Ferozepur News
ਸਾਂਝੇ ਮੁਲਾਜ਼ਮ ਮੰਚ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਵਿਰੁੱਧ ਅੱਜ ਦੂਸਰੇ ਦਿਨ ਵੀ ਕੀਤਾ ਗਿਆ ਅਰਥੀ ਫ਼ੂਕ ਮੁਜ਼ਾਹਰਾ
ਕੱਲ 6 ਅਗਸਤ ਕਲੈਰੀਕਲ ਕਾਮਿਆਂ ਕੀਤੀ ਜਾਵੇਗੀ ਕਲਮ ਛੋੜ ਹੜਤਾਲ
ਫ਼ਿਰੋਜ਼ਪੁਰ 06 ਅਗਸਤ – ਪੰਜਾਬ ਅਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਸੱਦੇ ਤੇ ਮੁਲਾਜ਼ਮ ਮੰਗਾਂ ਦੇ ਹੱਕ ਵਿਚ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਦੇ ਖ਼ਿਲਾਫ਼ ਵਿੱਢੇ ਗਏ ਸੰਘਰਸ਼ ਤਹਿਤ ਅੱਜ ਦੂਸਰੇ ਦਿਨ ਵੀ ਡੀ.ਸੀ ਦਫਤਰ ਦੇ ਸਾਹਮਣੇ ਪੰਜਾਬ ਸੁਬਾਰਡੀਨੇਟ ਫੈਡਰੇਸ਼ਨ ਦੇ ਮੀਤ ਪ੍ਧਾਨ ਪਰਵੀਨ ਕੁਮਾਰ, ੳਮ ਪਰਕਾਸ਼ ਜਨਰਲ ਸਕੱਤਰ ਪੰਜਾਬ ਪੈਨਸ਼ਨ ਯੂਨੀਅਨ,ਮਨੋਹਰ ਲਾਲ ਜਿਲਾਂ ਪ੍ਰਧਾਨ ਮਨਿਸਟਰੀਅਲ ਯੂਨੀਅਨ,ਕਲਾਸ ਫੋਰ ਯੂਨੀਅਨ ਦੇ ਜਿਲਾਂ ਪ੍ਰਧਾਨ ਰਾਮ ਪ੍ਰਸ਼ਾਦ, ਅਜੀਤ ਸਿੰਘ ਸੋਢੀ ਪੈਨਸ਼ਨ ਯੂਨੀਅਨ ਦੀ ਅਗਵਾਈ ਵਿਚ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵੱਡੀ ਇਕੱਤਰਤਾ ਕਰਕੇ ਅੱਜ ਦੂਸਰੇ ਦਿਨ ਵੀ ਰੋਹ ਭਰਪੂਰ ਗੇਟ ਰੈਲੀ ਕੀਤੀ ਅਤੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ । ਇਸ ਗੇਟ ਰੈਲੀ ਵਿਚ ਪੰਜਾਬ ਸਰਕਾਰ ਦੇ ਪੈਨਸ਼ਨਰਾਂ , ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਅਤੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਪਿੱਟ ਸਿਆਪਾ ਕਰਦੇ ਹੋਏ ਡਟ ਕੇ ਨਾਅਰੇਬਾਜ਼ੀ ਕੀਤੀ ਗਈ ।
ਇਸ ਮੁਜ਼ਾਹਰੇ ਦੌਰਾਨ ਦੌਰਾਨ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਸਮੀਤ ਸਿੰਘ ਸੈਂਡੀ ਪ੍ਰਧਾਨ ਸਿੰਚਾਈ ਵਿਭਾਗ ਮਨਿਸਟਰੀਅਲ, ਮਲਕੀਤ ਸਿੰਘ ਪਾਸੀ ਜਗਸੀਰ ਸਿੰਘ,ਅਮਰੀਕ ਸਿੰਘ ਵਿੱਤ ਸਕੱਤਰ ਪ.ਸ:ਸ:ਫ: ਫ਼ਿਰੋਜ਼ਪੁਰ, ਭੁਪਿੰਦਰ ਕੌਰ,ਵਿਲਸਨ ਪ੍ਰਧਾਨ ਡੀ ਸੀ ਦਫਤਰ, ਅਜੀਤ ਗਿੱਲ, ਅਸ਼ੋਕ ਕੁਮਾਰ, ਮਹੇਸ਼ ਕੁਮਾਰ, ਬਲਵੀਰ ਸਿੰਘ ਗੋਖੀ, ਬੂਟਾ ਸਿੰਘ, ਮੁਨਸ਼ੀ ਲਾਲ ਨੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਵਤੀਰੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਮੁਲਾਜ਼ਮਾਂ ਨੂੰ ਬਿਲਕੁਲ ਵਿਸਾਰ ਚੁੱਕੀ ਹੈ ਅਤੇ ਮੁਲਾਜ਼ਮਾਂ ਦੀ ਕਿਸੇ ਵੀ ਮੰਗ ਵੱਲ ਗ਼ੌਰ ਨਹੀਂ ਕਰ ਰਹੀ, ਜਿਸ ਕਾਰਨ ਦਿਨੋਂ ਦਿਨ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਰੋਸ ਦੀ ਭਾਵਨਾ ਪ੍ਰਚੰਡ ਹੋ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਮੰਗਾਂ ਮੰਨਣ ਦੀ ਥਾਂ ਮੁਲਾਜ਼ਮਾਂ ਨੂੰ ਪਹਿਲਾਂ ਮਿਲ ਰਹੀਆਂ ਸਹੂਲਤਾਂ ਵੀ ਖੋਹੀਆਂ ਜਾ ਰਹੀਆਂ ਹਨ । ਉਕਤ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦਾ ਮੋਬਾਈਲ ਭੱਤਾ ਘਟਾਉਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ । ਉਨ੍ਹਾਂ ਕਿਹਾ ਕਿ ਕਲੈਰੀਕਲ ਕਾਮਿਆਂ ਵੱਲੋਂ 6 ਅਗਸਤ ਤੋਂ 14 ਅਗਸਤ ਤੱਕ ਕਲਮ ਛੋੜ ਹੜਤਾਲ ਕੀਤੀ ਜਾਵੇਗੀ ਅਤੇ 15 ਅਗਸਤ ਅਜਾਦੀ ਦਿਵਸ ਮੌਕੇ ਆਪਣੇ ਘਰਾਂ ਉਪਰ ਕਾਲੇ ਝੰਡੇ ਲਗਾਕੇ ਗੁਲਾਮੀ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 10 ਤੋਂ 14 ਤਰੀਕ ਤੱਕ ਸਮੂਹ M.L.A ਅਤੇ ਮੰਤਰੀਆਂ ਨੂੰ ਕਾਲੇ ਚੋਲੇ ਪਾ ਕੇ ਮੰਗ ਪੱਤਰ ਦਿੱਤੇ ਜਾਣਗੇ ਅਤੇ 18 ਅਗਸਤ ਨੂੰ ਪੂਰੇ ਪੰਜਾਬ ਵਿੱਚ ਚੱਕਾ ਜਾਮ ਕੀਤਾ ਜਾਵੇਗਾ। ਉਕਤ ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਵਿੱਤ ਮੰਤਰੀ ਦੇ ਮੁਲਾਜ਼ਮ ਵਿਰੋਧੀ ਵਤੀਰੇ ਦਾ ਖ਼ਮਿਆਜ਼ਾ ਪੰਜਾਬ ਸਰਕਾਰ ਨੂੰ ਮਹਿੰਗੇ ਭਾਅ ਵਿਚ ਭੁਗਤਣਾ ਪਵੇਗਾ ਅਤੇ ਜੇਕਰ ਸਰਕਾਰ ਨੇ ਮੁਲਾਜ਼ਮਾਂ ਮੰਗਾਂ ਪ੍ਰਤੀ ਇਸੇ ਤਰ੍ਹਾਂ ਖੇਸਲ ਵੱਟੀ ਰੱਖੀ ਤਾਂ ਮੁਲਾਜ਼ਮ ਵਰਗ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਉਕਤ ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਵਿੱਤ ਮੰਤਰੀ ਦੇ ਮੁਲਾਜ਼ਮ ਵਿਰੋਧੀ ਵਤੀਰੇ ਦਾ ਖ਼ਮਿਆਜ਼ਾ ਪੰਜਾਬ ਸਰਕਾਰ ਨੂੰ ਮਹਿੰਗੇ ਭਾਅ ਵਿਚ ਭੁਗਤਣਾ ਪਵੇਗਾ ਅਤੇ ਜੇਕਰ ਸਰਕਾਰ ਨੇ ਮੁਲਾਜ਼ਮਾਂ ਮੰਗਾਂ ਪ੍ਰਤੀ ਇਸੇ ਤਰ੍ਹਾਂ ਖੇਸਲ ਵੱਟੀ ਰੱਖੀ ਤਾਂ ਮੁਲਾਜ਼ਮ ਵਰਗ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ । ਉਨ੍ਹਾਂ ਕਿਹਾ ਕਿ ਮੋਬਾਈਲ ਭੱਤੇ ਵਿੱਚ ਕੀਤੀ ਕਟੌਤੀ ਦਾ ਪੱਤਰ ਵਾਪਸ ਲਿਆ ਜਾਵੇ, ਕੇਂਦਰ ਸਰਕਾਰ ਦੇ ਬਰਾਬਰ ਤਨਖਾਹ ਸਕੇਲ ਦਾ ਪੱਤਰ ਵਾਪਸ ਲਿਆ ਜਾਵੇ ਅਤੇ ਸਿੰਚਾਈ ਵਿਭਾਗ 8657 ਪੋਸਟਾਂ ਵਿੱਚ ਕੀਤੀ ਗਈ ਕਟੌਤੀ ਦਾ ਪੱਤਰ ਵਾਪਸ ਲਿਆ ਜਾਵੇ। ਇਸ ਮੌਕੇ ਨਰਿੰਦਰ ਸ਼ਰਮਾ, ਕੁਲਵੰਤ, ਗੁਰਮੇਲ, ਸਮਰ ਬਹਾਦਰ , ਮਨਿੰਦਰ ਸਿਵਲ ਸਰਜਨ ਦਫਤਰ ਤੋਂ ਵੀ ਹਾਜਰ ਸਨ ।