ਸਿੱਖਿਆ ਵਿਭਾਗ ਵੱਲੋਂ ਮਿਸ਼ਨ ਫਤਿਹ ਤਹਿਤ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਦੇ ਬਚਾਅ ਪ੍ਰਤੀ ਕੀਤਾ ਜਾਗਰੂਕ ਕਰਨ ਦੀ ਮੁਹਿੰਮ ਲਗਾਤਾਰ ਜਾਰੀ
ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਦਿੱਤੀ ਜਾ ਰਹੀ ਹੈ ਜਾਣਕਾਰੀ
ਫਿਰੋਜ਼ਪੁਰ 10 ਸਤੰਬਰ 2020
ਮਿਸ਼ਨ ਫਤਿਹ ਤਹਿਤ ਸਿੱਖਿਆ ਵਿਭਾਗ ਫਿਰੋਜ਼ਪੁਰ ਵੱਲੋਂ ਲਗਾਤਾਰ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਬਚਾਅ ਪ੍ਰਤੀ ਡੋਰ ਟੂ ਡੋਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਅਤੇ ਸਟਾਫ ਵੱਲੋਂ ਪਿੰਡ ਪਿੰਡ ਪਹੁੰਚ ਕਰਕੇ ਲੋਕਾਂ ਨੂੰ ਕੋਵਿਡ19 ਪ੍ਰਤੀ ਸਾਵਧਾਨੀਆਂ ਵਰਤਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਵੱਖ ਵੱਖ ਟੀਮਾਂ ਵੱਲੋਂ ਲੋਕਾਂ ਨੂੰ ਵਾਰ-ਵਾਰ ਹੱਥ ਧੋਣ, ਮਾਸਕ ਪਾ ਕੇ ਰੱਖਣ, ਸਮਾਜਿਕ ਦੂਰੀ ਬਣਾ ਕੇ ਰੱਖਣ ਆਦਿ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਲੋਕਾਂ ਨੂੰ ਇਹ ਵੀ ਦੱਸਿਆ ਜਾਂਦਾ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਵਿਡ19 ਦੇ ਲੱਛਣ ਹਨ ਤਾਂ ਉਹ ਕੋਰੋਨਾ ਵਾਇਰਸ ਸਬੰਧੀ ਟੈਸਟ ਜ਼ਰੂਰ ਕਰਵਾਏ ਅਤੇ ਇਹ ਟੈਸਟ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਇਹ ਵੀ ਦੱਸਿਆ ਜਾਂਦਾ ਹੈ ਕਿ ਇਸ ਸਬੰਧੀ ਕੋਈ ਵੀ ਡਾਕਟਰੀ ਸਹਾਇਤਾ ਲਈ ਹੈਲਪਲਾਈਨ ਨੰ:104 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਚਾਰਟ ਅਤੇ ਬੈਨਰਾਂ ਰਾਹੀਂ ਵੀ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਜਰੂਰ ਕਰਨ।