ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਨੇ ਚੁੱਕੇ ਇਤਿਹਾਸਕ ਕਦਮ: ਕਮਲ ਸ਼ਰਮਾ
ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿੱਚ 213 ਲੜਕੀਆਂ ਨੂੰ ਵੰਡੇ ਸਾਈਕਲ
ਫ਼ਿਰੋਜ਼ਪੁਰ 24 ਨਵੰਬਰ 2016 ( ) ਪੰਜਾਬ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਨੇਕਾਂ ਇਤਿਹਾਸਕ ਅਤੇ ਅਗਾਂਹਵਧੂ ਕਦਮ ਚੁੱਕੇ ਹਨ। ਜਿਸ ਦੀ ਬਦੌਲਤ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਸਿਰਮੌਰ ਸੂਬਾ ਬਣਿਆ ਹੈ। ਇਹ ਪ੍ਰਗਟਾਵਾ ਸ੍ਰੀ ਕਮਲ ਸ਼ਰਮਾ ਮੈਂਬਰ ਰਾਸ਼ਟਰੀ ਕਾਰਜਕਾਰਨੀ (ਬੀ.ਜੇ.ਪੀ) ਨੇ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਗਿਆਰ੍ਹਵੀਂ ਦੀਆਂ 213 ਲੜਕੀਆਂ ਨੂੰ ਮਾਈ ਭਾਗੋ ਸਕੀਮ ਤਹਿਤ ਸਾਈਕਲ ਵੰਡ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਫ਼ਿਰੋਜ਼ਪੁਰ ਜਗਸੀਰ ਸਿੰਘ ਆਵਾ, ਅਸ਼ਵਨੀ ਗਰੋਵਰ ਪ੍ਰਧਾਨ ਨਗਰ ਕੌਂਸਲ, ਬਲਵੰਤ ਸਿੰਘ ਰੱਖੜੀ ਚੇਅਰਮੈਨ, ਜੁਗਰਾਜ ਸਿੰਘ ਕਟੋਰਾ ਚੇਅਰਮੈਨ ਮਾਰਕੀਟ ਕਮੇਟੀ, ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਯਤਨਸ਼ੀਲ ਹੈ ਅਤੇ ਸਿੱਖਿਆ ਦੇ ਖੇਤਰ ਵਿਚ ਫੰਡਾ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਨੂੰ ਪੜਾਈ ਵਿਚ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਲੜਕੀਆਂ ਦੀ ਉਚੇਰੀ ਸਿੱਖਿਆ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਲੜਕੀਆਂ ਨੂੰ ਕਈ ਪ੍ਰਕਾਰ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮੈਰੀਟੋਰੀਅਸ ਸਕੂਲ ਸਕੀਮ ਦੇਸ਼ ਦੀ ਸਰਵੋਤਮ ਸਕੀਮ ਹੈ ਜੋ ਆਰਥਿਕ ਪੱਖੋਂ ਕਮਜ਼ੋਰ ਹੋਣਹਾਰ ਵਿਦਿਆਰਥੀਆਂ ਲਈ ਵਰਦਾਨ ਹੈ। ਉਨ੍ਹਾਂ ਨੇ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ਤੇ ਮਿਹਨਤ ਕਰਕੇ ਇਨ੍ਹਾਂ ਸਕੂਲਾਂ ਵਿੱਚ ਦਾਖਲਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸਕੂਲ ਦੇ ਪ੍ਰਿੰਸੀਪਲ ਦੀ ਮੰਗ ਉੱਪਰ ਇੱਕ ਕਲਾਸ ਰੂਮ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।
ਇਸ ਤੋਂ ਪਹਿਲਾ ਸਕੂਲ ਪ੍ਰਿੰਸੀਪਲ ਹਰਕਿਰਨ ਕੌਰ, ਵਾਇਸ ਪ੍ਰਿੰਸੀਪਲ ਦਰਸ਼ਨ ਲਾਲ ਸ਼ਰਮਾ ਅਤੇ ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਕੂਲ ਦੀਆਂ ਪ੍ਰਾਪਤੀਆਂ ਅਤੇ ਜ਼ਰੂਰਤਾਂ ਦਾ ਵਿਸ਼ੇਸ਼ ਤੌਰ ਤੇ ਜ਼ਿਕਰ ਕੀਤਾ। ਸਮਾਗਮ ਦੀ ਸ਼ੁਰੂਆਤ ਦੀਪ ਪ੍ਰਜਲਣ ਕਰਨ ਉਪਰੰਤ ਸ਼ਬਦ ਨਾਲ ਕੀਤੀ ਗਈ। ਸਕੂਲੀ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਸੁਚੱਜੇ ਢੰਗ ਨਾਲ ਪੇਸ਼ ਕੀਤਾ ਗਿਆ।
ਸਮਾਗਮ ਵਿੱਚ ਅਸ਼ਵਨੀ ਮਹਿਤਾ ਪ੍ਰਧਾਨ ਵਪਾਰ ਮੰਡਲ, ਰਜੇਸ਼ ਕੁਮਾਰ ਨਿੰਦੀ ਐਮ.ਸੀ, ਅੰਕਿਤ ਸ਼ਰਮਾ, ਹਰੀਸ਼ ਮੋਂਗਾ, ਪਰਮਿੰਦਰ ਸਿੰਘ ਥਿੰਦ, ਇੰਦਰ ਸਿੰਘ ਗੋਗੀਆ, ਗੁਰਚਰਨ ਸਿੰਘ ਪ੍ਰਿੰਸੀਪਲ ਡਾਈਟ, ਮਹਿੰਦਰਪਾਲ ਸਿੰਘ, ਇੰਦਰਪਾਲ ਸਿੰਘ, ਵਿਜੇ ਕੁਮਾਰ, ਤਰਸੇਮ ਸਿੰਘ, ਗੌਰਵ ਸ਼ਰਮਾ, ਸੰਜੀਵ ਕੁਮਾਰ, ਅਨਿਲ ਪ੍ਰਭਾਕਰ, ਵਿਜੇ ਵਿਕਟਰ, ਅਵਿੰਦਰਪ੍ਰੀਤ ਕੌਰ, ਰਾਜਪਾਲ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੰਚ ਸੰਚਾਲਨ ਦੀ ਜ਼ੁੰਮੇਵਾਰੀ ਅਮਨਪ੍ਰੀਤ ਕੌਰ ਅਤੇ ਲਲਿਤ ਕੁਮਾਰ ਨੇ ਬਾਖ਼ੂਬੀ ਨਿਭਾਈ।