ਸਾਂਝੇ ਮੁਲਾਜ਼ਮ ਮੰਚ ਵਲੋਂ ਮੰਗਾਂ ਨੂੰ ਲੈਕੇ ਸਰਕਾਰ ਖ਼ਿਲਾਫ਼ ਕਲਮ ਛੋੜ ਹੜਤਾਲ 20.11.2023 ਤੱਕ
ਸਾਂਝੇ ਮੁਲਾਜ਼ਮ ਮੰਚ ਵਲੋਂ ਮੰਗਾਂ ਨੂੰ ਲੈਕੇ ਸਰਕਾਰ ਖ਼ਿਲਾਫ਼ ਕਲਮ ਛੋੜ ਹੜਤਾਲ 20.11.2023 ਤੱਕ
ਫਿਰੋਜ਼ਪੁਰ, 15.11.2023: ਸਰਕਾਰ ਖ਼ਿਲਾਫ਼ ਧਰਨਾ ਦਿੰਦੇ ਮੁਲਾਜਮ ਅੱਜ ਸਾਂਝੇ ਮੁਲਾਜ਼ਮ ਮੰਚ ਦੇ ਸਾਰੇ ਮੁਲਾਜ਼ਮ ਮੁੱਖ ਖੇਤੀਬਾੜੀ ਦਫ਼ਤਰ ਦੇ ਬਾਹਰ ਲਗਾਤਾਰ ਚੱਲ ਰਹੇ 8/11/23 ਤੋ 20/11/2023 ਦੇ ਕਲਮ ਛੋੜ ਹੜਤਾਲ ਵਿੱਚ ਸ਼ਾਮਲ ਹੋਣ ਲਈ ਉਚੇਚੇ ਤੌਰ ਤੇ ਪੁਹੰਚੇ ਇਸ ਕਲਮ ਛੋੜ ਹੜਤਾਲ ਦੀ ਪ੍ਰਧਾਨਗੀ ਨਰੇਸ਼ ਸੈਣੀ ਖੇਤੀਬਾੜੀ ਸਬ ਇੰਸਪੈਕਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਅਤੇ ਸੁਖਚੈਨ ਸਿੰਘ ਪ੍ਰਧਾਨ ਕਲੈਰੀਕਲ ਯੂਨੀਅਨ ਫਿਰੋਜਪੁਰ ਨੇਂ ਕੀਤੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਹੁਣ ਵੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਾਂ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਮੁਲਾਜ਼ਮ ਸਰਕਾਰ ਨੂੰ ਮਜਬੂਰ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਸਰਕਾਰ ਨੂੰ ਚਾਹੀਦਾ ਹੈ ਕਿ ਜਿੰਨੀ ਜਲਦੀ ਹੋ ਸਕੇ ਮੁਲਾਜ਼ਮਾਂ ਦੀਆਂ ਮੰਗਾਂ ਤੇ ਗੌਰ ਕਰੇ ਅਤੇ ਮੁਲਾਜ਼ਮਾਂ ਨੂੰ ਉਹਨਾਂ ਦੇ ਬਣਦੇ ਹੱਕ ਜਲਦ ਤੋਂ ਜਲਦ ਰਿਲੀਜ਼ ਕਰੇ ਇਸ ਕਲਮ ਛੋੜ ਹੜਤਾਲ ਵਿੱਚ ਸਾਰੇ ਸਾਂਝੇ ਮੁਲਾਜ਼ਮ ਮੰਚ ਦੇ ਕਰਮਚਾਰੀ ਹਾਜਰ ਸਨ।
<span;>