ਸਫ਼ਾਈ ਸੇਵਕਾਂ ਦੀਆ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਨ ਲਈ ਪ੍ਰਸ਼ਾਸ਼ਨ ਪਹਿਲ ਕਦਮੀ ਕਰੇ – ਗੋਪਾਲ ਕ੍ਰਿਸ਼ਨ
ਫਿਰੋਜ਼ਪੁਰ 1 ਜਨਵਰੀ (ਏ.ਸੀ.ਚਾਵਲਾ)ਜਿਸ ਤਰ•ਾਂ ਸਾਡੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਲਈ ਸਾਡੇ ਜਵਾਨ ਦਿਨ ਰਾਤ ਪਹਿਰਾ ਦੇ ਰਹੇ ਹਨ ਉਸੇ ਤਰ•ਾਂ ਸਾਡੇ ਦੇਸ਼ ਵਿੱਚ ਬਿਮਾਰੀਆਂ ਦੀ ਰੋਕਥਾਮ ਅਤੇ ਇਹਨਾਂ ਨੂੰ ਫੈਲਣ ਤੋਂ ਰੋਕਣ ਵਿੱਚ ਸਾਡੇ ਸਫ਼ਾਈ ਸੇਵਕ ਵੀ ਪੂਰੀ ਮਿਹਨਤ, ਲਗਨ ਅਤੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਂਦੇ ਹਨ। ਜਿਸ ਤਰ•ਾਂ ਸਾਡੇ ਸੰਸਕਾਰਾਂ ਵਿੱਚ ਨਰ ਸੇਵਾ, ਨਰਾਇਣ ਸੇਵਾ ਨੂੰ ਸੱਭ ਤੋਂ ਉੱਤਮ ਮੰਨਿਆ ਗਿਆ ਹੈ, ਉਸ ਦੇ ਹੀ ਅਧਾਰ ਤੇ ਅੱਜ ਸਫ਼ਾਈ ਸੇਵਕਾਂ ਨੂੰ ਉਹਨਾਂ ਦੇ ਬਣਦੇ ਹੱਕ ਅਤੇ ਅਧਿਕਾਰ ਦੇਣ ਲਈ ਯਤਨ ਕਰਨ ਦੀ ਲੋੜ ਹੈ। ਇਸ ਗੱਲ ਦਾ ਪ੍ਰਗਟਾਵਾ ਸ੍ਰੀ ਗੋਪਾਲ ਕ੍ਰਿਸ਼ਨ ਸਹੋਤਰਾ ਮੈਂਬਰ ਨੈਸ਼ਨਲ ਕਮਿਸ਼ਨ ਫਾਰ ਸਫਾਈ ਕਰਮਚਾਰੀ ਨੇ ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਫ਼ਾਈ ਸੇਵਕਾਂ ਦੀਆਂ ਸਹੂਲਤਾਂ ਸਬੰਧੀ ਰੱਖੀ ਮੀਟਿੰਗ ਮੌਕੇ ਕੀਤਾ। ਸ੍ਰੀ ਗੋਪਾਲ ਕ੍ਰਿਸ਼ਨ ਨੇ ਕਿਹਾ ਕਿ ਸਫ਼ਾਈ ਸੇਵਕਾਂ ਨੂੰ ਸਰਦੀਆਂ ਵਿੱਚ ਘੱਟੋ-ਘੱਟ ਦੋ ਵਰਦੀਆਂ ਅਤੇ ਗਰਮੀਆਂ ਵਿੱਚ ਤਿੰਨ ਵਰਦੀਆਂ ਦੇਣ ਦੀ ਲੋੜ ਹੈ। ਉਹਨਾਂ ਨੂੰ ਵਰਤੋਂ ਵਿੱਚ ਆਉਣ ਵਾਲੇ ਸਾਰੇ ਔਜਾਰ ਅਤੇ ਝਾੜੂ ਭੱਤਾ ਆਦਿ ਦਿੱਤਾ ਜਾਣਾ ਚਾਹੀਦਾ ਹੈ। ਕਰਮਚਾਰੀਆਂ ਦੇ ਈ.ਪੀ.ਐਫ ਖਾਤਾ ਅਤੇ ਜਨ-ਧਨ ਖਾਤਾ ਤੇ ਬੀਮੇ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਜਾਵੇ, ਉਹਨਾਂ ਨੂੰ ਜਰੂਰੀ ਵਰਤੋਂ ਦਾ ਸਮਾਨ ਬੂਟ, ਦਸਤਾਨੇ, ਮਾਸਕ, ਐਨਕਾਂ ਅਤੇ ਹੈਲਮਟ ਵੀ ਉਪਲੱਭਧ ਕਰਵਾਏ ਜਾਣ। ਉਨ•ਾਂ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਸਬੰਧੀ ਇਨ•ਾਂ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਲਈ ਆਖਿਆ। ਉਨ•ਾਂ ਇਹ ਵੀ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਸਾਲ ਵਿਚ ਦੋ ਵਾਰ ਮੈਡੀਕਲ ਜਾਂਚ ਕਰਵਾਈ ਜਾਵੇ। ਉਹਨਾਂ ਕਿਹਾ ਕਿ ਇਹ ਸਾਰੇ ਅਧਿਕਾਰਾਂ ਅਤੇ ਸਹੂਲਤਾਂ ਤੋਂ ਇਲਾਵਾਂ ਸਭ ਤੋਂ ਵਧੇਰੇ ਜ਼ਰੂਰਤ ਸਫ਼ਾਈ ਕਰਮਚਾਰੀਆਂ ਦੇ ਮਾਣ-ਸਤਿਕਾਰ ਦੀ ਹੈ। ਸਮਾਜ ਵਿੱਚ ਸਫ਼ਾਈ ਸੇਵਕਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇ ਅਤੇ ਇਸ ਦੀ ਉਲੰਘਣਾ ਕਰਨ ਵਾਲਿਆ ਵਿਰੁੱਧ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੀਟਿੰਗ ਦੌਰਾਨ ਸੀ੍ਰ ਵਨੀਤ ਕੁਮਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਭਰੋਸਾ ਦਿਵਾਇਆ ਕਿ ਸਫਾਈ ਸੇਵਕਾਂ ਨੂੰ ਦਰਪੇਸ਼ ਸਮਸਿੱਆਵਾਂ ਦਾ ਹੱਲ ਕੀਤਾ ਜਾਵੇਗਾ। ਉਹਨਾਂ ਜ਼ਿਲ•ੇ ਦੀਆਂ ਸਮੂਹ ਨਗਰ ਕੌਸਲਾਂ ਦੇ ਕਾਰਜ ਸਾਧਕ ਅਫਸਰਾਂ ਨੂੰ ਸਫਾਈ ਸੇਵਕਾ ਨੂੰ ਪੇਸ਼ ਆਉਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਲਈ ਜ਼ਿਲ•ਾ ਪ੍ਰਸ਼ਾਸ਼ਨ ਨੂੰ ਪੁਖਤਾ ਸੁਝਾਅ ਭੇਜਣ ਲਈ ਆਖਿਆ। ਉਹਨਾਂ ਕਿਹਾ ਕਿ ਫਿਰੋਜ਼ਪੁਰ ਜ਼ਿਲ•ੇ ਵਿੱਚ ਪਹਿਲਾਂ ਵੀ ਸਫ਼ਾਈ ਸੇਵਕਾਂ ਨੂੰ ਉਹਨਾਂ ਦੇ ਅਧਿਕਾਰ ਅਤੇ ਸਹੂਲਤਾਂ ਮੁਹੱਈਆ ਕਰਵਾਏ ਜਾ ਰਹੇ ਹਨ, ਪ੍ਰੰਤੂ ਫਿਰ ਵੀ ਜੇਕਰ ਕੋਈ ਊਣਤਾਈ ਹੋਵੇ ਤਾਂ ਉਹ ਵੀ ਦੂਰ ਕੀਤੀ ਜਾਵੇਗੀ। ਇਸ ਮੌਕੇ ਸ੍ਰੀ ਸੰਦੀਪ ਸਿੰਘ ਗੜਾ ਐਸ.ਡੀ.ਐਮ.ਫਿਰੋਜਪੁਰ ਨੇ ਕਮਿਸ਼ਨ ਦੇ ਮੈਂਬਰ ਨੂੰ ਭਰੋਸਾ ਦਿਵਾਇਆ ਕਿ ਸਫ਼ਾਈ ਸੇਵਕਾਂ ਨੂੰ ਉਹਨਾਂ ਦਾ ਬਣਦਾ ਮਾਣ-ਸਤਿਕਾਰ ਦਿਵਾਇਆ ਜਾ ਰਿਹਾ ਹੈ ਅਤੇ ਇਸ ਦੀ ਉਲੰਘਣਾ ਕਰਨ ਵਾਲਿਆ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਸ੍ਰੀ ਧਰਮਪਾਲ ਸਿੰਘ ਕਾਰਜ ਸਾਧਕ ਅਫਸਰ ਨਗਰ ਕੌਂਸਲ ਫਿਰੋਜ਼ਪੁਰ, ਸ੍ਰੀ ਪਰੋਸ਼ਤਮ ਲਾਲ ਕਾਰਜ ਸਾਧਕ ਅਫਸਰ ਮੱਲਾਵਾਲਾ/ਜੀਰਾ, ਸ.ਗੁਰਦਾਸ ਸਿੰਘ ਕਾਰਜ ਸਾਧਕ ਅਫਸਰ ਗੁਰੂਹਰਸਹਾਏ, ਸ.ਜਗਜੀਤ ਸਿੰਘ ਕਾਰਜ ਸਾਧਕ ਅਫਸਰ ਤਲਵੰਡੀ, ਸਫਾਈ ਸੇਵਕਾਂ ਦੀਆਂ ਵੱਖ ਵੱਖ ਯੂਨੀਅਨਾਂ ਦੇ ਪ੍ਰਧਾਨਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਵੀ ਹਾਜ਼ਰ ਸਨ।