ਸੈਂਕੜੇ ਕਿਸਾਨਾਂ ਮਜ਼ਦੂਰਾਂ ਵੱਲੋਂ ਜੀ.ਟੀ. ਰੋਡ ਫਿਰੋਜ਼ਪੁਰ-ਫਾਜ਼ਿਲਕਾ ਉੱਤੇ ਲੱਗਾ ਪੱਕਾ ਮੋਰਚਾ ਦੂਜੇ ਦਿਨ ਵੀ ਜਾਰੀ
ਦਿੱਲੀ ਮੋਰਚੇ ਦੇ ਸ਼ਹੀਦਾਂ ਨੂੰ ਪੰਜ ਲੱਖ ਰੁਪਏ ਦਾ ਮੁਆਵਜ਼ਾ,ਇਕ ਜੀਅ ਨੂੰ ਸਰਕਾਰੀ ਨੌਕਰੀ ਤੇ ਉਨ੍ਹਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ ਦੀ ਮੰਗ ਤੇ ਝੋਨੇ ਦੀ ਖ਼ਰੀਦ ਲਈ ਫਰਦਾਂ ਨਾਂਹ ਦੇਣ ਦਾ ਕੀਤਾ ਐਲਾਨ
ਸੈਂਕੜੇ ਕਿਸਾਨਾਂ ਮਜ਼ਦੂਰਾਂ ਵੱਲੋਂ ਜੀ.ਟੀ. ਰੋਡ ਫਿਰੋਜ਼ਪੁਰ-ਫਾਜ਼ਿਲਕਾ ਉੱਤੇ ਲੱਗਾ ਪੱਕਾ ਮੋਰਚਾ ਦੂਜੇ ਦਿਨ ਵੀ ਜਾਰੀ
ਦਿੱਲੀ ਮੋਰਚੇ ਦੇ ਸ਼ਹੀਦਾਂ ਨੂੰ ਪੰਜ ਲੱਖ ਰੁਪਏ ਦਾ ਮੁਆਵਜ਼ਾ,ਇਕ ਜੀਅ ਨੂੰ ਸਰਕਾਰੀ ਨੌਕਰੀ ਤੇ ਉਨ੍ਹਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ ਦੀ ਮੰਗ ਤੇ ਝੋਨੇ ਦੀ ਖ਼ਰੀਦ ਲਈ ਫਰਦਾਂ ਨਾਂਹ ਦੇਣ ਦਾ ਕੀਤਾ ਐਲਾਨ
ਫਿਰੋਜ਼ਪੁਰ, 13-9-2021: ਕਿਸਾਨ ਪਿਛਲੇ ਪੰਜ ਦਿਨਾਂ ਤੋਂ ਦਿੱਲੀ ਮੋਰਚੇ ਦੇ ਸ਼ਹੀਦ ਜਰਨੈਲ ਸਿੰਘ ਪਿੱਪਲੀ ਚੱਕ, ਮਹਿਲ ਸਿੰਘ ਸ਼ਰੀਂਹਵਾਲਾ ਤੇ ਲਵਪ੍ਰੀਤ ਸਿੰਘ ਸਵਾਈਕੇ ਦੇ ਪਰਿਵਾਰਾਂ ਨੂੰ ਸਰਕਾਰੀ ਪਾ.ਲਿਸੀ ਮੁਤਾਬਿਕ ਸਹਾਇਤਾ ਦੇਣ ਦੀ ਮੰਗ ਕਰ ਰਹੇ ਹਨ। ਪਰ ਸਰਕਾਰ ਤੇ ਪ੍ਰਸ਼ਾਸਨ ਸੁੱਤਾ ਪਿਆ ਹੈ। ਕਿਸਾਨ ਆਗੂਆਂ ਨੇ ਝੋਨੇ ਦੀ ਖ਼ਰੀਦ ਲਈ ਫਰਦਾਂ ਨਾ ਦੇਣ ਤੇ ਨਵੀਆਂ ਸ਼ਰਤਾਂ ਖ਼ਤਮ ਕਰਨ ਦੀ ਮੰਗ ਕੀਤੀ, ਤਾਰ ਪਾਰਲੀਆਂ ਜ਼ਮੀਨਾਂ ਦਾ ਪਿਛਲੇ ਚਾਰ ਸਾਲ ਦਾ ਮੁਆਵਜ਼ਾ, ਗੇਟ 8 ਵਜੇ ਤੋ 5 ਵੱਜੇ ਤਕ ਖੋਲ੍ਹਣ, ਮਜ਼ਦੂਰ ਕਿਸਾਨਾਂ ਦੇ ਚੋਣ ਵਾਅਦੇ ਮੁਤਾਬਕ ਸਮੁੱਚਾ ਕਰਜ਼ਾ ਖਤਮ ਕਰਨ ਦੀ ਮੰਗ ਕੀਤੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਮਜ਼ਦੂਰਾਂ ਬੀਬੀਆਂ ਵੱਲੋਂ ਫਿਰੋਜ਼ਪੁਰ- ਫਾਜ਼ਿਲਕਾ ਜੀ.ਟੀ. ਰੋਡ ਉੱਤੇ ਲੱਗਾ ਪੱਕਾ ਮੋਰਚਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਅੱਤ ਦੀ ਬਰਸਾਤ ਹੋਣ ਦੇ ਬਾਵਜੂਦ ਕਿਸਾਨ ਵੱਡੀ ਗਿਣਤੀ ਵਿੱਚ ਕਿਸਾਨ ਮੋਰਚੇ ਵਿਚ ਡਟੇ ਹੋਏ ਹਨ। ਸੜਕ ਜਾਮ ਹੋਣ ਨਾਲ ਸੜਕ ਦੇ ਦੋਨੋਂ ਪਾਸੀ ਵਹੀਕਲਾਂ ਦੀਆਂ ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸਤਨਾਮ ਸਿੰਘ ਪੰਨੂ,ਜ਼ਿਲਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਰਣਬੀਰ ਸਿੰਘ ਰਾਣਾ ਨੇ ਭ੍ਰਿਸ਼ਟ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਦੀ ਸਾਰ ਲੈਣ ਨਹੀਂ ਆਇਆ। ਸੜਕ ਜਾਮ ਹੋਣ ਨਾਲ ਲੋਕ ਖੱਜਲ ਖਰਾਬ ਹੋ ਰਹੇ ਹਨ। ਜਿਸ ਦਾ ਜ਼ਿੰਮੇਵਾਰ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਹੈ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਗੱਜ ਵੱਜ ਕੇ ਐਲਾਨ ਕੀਤਾ ਸੀ ਕਿ ਦਿੱਲੀ ਮੋਰਚੇ ਦੇ ਸ਼ਹੀਦਾਂ ਨੂੰ ਪੰਜ ਲੱਖ ਰੁਪਏ ਦਾ ਮੁਆਵਜ਼ਾ, ਇੱਕ ਜੀਅ ਨੂੰ ਸਰਕਾਰੀ ਨੌਕਰੀ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਕਰਜ਼ਾ ਖ਼ਤਮ ਕੀਤਾ ਜਾਵੇਗਾ। ਪਰ ਹੁਣ ਸਰਕਾਰ ਆਪਣੇ ਐਲਾਨ ਤੋਂ ਮੁਕਰ ਰਹੀ ਹੈ।
ਇਸ ਮੌਕੇ ਧਰਮ ਸਿੰਘ ਸਿੱਧੂ, ਮੰਗਲ ਸਿੰਘ ਗੁੱਦੜਢੰਡੀ, ਮੇਜਰ ਸਿੰਘ ਗਜਨੀਵਾਲਾ, ਗੁਰਬਖਸ਼ ਸਿੰਘ ਪੰਜਗਰਾਈਂ, ਜਗਦੀਸ਼ ਸਿੰਘ, ਕੁਲਵੰਤ ਸਿੰਘ ਫ਼ਾਜ਼ਿਲਕਾ,ਨਰਿੰਦਰਪਾਲ ਸਿੰਘ ਹਰਪਾਲ ਸਿੰਘ ਜਤਾਲਾ, ਮੰਗਲ ਸਿੰਘ ਸਵਾਈਕੇ,ਗੁਰਦਿਆਲ ਸਿੰਘ ਟਿੱਬੀ ਕਲਾਂ, ਬੂਟਾ ਸਿੰਘ ਕਰੀਆਂ, ਸੁਖਵਿੰਦਰ ਸਿੰਘ ਭੱਪਾ, ਰਛਪਾਲ ਸਿੰਘ ਗੱਟਾ ਬਾਦਸ਼ਾਹ, ਹਰਫੂਲ ਸਿੰਘ, ਬਚਿੱਤਰ ਸਿੰਘ ਦੂਲੇਵਾਲਾ, ਰਣਜੀਤ ਸਿੰਘ ਖੱਚਰ ਵਾਲਾ, ਗੁਰਮੇਲ ਸਿੰਘ ਫੱਤੇਵਾਲਾ, ਖਿਲਾਰਾ ਸਿੰਘ ਪੰਨੂੰ, ਸੁਰਜੀਤ ਸਿੰਘ ਬਸਤੀ ਰਾਮ ਲਾਲ, ਸਤਨਾਮ ਸਿੰਘ ਵਾਹਕਾ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।