ਸਿਹਤ ਦੇ ਖੇਤਰ ਵਿੱਚ ਆਮ ਆਦਮੀ ਕਲੀਨਿਕ ਇੱਕ ਨਵੀਂ ਕ੍ਰਾਂਤੀ – ਭੁੱਲਰ
ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ
ਸਿਹਤ ਦੇ ਖੇਤਰ ਵਿੱਚ ਆਮ ਆਦਮੀ ਕਲੀਨਿਕ ਇੱਕ ਨਵੀਂ ਕ੍ਰਾਂਤੀ – ਭੁੱਲਰ
ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ
ਫਿਰੋਜ਼ਪੁਰ, 4 ਮਈ 2023: ਸਿਹਤ ਸਹੂਲਤਾਂ ਦੇ ਖੇਤਰ ਵਿੱਚ ਆਮ ਆਦਮੀ ਕਲੀਨਿਕ ਇੱਕ ਨਵੀਂ ਕ੍ਰਾਂਤੀ ਵਾਂਗ ਹਨ ਹਨ। ਹਰ ਮਹੀਨੇ ਵੱਡੀ ਗਿਣਤੀ ਵਿੱਚ ਲੋਕ ਇਹਨਾਂ ਕਲੀਨਿਕਾਂ ਤੋਂ ਮੁਫ਼ਤ ਸਿਹਤ ਸੇਵਾਵਾਂ ਲੈ ਰਹੇ ਹਨ। ਰਾਜ ਸਰਕਾਰ ਆਪਣੇ ਕੀਤੇ ਵਾਅਦੇ ਅਨੁਸਾਰ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਅਤੇ ਲੋਕ ਭਲਾਈ ਸਕੀਮਾਂ ਲਾਭ ਦਾ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਦੇਣ ਲਈ ਮੁੱਢ ਤੋਂ ਹੀ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵੱਡੀ ਪੱਧਰ ‘ਤੇ ਆਮ ਆਦਮੀ ਕਲਿਨਿਕ ਸ਼ੁਰੂ ਕੀਤੇ ਗਏ ਜਿਨ੍ਹਾਂ ਦਾ ਲਾਭ ਆਮ ਲੋਕ ਉਠਾ ਰਹੇ ਹਨ।
ਵਿਧਾਇਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸ਼ਹਿਰੀ ਹਲਕੇ ਵਿੱਚ ਆਮ ਆਦਮੀ ਕਲੀਨਿਕ ਫ਼ਿਰੋਜ਼ਪੁਰ ਸ਼ਹਿਰ, ਖਾਈ ਫੇਮੇ ਕੀ, ਯੂ.ਪੀ.ਐਚ.ਸੀ. ਛਾਉਣੀ ਅਤੇ ਯੂ.ਪੀ.ਐਚ.ਸੀ. ਬਸਤੀ ਟੈਂਕਾਂ ਵਾਲੀ ਵਿਖੇ ਕਾਰਜਸ਼ੀਲ ਹਨ ਜਿੱਥੇ ਹੁਣ ਤੱਕ 17523 ਲੋਕਾਂ ਨੂੰ ਸਿਹਤ ਸਬੰਧੀ ਸੇਵਾਵਾਂ/ਇਲਾਜ ਮੁਹੱਈਆ ਕਰਵਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਜਨਵਰੀ ਮਹੀਨੇ ਦੇ ਵਿੱਚ ਫਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਪੈਂਦੇ ਉਕਤ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ ਓ.ਪੀ.ਡੀ ਰਾਹੀ 955 ਮਰੀਜਾਂ ਵੱਲੋਂ 90 ਟੈਸਟ, ਫਰਵਰੀ ਮਹੀਨੇ ਵਿੱਚ 6606 ਮਰੀਜਾਂ ਵੱਲੋਂ 878 ਟੈਸਟ, ਮਾਰਚ ਮਹੀਨੇ ਵਿੱਚ ਓ.ਪੀ.ਡੀ. ਰਾਹੀ 5149 ਮਰੀਜਾਂ ਵੱਲੋਂ 413 ਟੈਸਟ ਅਤੇ ਅਪ੍ਰੈਲ ਮਹੀਨੇ ਵਿੱਚ 4688 ਮਰੀਜਾਂ ਵੱਲੋਂ 528 ਟੈਸਟ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਉਕਤ ਚਾਰੇ ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ ਕੁੱਲ 17523 ਲੋਕਾਂ ਨੇ 1909 ਮੁਫ਼ਤ ਮੈਡੀਕਲ ਟੈਸਟ ਕਰਵਾ ਕੇ ਸਿਹਤ ਸਹੂਲਤਾਂ ਹਾਸਲ ਕੀਤੀਆਂ ਹਨ।
ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜ਼ਰੂਰਤ ਪੈਣ ‘ਤੇ ਸਭ ਤੋਂ ਪਹਿਲਾਂ ਆਮ ਆਦਮੀ ਕਲੀਨਿਕਾਂ ਰਾਹੀਂ ਮੁੱਢਲੀਆਂ ਸਿਹਤ ਸਹੂਲਤਾਂ ਲੈਣ ਅਤੇ ਜੇਕਰ ਫਿਰ ਵੀ ਜ਼ਰੂਰਤ ਪੈਂਦੀ ਹੈ ਤਾਂ ਉਹ ਜ਼ਿਲ੍ਹੇ ਵਿੱਚ ਖੋਲ੍ਹੇ ਗਏ ਹੋਰ ਸਿਹਤ ਕੇਂਦਰਾਂ ਰਾਹੀਂ ਵੀ ਆਪਣਾ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਲਗਭਗ 150 ਤਰ੍ਹਾਂ ਦੀਆਂ ਦਵਾਈਆਂ ਅਤੇ 40 ਤੋਂ ਵੱਧ ਤਰ੍ਹਾਂ ਦੇ ਕਲੀਨੀਕਲ ਟੈੱਸਟ ਬਿਲਕੁਲ ਮੁਫ਼ਤ ਕੀਤੇ ਜਾ ਰਹੇ ਹਨ ।