸਮਰਥਨ ਦਿੰਦੇ ਹੋਏ ਖੇਤੀਬਾੜੀ ਸੁਧਾਰਾਂ ਦੇ ਨਾਂਅ ਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿਸਾਨ ਮਾਰੂ ਕਾਨੂੰਨ ਰੱਦ ਕਰਵਾਉਣ ਲਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਦਿੱਲੀ ਮੋਰਚੇ ਦੀ ਹਮਾਇਤ ਕੀਤੀ ਹੈ। ਮੁਲਾਜ਼ਮ ਜੱਥੇਬੰਦੀਆਂ ਵੱਲੋਂ ਅੱਜ ਪੈਦਲ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਪੈਦਲ ਮਾਰਚ ਕਰਦੇ ਹੋਏ ਚੂੰਗੀ ਨੰਬਰ 7 ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਸ਼ਾਮਲ ਹੋਏ | ਇਸ ਸਮੇਂ ਮੰਚ ਦੇ ਆਗੂਆਂ ਕਿਹਾ ਕਿ ਖੇਤੀਬਾੜੀ ਨਾਲ ਸੰਬੰਧਤ ਨਾਲ ਕਾਲੇ ਕਾਨੂੰਨ, ਬਿਜਲੀ ਸੋਧ ਬਿੱਲ 2020 ਤੇ ਪਰਾਲੀ ਪ੍ਰਦੂਸ਼ਨ ਆਰਡੀਨੈਂਸ ਤੁਰੰਤ ਵਾਪਸ ਲੈਣ ਦੀ ਮੰਗ ਕਰਦੇ ਹੋਏ ਮੁਲਕ ਵਿੱਚ ਜਮਹੂਰੀ ਹੱਕਾਂ ਦੀ ਬਹਾਲੀ ਲਈ ਲੜਦੇ ਬੁੱਧੀਜੀਵੀਆਂ, ਕਵੀਆਂ, ਲੇਖਕਾਂ ਤੇ ਵਿਦਿਆਰਥੀ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਪੰਜਾਬ ਦੀ ਕਾਂਗਰਸ ਸਰਕਾਰ ਤੋਂ ਆਹਲੂਵਾਲੀਆ ਕਮੇਟੀ ਦੀ ਰਿਪੋਰਟ ਤੁਰੰਤ ਰੱਦ ਕਰਨ, ਸਾਰੇ ਕੱਚੇ ਤੇ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕੇ ਕਰਨ, ਡੀਏ ਦੀਆਂ ਕਿਸ਼ਤਾਂ ਸਮੇਤ ਬਕਾਇਆ ਤੁਰੰਤ ਜਾਰੀ ਕਰਨ, ਪੈਨਸ਼ਨਰਾਂ/ਮੁਲਾਜਮਾਂ ਦੇ ਤਨਖਾਹ ਸਕੇਲ ਤੁਰੰਤ ਸੋਧ ਕੇ ਨਵੇਂ ਜਾਰੀ ਕਰਨ ਤੇ ਸਾਰੀਆਂ ਖਾਲੀ ਆਸਾਮੀਆਂ ਪੂਰਾ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਦੀਦਾਰ ਸਿੰਘ ਮੁੱਦਕੀ, ਸਰਬਜੀਤ ਸਿੰਘ ਭਾਵੜਾ, ਮਲਕੀਤ ਸਿੰਘ ਹਰਾਜ, ਹਰਜੀਤ ਸਿੰਘ ਸਿੱਧੂ, ਗੁਰਜੀਤ ਸਿੰਘ ਸੋਢੀ, ਲਖਵਿੰਦਰ ਸਿੰਘ ਸਿਮਕ, ਜਤਿੰਦਰ, ਤਲਵਿੰਦਰ ਸਿੰਘ ਖਾਲਸਾ, ਬਿੱਕਰਮਜੀਤ ਸਿੰਘ ਉੱਪਲ ਝੋਕ ਹਰੀ ਹਰ , ਅਵਤਾਰ ਸਿੰਘ ਸ਼ਾਹਦੀਨ, ਹਰਮਨਪ੍ਰੀਤ ਸਿੰਘ ਮੁੱਤੀ ਚਰਨਜੀਤ ਸਿੰਘ ਚਾਹਲ, ਸੁਰਿੰਦਰ ਸਿੰਘ ਗਿੱਲ, ਸ਼ਮਸ਼ੇਰ ਸਿੰਘ ਨੱਥੂ ਵਾਲਾ ਹਾਜ਼ਰ ਸਨ |