ਸੇਵਾ ਕੇਂਦਰਾਂ ਵਿਚ ਜਨਵਰੀ 2022 ਤੋਂ ਜਨਵਰੀ 2023 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 146926 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ: ਧੀਮਾਨ
ਜ਼ਿਲ੍ਹੇ ਦੇ 26 ਪੇਂਡੂ ਅਤੇ ਸ਼ਹਿਰੀ ਖੇਤਰ ਦੇ ਸੇਵਾ ਕੇਂਦਰਾਂ ਵਿਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ 425 ਕਿਸਮ ਦੀਆਂ ਸੇਵਾਵਾਂ
ਸੇਵਾ ਕੇਂਦਰਾਂ ਵਿਚ ਜਨਵਰੀ 2022 ਤੋਂ ਜਨਵਰੀ 2023 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 146926 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ: ਧੀਮਾਨ
ਜ਼ਿਲ੍ਹੇ ਦੇ 26 ਪੇਂਡੂ ਅਤੇ ਸ਼ਹਿਰੀ ਖੇਤਰ ਦੇ ਸੇਵਾ ਕੇਂਦਰਾਂ ਵਿਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ 425 ਕਿਸਮ ਦੀਆਂ ਸੇਵਾਵਾਂ
ਆਧਾਰ ਕਾਰਡ ਨੂੰ 10 ਸਾਲਾਂ ਵਿੱਚ ਇਕ ਵਾਰ ਅੱਪਡੇਟ ਕਰਵਾਉਣਾ ਜ਼ਰੂਰੀ
ਫ਼ਿਰੋਜ਼ਪੁਰ, 11 ਫਰਵਰੀ 2023.
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 26 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 425 ਕਿਸਮ ਦੀਆਂ ਸੇਵਾਵਾਂ ਮਿੱਥੇ ਸਮੇਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਸ੍ਰੀ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸ਼ਹਿਰੀ ਖੇਤਰਾਂ ਵਿੱਚ ਆਉਂਦੇ 9 ਸੇਵਾ ਕੇਂਦਰਾਂ ਅਤੇ ਪਿੰਡਾਂ ਦੇ 17 ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਜਨਵਰੀ 2022 ਤੋਂ ਜਨਵਰੀ 2023 ਤੱਕ ਕੁੱਲ 1,57,237 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ ਸਿਹਤ ਅਤੇ ਪਰਿਵਾਰ ਭਲਾਈ ਦੀਆਂ 49417, ਗ੍ਰਹਿ ਮਾਮਲੇ ਅਤੇ ਨਿਆਂ ਦੀਆਂ 11707, ਪ੍ਰਸੋਨਲ ਦੀਆਂ 21071, ਮਾਲ ਅਤੇ ਮੁੜ ਵਸੇਵੇਂ ਦੀਆਂ 29535, ਪੇਂਡੂ ਵਿਕਾਸ ਅਤੇ ਪੰਚਾਇਤ ਦੀਆਂ 2725, ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਦੀਆਂ 12455, ਐੱਸ ਸੀ/ਬੀ ਸੀ ਦੀ ਭਲਾਈ ਦੀਆਂ 30327, ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿਚੋਂ 1,46,926 ਅਰਜ਼ੀਆਂ ਦਾ ਨਿਪਟਾਰਾ ਸਮੇਂ ਸਿਰ ਕਰ ਦਿੱਤਾ ਗਿਆ ਹੈ ਅਤੇ ਬਾਕੀਆਂ ਦਾ ਤਹਿ ਸਮੇਂ ਵਿੱਚ ਨਿਪਟਾਰਾ ਕਰ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਨ੍ਹਾਂ ਸੇਵਾਵਾਂ ਤੋਂ ਇਲਾਵਾ ਸੇਵਾ ਕੇਂਦਰ ਵਿਚ ਪੰਜਾਬ ਸਟੇਟ ਮਹੀਨਾਵਾਰ ਅਤੇ ਬਸੰਤ ਪੰਚਮੀ ਦੀ ਲਾਟਰੀ ਦੀਆਂ ਸੇਵਾਵਾਂ ਸਮੇਤ ਕੁੱਝ ਹੋਰ ਸੇਵਾਵਾਂ ਜਿਵੇਂ ਕਿ ਪੈਸਿਆਂ ਦਾ ਲੈਣ ਦੇਣ, ਬੀਮਾ (ਮੋਟਰ ਵਹੀਕਲ), ਡੇਂਗੂ ਬੀਮਾ ਅਤੇ ਮੋਬਾਇਲ/ਡੀ.ਟੀ.ਐਚ ਰੀਚਾਰਜ ਆਦਿ ਸੇਵਾਵਾਂ ਮੁੱਹਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਸਰਕਾਰੀ ਸੇਵਾਵਾਂ ‘ਸੇਵਾ ਦਾ ਅਧਿਕਾਰ’ ਐਕਟ ਅਧੀਨ ਆਉਂਦੀਆਂ ਹਨ ਅਤੇ ਲੋਕਾਂ ਨੂੰ ਇਸ ਐਕਟ ਅਧੀਨ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਹਦਾਇਤ ਅਨੁਸਾਰ 10 ਸਾਲਾਂ ਦੇ ਵਿਚ ਇਕ ਵਾਰ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨਾ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਹਫਤੇ ਦੇ ਸਾਰੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੇਵਾ ਕੇਂਦਰ ਖੁੱਲ੍ਹੇ ਰਹਿੰਦੇ ਹਨ ਅਤੇ ਸ਼ਨੀਵਾਰ ਤੇ ਐਤਵਾਰ ਨੂੰ 50 ਫੀਸਦੀ ਸਟਾਫ ਨਾਲ ਸੇਵਾ ਕੇਂਦਰ ਖੁਲ੍ਹੱਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੇਵਾ ਕੇਂਦਰਾਂ ਵਿਚ ਪਹੁੰਚ ਕਰ ਕੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਹਾ ਲਿਆ ਜਾਵੇ।