ਸ੍ਰਾਜੇਸ਼ ਧੀਮਾਨ ਨੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦਾ ਅਹੁੱਦਾ ਸੰਭਾਲਿਆ
ਜ਼ਿਲ੍ਹੇ ਦੇ ਵਸਨੀਕਾਂ ਨੂੰ ਸਰਕਾਰੀ ਵਿਭਾਗਾਂ ਅੰਦਰ ਆਪਣੇ ਕੰਮਾਂ ਲਈ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਰਾਜੇਸ਼ ਧੀਮਾਨ
ਸ੍ਰੀ ਰਾਜੇਸ਼ ਧੀਮਾਨ ਨੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦਾ ਅਹੁੱਦਾ ਸੰਭਾਲਿਆ
ਜ਼ਿਲ੍ਹੇ ਦੇ ਵਸਨੀਕਾਂ ਨੂੰ ਸਰਕਾਰੀ ਵਿਭਾਗਾਂ ਅੰਦਰ ਆਪਣੇ ਕੰਮਾਂ ਲਈ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਰਾਜੇਸ਼ ਧੀਮਾਨ
ਫਿਰੋਜ਼ਪੁਰ, 17 ਜਨਵਰੀ 2023:
2014 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਰਾਜੇਸ਼ ਧੀਮਾਨ ਨੇ ਅੱਜ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦਾ ਅਹੁੱਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਸ੍ਰੀ ਧੀਮਾਨ ਨੂੰ ਰਾਜ ਅੰਦਰ ਵੱਖ-ਵੱਖ ਸਿਵਲ ਪ੍ਰਸ਼ਾਸਕੀ ਅਹੁੱਦਿਆਂ ਵਿੱਚ ਬਾਖੂਬੀ ਸੇਵਾਵਾਂ ਨਿਭਾਉਣ ਦਾ ਅਨੁਭਵ ਹੈ।
ਅਹੁੱਦਾ ਸੰਭਾਲਣ ਤੋਂ ਪਹਿਲਾਂ ਸਰਕਟ ਹਾਊਸ ਫਿਰੋਜ਼ਪੁਰ ਵਿਖੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਇਸ ਦੌਰਾਨ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਨਿਯੁਕਤੀ ਕਰਕੇ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ ਤੇ ਉਹ ਸ਼ਹੀਦਾਂ ਦੀ ਧਰਤੀ ਵਜੋਂ ਜਾਣੇ ਜਾਂਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਅਹੁੱਦਾ ਸੰਭਾਲ ਕੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਤੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਸਰਕਾਰੀ ਵਿਭਾਗਾਂ ਅੰਦਰ ਆਪਣੇ ਕੰਮ-ਕਾਰ ਲਈ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਮਾਲ ਅਫਸਰ ਅਰਵਿੰਦ ਪ੍ਰਕਾਸ਼ ਵਰਮਾ, ਤਹਿਸੀਲਦਾਰ ਸੁਖਬੀਰ ਕੌਰ, ਸੁਪਰਡੈਂਟ ਜੋਗਿੰਦਰ ਸਿੰਘ ਤੇ ਅਮਰੀਕ ਬੇਰੀ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ, ਨਾਇਬ ਤਹਿਸੀਲਦਾਰ ਰਾਕੇਸ਼ ਅਗਰਵਾਲ ਅਤੇ ਹੋਰ ਅਧਿਕਾਰੀ/ਕਰਮਚਾਰੀ ਵੀ ਮੌਜੂਦ ਸਨ।