ਸ੍ਰੀ ਕਮਲ ਸ਼ਰਮਾ ਵੱਲੋਂ ਫਿਰੋਜ਼ਪੁਰ ਦੇ ਵਿਕਾਸ ਨਾਲ ਸਬੰਧਤ ਪ੍ਰਾਜੈਕਟਾਂ ਸਬੰਧੀ ਮੁੱਖ ਮੰਤਰੀ ਪੰਜਾਬ ਸ੍ਰ.ਪਰਕਾਸ਼ ਸਿੰਘ ਬਾਦਲ ਨਾਲ ਮੀਟਿੰਗ
ਫਿਰੋਜਪੁਰ 1 ਅਕਤੂਬਰ (ਏ.ਸੀ.ਚਾਵਲਾ) ਸ੍ਰੀ ਕਮਲ ਸ਼ਰਮਾ ਪੰਜਾਬ ਪ੍ਰਧਾਨ ਭਾਜਪਾ ਨੇ ਜਿਲ•ਾ ਫਿਰੋਜਪੁਰ ਦੇ ਵਿਕਾਸ ਲਈ ਮੁੱਖ ਮੰਤਰੀ ਪੰਜਾਬ ਸ.ਪਰਕਾਸ਼ ਸਿੰਘ ਨਾਲ ਪੰਜਾਬ ਭਵਨ, ਚੰਡੀਗੜ• ਵਿਖੇ ਮੀਟਿੰਗ ਕੀਤੀ । ਇਸ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਫਸਰ ਅਤੇ ਸਕੱਤਰ ਹਾਜਰ ਸਨ। ਇਸ ਮੀਟਿੰਗ ਉਪਰੰਤ ਉਹਨਾਂ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ , ਪੰਜਾਬ ਜੀ ਵੱਲੋਂ ਜਿਲ•ਾ ਫਿਰੋਜ਼ਪੁਰ ਵਿਖੇ ਹੋਣ ਵਾਲੇ ਅਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਹਰੀ ਝੰਡੀ ਦਿੱਤੀ ਗਈ ਹੈ ਸ੍ਰੀ ਕਮਲ ਸ਼ਰਮਾ ਨੇ ਦੱਸਿਆ ਕਿ ਫਿਰੋਜ਼ਪੁਰ ਸ਼ਹਿਰ ਬਾਈਪਾਸ ਦੀ ਉਸਾਰੀ ਹੈ, ਜੋ ਕਿ 20 ਕਿਲੋਮੀਟਰ ਲੰਬਾ ਹੈ ਅਤੇ ਇਸ ਦੀ ਅਨੁਮਾਨਤ ਲਾਗਤ 35 ਕਰੋੜ ਰੁਪਏ ਹੈ। ਇਸ ਨਾਲ ਕਾਧਲਾ (ਗੁਜਰਾਤ) ਤੋਂ ਜੰਮੂ ਕਸ਼ਮੀਰ ਤੱਕ ਜਾਣ ਵਾਲੀ ਟ੍ਰੈਫ਼ਿਕ ਨੂੰ ਵੱਡੀ ਰਾਹਤ ਮਿਲੇਗੀ। ਇਸ ਪ੍ਰਾਜੈਕਟ ਨੂੰ ਪ੍ਰਧਾਨ ਮੰਤਰੀ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਸਬੰਧਤ ਮਹਿਕਮੇ ਨੂੰ ਭਾਰਤ ਸਰਕਾਰ ਨੂੰ ਕੇਸ ਬਣਾ ਕੇ ਭੇਜਣ ਦੀ ਹਦਾਇਤ ਕਰ ਦਿੱਤੀ ਗਈ ਹੈ।ਉਨ•ਾਂ ਕਿਹਾ ਕਿ ਫਿਰੋਜ਼ਪੁਰ ਤੋਂ ਮੱਲਾਂਵਾਲਾ ਰੋਡ ਨੂੰ ਸਾਡੇ 5.50 ਮੀਟਰ ਤੋਂ 7 ਮੀਟਰ ਚੌੜਾ ਕੀਤਾ ਜਾਣਾ ਹੈ। ਇਸ ਦੀ ਅਨੁਮਾਨਤ ਲਾਗਤ 30.82 ਕਰੋੜ ਰੁਪਏ ਹੈ। ਇਸ ਨੂੰ ਵੀ ਪੰਜਾਬ ਸਰਕਾਰ ਵੱਲੋਂ ਆਪਣੇ ਏਜੰਡੇ ਵਿੱਚ ਸ਼ਾਮਲ ਕਰ ਲਿਆ ਗਿਆ ਹੈ।ਸਰਕਾਰੀ ਸਕੂਲਾਂ ਵਿੱਚ ਪੜ• ਰਹੇ ਬੱਚੇ ਜਿਹਨਾਂ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਬਹੁਤ ਵਧੀਆ ਰਹੇ ਹਨ, ਨੂੰ ਪੰਜਾਬ ਸਰਕਾਰ ਵੱਲੋਂ ਮੁਫ਼ਤ ਸਿੱਖਿਆ ਮੁਹੱਈਆਂ ਕਰਵਾਉਣ ਲਈ ਮੈਰੀਟੋਰੀਅਸ ਸਕੂਲ ਖੋਲੇ ਜਾ ਰਹੇ ਹਨ। ਇਸ ਸਬੰਧੀ ਜਿਲ•ਾ ਫਿਰੋਜ਼ਪੁਰ ਵਿੱਚ 26 ਕਰੋੜ ਦੀ ਲਾਗਤ ਨਾਲ ਮੈਰੀਟੋਰੀਅਸ ਸਕੂਲ ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਹਨਾਂ ਬੱਚਿਆਂ ਨੂੰ ਮੈਰੀਟੋਰੀਅਸ ਸਕੂਲਾਂ ਵਿੱਚ ਮੁਫ਼ਤ ਸਿੱਖਿਆ ਦੇ ਨਾਲ ਨਾਲ ਮੁਫ਼ਤ ਖਾਣ-ਪੀਣ ਅਤੇ ਮੁਫ਼ਤ ਰਹਿਣ ਸਹਿਣ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਬੇਰੁਜ਼ਗਾਰ ਬੱਚਿਆਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਨ ਲਈ ਜਿਲ•ਾ ਫਿਰੋਜ਼ਪੁਰ ਵਿਖੇ 7.50 ਕਰੋੜ ਦੀ ਲਾਗਤ ਨਾਲ ਸੀ.ਪਾਈਟ ਬਿਲਡਿੰਗ ਬਣਾਈ ਜਾਵੇਗੀ। ਜਿਸ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਆਰਮੀ ਵਿੱਚ ਭਰਤੀ ਹੋਣ ਲਈ ਮੁਫ਼ਤ ਟ੍ਰੇਨਿੰਗ ਮੁਹੱਈਆਂ ਕਰਵਾਈ ਜਾਏਗੀ ਅਤੇ ਉਹਨਾਂ ਦੇ ਖਾਣ ਪੀਣ ਅਤੇ ਰਹਿਣ ਸਹਿਣ ਦਾ ਇੰਤਜ਼ਾਮ ਵੀ ਮੁਫ਼ਤ ਵਿੱਚ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਜਲਦ ਹੀ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਵੱਲੋਂ ਨੀਂਹ ਪੱਥਰ ਰੱਖਿਆ ਜਾਵੇਗਾ। ਉਨ•ਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਮੈਰੀਟੋਰੀਅਸ ਸਕੂਲ ਅਤੇ ਸੀ.ਪਾਈਟ ਸਬੰਧੀ ਪ੍ਰਾਜੈਕਟਾਂ ਨੂੰ ਅਪ੍ਰੈਲ 2016 ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ। ਸ੍ਰੀ ਕਮਲ ਸ਼ਰਮਾ ਨੇ ਦੱਸਿਆ ਕਿ ਫਿਰੋਜ਼ਪੁਰ ਵਿਖੇ 4.75 ਲੱਖ ਦੀ ਲਾਗਤ ਨਾਲ ਐਸਟਰੋਟਰੱਫ ਸਟੇਡੀਅਮ ਤਿਆਰ ਕੀਤਾ ਜਾ ਰਿਹਾ ਹੈ।ਮੁੱਖ ਮੰਤਰੀ ਪੰਜਾਬ ਵੱਲੋਂ ਫਿਰੋਜ਼ਪੁਰ ਦੌਰੇ ਦੋਰਾਂਨ ਆਡੀਟੋਰੀਅਮ ਬਣਾਉਣ ਦੀ ਘੋਸ਼ਣਾ ਕੀਤੀ ਗਈ ਸੀ। ਇਸ ਸਬੰਧੀ ਉਹਨਾਂ ਵੱਲੋਂ ਸਬੰਧਤ ਮਹਿਕਮੇ ਦੇ ਸਕੱਤਰ ਨੂੰ ਇਕ ਹਫਤੇ ਦੇ ਅੰਦਰ ਅੰਦਰ ਕੰਮ ਸ਼ੁਰੂ ਕਰਨ ਲਈ ਪ੍ਰਸ਼ਾਸਕੀ ਪ੍ਰਵਾਨਗੀ ਦੇਣ ਦੀ ਹਦਾਇਤ ਕੀਤੀ ਹੈ। ਜਿਲ•ਾ ਫਿਰੋਜ਼ਪੁਰ ਦੇ ਕਈ ਬੱਚਿਆਂ ਨੂੰ ਰੋਇੰਗ ਸਿੱਖਣ ਲਈ ਚੰਡੀਗੜ• ਵਿਖੇ ਜਾਣਾ ਪੈਂਦਾ ਹੈ ਉਨ•ਾਂ ਦੱਸਿਆ ਕਿ ਮੁੱਖ ਮੰਤਰੀ ਜੀ ਨੇ ਜਿਲ•ਾ ਫਿਰੋਜ਼ਪੁਰ ਦੇ ਪਿੰਡ ਅਲੀ ਕੇ ਵਿਖੇ ਰੋਇੰਗ ਕਲੱਬ ਬਣਾਉਣ ਦੀ ਪ੍ਰਵਾਨਗੀ ਦਿੱਤੀ, ਜਿਸ ਦੀ ਅਨੁਮਾਨਤ ਲਾਗਤ ਲਗਭਗ 25 ਕਰੋੜ ਰੁਪਏ ਹੈ। ਇਸ ਸਬੰਧੀ ਪ੍ਰਮੁੱਖ ਸਕੱਤਰ, ਖੇਡਾਂ ਨੂੰ ਤੁਰੰਤ ਪ੍ਰਸ਼ਾਸਕੀ ਪ੍ਰਵਾਨਗੀ ਅਤੇ ਲੋੜੀਂਦੇ ਫੰਡ ਜਾਰੀ ਕਰਨ ਦੇ ਆਦੇਸ਼ ਦਿੱਤੇ ਗਏ। ਜਿਲ•ਾ ਫਿਰੋਜ਼ਪੁਰ ਦੇ ਪਿੰਡ ਬੰਡਾਲੇ ਵਿਖੇ ਬਣ ਰਿਹਾ ਪੁੱਲ, ਜੋ ਕਿ ਸਾਲ 2011 ਤੋਂ ਉਸਾਰੀ ਅਧੀਨ ਹੈ, ਨੂੰ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਜੂਨ 2016 ਤੱਕ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ ਗਏੇ। ਸ੍ਰੀ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਫਿਰੋਜ਼ਪੁਰ ਦੌਰੇ ਦੌਰਾਨ ਹੂਸੈਨੀਵਾਲਾ ਸਮਾਧ ਤੋਂ ਗੱਟੀ ਰਾਜੋ ਕੇ ਤੱਕ ਸੜਕ ਅਤੇ ਇਕ ਪੁੱਲ ਬਣਾਉਣ ਦੀ ਘੋਸ਼ਣਾ ਕੀਤੀ ਗਈ ਸੀ, ਜਿਸ ਦੀ ਅਨੁਮਾਨਤ ਲਾਗਤ 5.50 ਕਰੋੜ ਰੁਪਏ ਹੈ, ਨੂੰ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਅਮਲੀ ਰੂਪ ਦਿੰਦੇ ਹੋਏ ਐਮ.ਡੀ.ਪੀ.ਆਈ.ਡੀ.ਬੀ ਨੂੰ ਹਦਾਇਤ ਕੀਤੀ ਕਿ ਇਸ ਕੰਮ ਲਈ ਤੁਰੰਤ ਪ੍ਰਸ਼ਾਸਕੀ ਪ੍ਰਵਾਨਗੀ ਅਤੇ ਲੋੜੀਂਦਾ ਫੰਡ ਉਪਲਬੱਧ ਕਰਵਾਇਆ ਜਾਵੇ। ਇਸ ਸਬੰਧੀ ਉਹਨਾਂ ਵੱਲੋਂ ਸਬੰਧਤ ਮਹਿਕਮੇ ਦੇ ਸਕੱਤਰ ਨੂੰ ਇਕ ਹਫਤੇ ਦੇ ਅੰਦਰ ਅੰਦਰ ਕੰਮ ਸ਼ੁਰੂ ਕਰਨ ਲਈ ਪ੍ਰਸ਼ਾਸਕੀ ਪ੍ਰਵਾਨਗੀ ਦੇਣ ਦੀ ਹਦਾਇਤ ਕੀਤੀ ਗਈ ਹੈ।ਉਨ•ਾਂ ਦੱਸਿਆ ਫਿਰੋਜ਼ਪੁਰ ਸ਼ਹਿਰ ਬਸਤੀ ਟੈਂਕਾ ਵਾਲੀ ਵਿਖੇ ਸਥਿਤ ਰੇਲਵੇ ਫਾਟਕ ਤੇ ਟ੍ਰੈਫ਼ਿਕ ਦਾ ਮਸਲਾ ਮੁੱਖ ਮੰਤਰੀ ਪੰਜਾਬ ਜੀ ਦੇ ਧਿਆਨ ਵਿੱਚ ਲਿਆਂਦਾ ਗਿਆ, ਜਿਸ ਦੇ ਹੱਲ ਲਈ ਮੁੱਖ ਮੰਤਰੀ ਜੀ ਵੱਲੋਂ ਰੇਲਵੇ ਅੰਡਰਬ੍ਰਿਜ ਬਣਾਉਣ ਲਈ ਪ੍ਰਵਾਨਗੀ ਦਿੱਤੀ ਗਈ, ਜਿਸ ਦੀ ਅਨੁਮਾਨਤ ਲਾਗਤ ਲਗਭਗ 7 ਕਰੋੜ ਰੁਪਏ ਹੈ। ਇਸ ਸਬੰਧੀ ਉਹਨਾਂ ਵੱਲੋਂ ਸਬੰਧਤ ਸਕੱਤਰ ਨੂੰ ਤੁਰੰਤ ਰੇਲ ਵਿਭਾਗ ਨਾਲ ਤਾਲਮੇਲ ਕਰਨ ਦੇ ਆਦੇਸ਼ ਦਿੱਤੇ ਗਏ।ਜਿਲ•ਾ ਫਿਰੋਜ਼ਪੁਰ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਯਾਦ ਵਿੱਚ ਬਣਾਏ ਗਏ ਹੂਸੈਨੀਵਾਲਾ ਸ਼ਹੀਦੀ ਸਮਾਰਕ ਵਿਖੇ ਲਾਈਟ ਐਂਡ ਸਾਊਂਡ ਪ੍ਰਾਜੈਕਟ ਸ਼ੁਰੂ ਕਰਨ ਲਈ, ਜਿਸ ਦੀ ਅਨੁਮਾਨਤ ਲਾਗਤ 5.50 ਕਰੋੜ ਰੁਪਏ ਹੈ, ਨੂੰ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਸਬੰਧਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਹ ਮਾਮਲਾ ਭਾਰਤ ਸਰਕਾਰ ਨਾਲ ਟੇਕਅੱਪ ਕਰਕੇ ਤੁਰੰਤ ਸ਼ੁਰੂ ਕਰਵਾਉਣ ਦੀ ਹਦਾਇਤ ਕੀਤੀ ਗਈ।ਉਨ•ਾਂ ਦੱਸਿਆ ਕਿ ਫਿਰੋਜ਼ਪੁਰ ਸ਼ਹਿਰ ਵਿਖੇ ਟ੍ਰੈਫ਼ਿਕ ਦੀ ਸਮੱਸਿਆ ਦਾ ਹੱਲ ਕਰਨ ਲਈ ਮਾਨਯੋਗ ਮੁੱਖ ਮੰਤਰੀ ਪੰਜਾਬ ਵੱਲੋਂ ਸਕੱਤਰ ਪੁਡਾ ਨੂੰ ਹਦਾਇਤ ਕੀਤੀ ਗਈ ਕਿ ਫਿਰੋਜ਼ਪੁਰ ਸ਼ਹਿਰ ਵਿੱਚ ਪੁੱਡਾ ਦੀ ਬੋਲੀ ਵਾਲੀ ਜਗ•ਾ ਤੇ ਬੇਸਮੈਟ ਜਾਂ ਹਾਈ ਲੈਵਲ ਪਾਰਕਿੰਗ ਬਣਾਉਣ ਦਾ ਪ੍ਰਵਧਾਨ ਰੱਖਿਆ ਜਾਵੇ। ਜਿਲ•ਾ ਫਿਰੋਜ਼ਪੁਰ ਵਿਖੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਕਮਲ ਸ਼ਰਮਾ ਜੀ ਵੱਲੋਂ ਮੁੱਖ ਮੰਤਰੀ ਜੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਜਿਲ•ਾ ਫਿਰੋਜ਼ਪੁਰ ਵਿੱਚ ਪੀ.ਜੀ.ਆਈ ਨੂੰ ਸੈੱਟ ਅੱਪ ਕਰਨ ਲਈ ਲੋੜੀਂਦੀ ਜਗ•ਾ ਦੀ ਸ਼ਨਾਖ਼ਤ ਕਰ ਲਈ ਗਈ ਹੈ। ਹੁਣ ਇਸ ਜਗ•ਾ ਨੂੰ ਪੀ.ਜੀ.ਆਈ ਦੀ ਮੰਗ ਅਨੁਸਾਰ ਸਿਹਤ ਮੰਤਰਾਲਾ ਭਾਰਤ ਸਰਕਾਰ ਦੇ ਨਾਮ ਤੇ ਤਬਦੀਲ ਕੀਤਾ ਜਾਣਾ ਹੈ। ਇਸ ਸਬੰਧੀ ਮਾਨਯੋਗ ਮੁੱਖ ਮੰਤਰੀ ਜੀ ਵੱਲੋਂ ਸਕੱਤਰ, ਸਿਹਤ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਲੋੜੀਂਦੀ ਜਮੀਨ 10 ਦਿਨਾਂ ਦੇ ਅੰਦਰ ਅੰਦਰ ਸਿਹਤ ਮੰਤਰਾਲਾ ਭਾਰਤ ਸਰਕਾਰ ਦੇ ਨਾਂਮ ਤੇ ਤਬਦੀਲ ਕੀਤੀ ਜਾਵੇ। ਉਨ•ਾਂ ਦੱਸਿਆ ਕਿ ਜਿਲ•ਾ ਫਿਰੋਜ਼ਪੁਰ ਵਿੱਚ ਪਿੰਡ ਦੁਲਚੀ ਕੇ ਵਸਨੀਕ ਕਾਫੀ ਸਾਲਾਂ ਤੋਂ ਬਿਜਲੀ ਦੀ ਸਮੱਸਿਆ ਨਾਲ ਜੂਝ ਰਹੇ ਸੀ, ਜਦ ਇਹ ਮਾਮਲਾ ਮੁੱਖ ਮੰਤਰੀ ਜੀ ਸਾਹਮਣੇ ਰੱਖਿਆ ਗਿਆ ਤਾਂ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਇਸ ਸਮੱਸਿਆ ਦਾ ਹੱਲ ਕਰਨ ਲਈ ਪਿੰਡ ਦੁਲਚੀ ਕੇ ਵਿਖੇ 66 ਕੇ.ਵੀ ਦਾ ਨਵਾਂ ਸਬ ਸਟੇਸ਼ਨ ਬਣਾਉਣ ਲਈ ਪ੍ਰਵਾਨਗੀ ਦੇ ਦਿੱਤੀ , ਜਿਸ ਦੀ ਲਗਭਗ ਅਨੁਮਾਨਤ ਲਾਗਤ 4 ਕਰੋੜ ਰੁਪਏ ਹੈ ਅਤੇ ਇਸ ਸਬੰਧੀ ਸਬੰਧਤ ਸਕੱਤਰ ਨੂੰ ਇਹ ਕੰਮ ਤੁਰੰਤ ਸ਼ੁਰੂ ਕਰਵਾਉਣ ਲਈ ਪ੍ਰਵਾਨਗੀ ਅਤੇ ਲੋੜੀਂਦੇ ਫੰਡ ਜਾਰੀ ਕਰਨ ਦੀ ਹਦਾਇਤ ਕੀਤੀ। ਸ੍ਰੀ ਸ਼ਰਮਾ ਨੇ ਦੱਸਿਆ ਕਿ ਜਿਲ•ਾ ਫਿਰੋਜ਼ਪੁਰ ਤੋਂ ਪੱਟੀ ਤੱਕ ਬਣਨ ਵਾਲੀ ਨਵੀਂ ਰੇਲਵੇ ਲਾਈਨ ਸਬੰਧੀ ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਨੂੰ ਮੁਫ਼ਤ ਵਿੱਚ ਜਮੀਨ ਦੇਣ ਸਬੰਧੀ ਕੇਸ ਟੇਕ ਅੱਪ ਕਰਨ ਲਈ ਸਬੰਧਤ ਸਕੱਤਰ ਨੂੰ ਹਦਾਇਤ ਕੀਤੀ।ਨਗਰ ਕੌਸਲ ਫਿਰੋਜ਼ਪੁਰ ਸ਼ਹਿਰ ਵਿੱਚ ਪ੍ਰਾਪਤ ਹੋ ਰਹੇ ਘੱਟ ਵੈਟ ਸਬੰਧੀ ਮੁੱਖ ਮੰਤਰੀ ਪੰਜਾਬ ਨੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਆਦੇਸ਼ ਦਿੱਤੇ ਕਿ ਇਸ ਸਬੰਧੀ ਕੇਸ ਤਿਆਰ ਕਰਕੇ ਸਰਕਾਰ ਨੂੰ ਭੇਜਿਆ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਇੰਜੀ.ਡੀ.ਪੀ.ਐਸ.ਖਰਬੰਦਾ, ਸਕੱਤਰ ਸਿੰਚਾਈ ਵਿਭਾਗ, ਵਧੀਕ ਮੁੱਖ ਸੱਕਤਰ (ਲੋਕ ਨਿਰਮਾਣ), ਪ੍ਰਮੁੱਖ ਸੱਕਤਰ ਸਕੂਲ ਸਿੱਖਿਆ, ਪ੍ਰਮੁੱਖ ਸਕੱਤਰ ਵਿਤ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ, ਪ੍ਰਮੁੱਖ ਸਕੱਤਰ ਮਕਾਨ ਉਸਾਰ, ਪ੍ਰਮੁੱਖ ਸਕੱਤਰ ਸਭਿਚਾਰਕ ਮਾਮਲੇ, ਡਾਇਰੈਕਟਰ ਸੀ-ਪਾਇਟ, ਐਮ ਡੀ.ਪੀ.ਆਈ.ਡੀ.ਬੀ, ਸਕੱਤਰ ਆਮ ਰਾਜ ਪ੍ਰਬੰਧ, ਸਕੱਤਰ ਸਥਾਨਕ ਸਰਕਾਰ, ਸਕੱਤਰ ਖੇਡ ਵਿਭਾਗ, ਸੀ.ਐਮ.ਡੀ.ਪੰਜਾਬ ਪਾਵਰ ਕਾਮ ਅਤੇ ਚੀਫ ਆਰਕੀਟੈਕਟ ਹਾਜਰ ਸਨ।