ਸੁਤੰਤਰਤਾ ਦਿਵਸ ਦੇ ਮੌਕੇ ਤੇ ਕਾਲਜ ਦੇ ਐਨ.ਐਸ.ਐਸ ਵਿੰਗ ਵੱਲੋਂ ਮੇਰੀ ਮਾਟੀ &ਮੇਰਾ ਦੇਸ਼ ਪ੍ਰੋਗਰਾਮ ਤਹਿਤ ਪੰਚ ਪਰਾਣ ਸਹੁੰ ਦਾ ਆਯੋਜਨ ਕੀਤਾ ਗਿਆ
ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫਿਰੋਜ਼ਪੁਰ ਦੇ ਐਨ.ਐਸ.ਐਸ. ਵਿੰਗ ਵੱਲੋਂ 76ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ
ਸੁਤੰਤਰਤਾ ਦਿਵਸ ਦੇ ਮੌਕੇ ਤੇ ਕਾਲਜ ਦੇ ਐਨ.ਐਸ.ਐਸ ਵਿੰਗ ਵੱਲੋਂ ਮੇਰੀ ਮਾਟੀ &ਮੇਰਾ ਦੇਸ਼ ਪ੍ਰੋਗਰਾਮ ਤਹਿਤ ਪੰਚ ਪਰਾਣ ਸਹੁੰ ਦਾ ਆਯੋਜਨ ਕੀਤਾ ਗਿਆ।
ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫਿਰੋਜ਼ਪੁਰ ਦੇ ਐਨ.ਐਸ.ਐਸ. ਵਿੰਗ ਵੱਲੋਂ 76ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ
ਪੰਜਾਬ ਯੂਨੀਵਰਸਿਟੀ ਦਾ A+ ਗ੍ਰੇਡ ਪ੍ਰਾਪਤ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਕਾਲਜ ਚੇਅਰਮੈਨ ਸ. ਨਿਰਮਲ ਸਿੰਘ ਢਿੱਲੋਂ ਅਤੇ ਪ੍ਰਿੰਸੀਪਲ ਡਾ. ਸੰਗੀਤਾ ਦੀ ਸਰਪ੍ਰਸਤੀ ਹੇਠ ਅਕਾਦਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਲਗਾਤਾਰ ਅੱਗੇ ਵੱਧ ਰਿਹਾ ਹੈ । ਇਸੇ ਕੜੀ ਤਹਿਤ ਕਾਲਜ ਦੇ ਐਨ.ਐਸ.ਐਸ ਵਿੰਗ ਵੱਲੋਂ “ਮੇਰੀ ਮਾਟੀ ਮੇਰਾ ਦੇਸ਼” ਪ੍ਰੋਗਰਾਮ ਤਹਿਤ ਪੰਚ ਪਰਾਣ ਸਹੁੰ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਐੱਨ ਐੱਸ ਐੱਸ ਵਲੰਟੀਅਰਾਂ ਅਤੇ ਸਟਾਫ਼ ਮੈਂਬਰਾਂ ਨੇ ਦੇਸ਼ ਦੀ ਨਿਰਸਵਾਰਥ ਸੇਵਾ ਕਰਨ ਦਾ ਪ੍ਰਣ ਲਿਆ। ਪ੍ਰਿੰਸੀਪਲ ਮੈਡਮ ਡਾ. ਸੰਗੀਤਾ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਆਜ਼ਾਦੀ ਦਿਵਸ ਮੌਕੇ ਸਹੁੰ ਚੁੱਕ ਸਮਾਗਮ ਦੀ ਸਾਰਥਕਤਾ ਬਾਰੇ ਦੱਸਿਆ । ਵਿਦਿਆਰਥਣਾਂ ਨੂੰ ਉਨ੍ਹਾਂ ਆਜ਼ਾਦੀ ਘੁਲਾਟੀਆਂ ਬਾਰੇ ਵੀ ਜਾਣੂ ਕਰਵਾਇਆ ਗਿਆ ਜਿਨ੍ਹਾਂ ਨੇ ਭਾਰਤ ਨੂੰ ਆਜ਼ਾਦ ਦੇਸ਼ ਬਣਾਉਣ ਲਈ ਬਹੁਤ ਸੰਘਰਸ਼ ਕੀਤਾ। ਵਿਦਿਆਰਥਣਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਦਾ ਪ੍ਰਣ ਲਿਆ ਅਤੇ ਦੇਸ਼ ਦੀ ਤਾਕਤ ਬਾਰੇ ਨਾਅਰੇ ਵੀ ਲਾਏ। ਕਾਲਜ ਦੇ ਸਟਾਫ ਮੈਂਬਰਾਂ ਦੇ ਨਾਲ ਐੱਨਐੱਸਐੱਸ ਵਾਲੰਟੀਅਰਾਂ ਵੱਲੋਂ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਦੇਸ਼ ਭਗਤੀ ਸਬੰਧੀ ਆਪਣੇ ਵਿਚਾਰ ਵੀ ਪੇਸ਼ ਕੀਤੇ। ਕਾਲਜ ਪ੍ਰਿੰਸੀਪਲ ਡਾ. ਸੰਗੀਤਾ ਨੇ ਇਸ ਪ੍ਰੋਗਰਾਮ ਦੇ ਸਫ਼ਲ ਆਯੋਜਨ ਤੇ ਡਾ: ਕੁਲਬੀਰ ਸਿੰਘ. ਡੀਨ, ਆਊਟਰੀਚ ਪ੍ਰੋਗਰਾਮ, ਮੈਡਮ ਰੁਪਿੰਦਰ ਕੌਰ ਅਤੇ ਕਾਲਜ ਦੇ ਮੈਡਮ ਰਾਬੀਆ, ਪ੍ਰੋਗਰਾਮ ਅਫ਼ਸਰ ਨੂੰ ਵਧਾਈ ਦਿੱਤੀ । ਇਸ ਪ੍ਰੋਗਰਾਮ ਵਿੱਚ ਕਾਲਜ ਦੇ ਅਧਿਆਪਕ ਡਾ: ਵੰਦਨਾ ਗੁਪਤਾ, ਡੀਨ ਸਕਿੱਲ ਡਿਵੈਲਪਮੈਂਟ, ਮੈਡਮ ਪਲਵਿੰਦਰ ਕੌਰ ਡੀਨ, ਸੱਭਿਆਚਾਰਕ ਮਾਮਲੇ, ਸ੍ਰੀ ਵੇਦ ਪ੍ਰਕਾਸ਼, ਸ੍ਰੀ ਸੰਜੀਵ ਕੁਮਾਰ ਅਤੇ ਹੋਰ ਅਧਿਆਪਕ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਕਾਲਜ ਦੇ ਚੇਅਰਮੈਨ ਸ: ਨਿਰਮਲ ਸਿੰਘ ਢਿੱਲੋਂ ਨੇ ਵਿਸ਼ੇਸ਼ ਮੌਕੇ ਤੇ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ ।