ਸਿਹਤ ਵਿਭਾਗ ਵੱਲੋਂ ਵਿਸ਼ਵ ਸੁਣਨ ਸ਼ਕਤੀ ਦਿਵਸ ਮੌਕੇ ਜਾਗਰੂਕਤਾ ਸਭਾ ਆਯੋਜਿਤ
ਕੰਨਾਂ ਦੀ ਕੋਈ ਵੀ ਸਮੱਸਿਆ ਨਜ਼ਰਅੰਦਾਜ਼ ਨਾ ਕਰੋ - ਡਾ. ਵਨੀਤਾ ਭੁੱਲਰ
ਸਿਹਤ ਵਿਭਾਗ ਵੱਲੋਂ ਵਿਸ਼ਵ ਸੁਣਨ ਸ਼ਕਤੀ ਦਿਵਸ ਮੌਕੇ ਜਾਗਰੂਕਤਾ ਸਭਾ ਆਯੋਜਿਤ
– ਕੰਨਾਂ ਦੀ ਕੋਈ ਵੀ ਸਮੱਸਿਆ ਨਜ਼ਰਅੰਦਾਜ਼ ਨਾ ਕਰੋ – ਡਾ. ਵਨੀਤਾ ਭੁੱਲਰ
ਫਿਰੋਜ਼ਪੁਰ 03 ਮਾਰਚ 2023( )
ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ. ਰਜਿੰਦਰ ਪਾਲ ਦੀ ਦੇਖ-ਰੇਖ ਹੇਠ ਵਿਸ਼ਵ ਸੁਣਨ ਸ਼ਕਤੀ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਫਿਰੋਜ਼ਪੁਰ ਵਿਖੇ ਜਾਗਰੂਕਤਾ ਸਭਾ ਆਯੋਜਿਤ ਕੀਤੀ ਗਈ ਜਿਸ ਦੀ ਪ੍ਰਧਾਨਗੀ ਸੀਨੀਅਰ ਮੈਡੀਕਲ ਅਫ਼ਸਰ ਡਾ. ਵਨੀਤਾ ਭੁੱਲਰ ਵੱਲੋਂ ਕੀਤੀ ਗਈ।
ਇਸ ਮੌਕੇ ਡਾ. ਵਨੀਤਾ ਭੁੱਲਰ ਨੇ ਕਿਹਾ ਕਿ ਕੰਨਾਂ ਦੀ ਕਿਸੇ ਵੀ ਸਮੱਸਿਆ ਨੂੰ ਨਜ਼ਰਅੰਦਾਜ ਨਹੀਂ ਕਰਨਾ ਚਾਹੀਦਾ ਇਹ ਸੁਣਨ ਸ਼ਕਤੀ ਦੇ ਨੁਕਸਾਨ ਦਾ ਸਬੱਬ ਬਣ ਸਕਦਾ ਹੈ। ਇਸ ਦੌਰਾਨ ਸਿਵਲ ਹਸਪਤਾਲ ਫਿਰੋਜ਼ਪੁਰ ਦੇ ਈ.ਐਨ.ਟੀ. ਸਪੈਸ਼ਲਿਸਟ ਡਾ. ਹਿਮਾਨੀ ਸ਼ਰਮਾ ਨੇ ਹਾਜ਼ਰੀਨ ਨੂੰ ਕੰਨਾਂ ਦੀ ਸਾਂਭ ਸੰਭਾਲ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬਿਨਾਂ ਡਾਕਟਰੀ ਸਲਾਹ ਤੋਂ ਲਈ ਕੋਈ ਦਵਾਈ ਬੱਚਿਆ ਵਿੱਚ ਬੋਲ਼ੇਪਨ ਦਾ ਕਾਰਨ ਬਣ ਸਕਦੀ ਹੈ। ਉਨ੍ਹਾਂ ਦੱਸਿਆ ਕਿ ਛੋਟੇ ਬੱਚਿਆਂ ਦੀ ਸੁਣਨ ਸ਼ਕਤੀ ਦੀ ਜਾਂਚ ਸ਼ੁਰੂਆਤ ਵਿੱਚ ਹੀ ਕਰਵਾਉਣ ਨਾਲ ਬੱਚਿਆਂ ਵਿੱਚ ਬੋਲ਼ੇਪਨ ਦੀ ਅਪੰਗਤਾ ਨੂੰ ਰੋਕਿਆ ਜਾ ਸਕਦਾ ਹੈ।
ਡਾ. ਹਿਮਾਨੀ ਨੇ ਅੱਗੇ ਦੱਸਿਆ ਕਿ ਬਲੱਡ ਪ੍ਰੈਸ਼ਰ, ਸ਼ੂਗਰ ਦੇ ਮਰੀਜ਼ਾਂ ਨੂੰ ਵੀ ਸੁਣਨ ਸ਼ਕਤੀ ਨੁਕਸਾਨ ਦਾ ਖਤਰਾ ਵਧੇਰੇ ਰਹਿੰਦਾ ਹੈ। ਇਸ ਲਈ ਉਨ੍ਹਾਂ ਨੂੰ ਸਮੇਂ-ਸਮੇਂ ‘ਤੇ ਕੰਨਾਂ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ । 40 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਜਿਨ੍ਹਾਂ ਨੂੰ ਸ਼ਾਂ-ਸ਼ਾਂ ਦੀ ਆਵਾਜ਼ਾਂ ਸੁਣਾਈ ਦੇਵੇ ਤਾਂ ਇਹ ਸੁਣਨ ਸ਼ਕਤੀ ਨੁਕਸਾਨ ਦੀ ਸ਼ੁਰੂਆਤ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਆਦਾ ਦੇਰ ਤਕ ਰੇਸ਼ਾ ਜੁਕਾਮ, ਗਲਾ-ਖਰਾਬ ਰਹਿਣਾ ਵੀ ਕੰਨਾਂ ਦੀ ਸੁਣਨ ਸ਼ਕਤੀ ਦਾ ਨੁਕਸਾਨ ਕਰ ਸਕਦਾ ਹੈ।
ਇਸ ਅਵਸਰ ‘ਤੇ ਮੈਡੀਕਲ ਮਾਹਿਰ ਡਾ. ਜਤਿੰਦਰ ਕੌਰ ਕੋਛੜ, ਹੱਡੀਆ ਦੇ ਮਾਹਿਰ ਡਾ. ਨਵੀਨ, ਡਾ. ਦਿਸ਼ਵਿਨ ਬਾਜਵਾ, ਡਾ. ਇਸ਼ਾ, ਜ਼ਿਲ੍ਹਾ ਮਾਸ ਮੀਡੀਆ ਅਫਸਰ ਰੰਜੀਵ, ਏ.ਐੱਚ.ਏ. ਨਵਨੀਤ ਕੌਰ, ਜ਼ਿਲ੍ਹਾ ਬੀ. ਸੀ. ਸੀ. ਕੋਆਡੀਨੇਟਰ ਰਜਨੀਕ ਕੌਰ ਅਤੇ ਕਈ ਹੋਰ ਹਾਜ਼ਰ ਸਨ।