Ferozepur News

ਸ੍ਰੀ. ਅਮਿੱਤ ਗੁਪਤਾ ਨੇ ਸੰਭਾਲਿਆ ਐੱਸ.ਡੀ.ਐਮ ਫ਼ਿਰੋਜ਼ਪੁਰ ਦਾ ਚਾਰਜ 

ਫ਼ਿਰੋਜ਼ਪੁਰ 13 ਅਕਤੂਬਰ 2018 ( )  ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਅਤੇ ਦਫ਼ਤਰਾਂ ਵਿੱਚ ਆਉਣ ਵਾਲੇ ਸੀਨੀਅਰ ਸਿਟੀਜਨਾਂ ਨੂੰ ਪੂਰਾ ਮਾਣ ਸਨਮਾਨ ਦੇਣਾ ਯਕੀਨੀ ਬਣਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ. ਅਮਿੱਤ ਗੁਪਤਾ ਨੇ ਐੱਸ.ਡੀ.ਐੱਮ ਫ਼ਿਰੋਜ਼ਪੁਰ ਦਾ  ਚਾਰਜ ਸੰਭਾਲਣ ਉਪਰੰਤ ਕੀਤਾ।

 ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਹਰੇਕ ਯੋਗ ਨਾਗਰਿਕ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ । ਉਨ੍ਹਾਂ ਕਿਹਾ ਕਿ  ਉਹ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

Related Articles

Back to top button
Close