ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਤੇ ਬੀਬੀਆਂ ਵਲੋਂ ਅੱਜ ਡਿਪਟੀ ਚੀਫ ਪਾਵਰਕਾਮ ਫਿਰੋਜ਼ਪੁਰ ਦੇ ਦਫਤਰ ਅੱਗੇ ਦਿੱਤਾ ਵਿਸ਼ਾਲ ਰੋਸ ਧਰਨਾ
ਪੰਜਾਬ ਮਾਰੂ ਬਿਜਲੀ ਸਮਝੌਤੇ ਰੱਦ, ਬਿਜਲੀ ਸੋਧ ਬਿੱਲ 2020 ਰੱਦ ਕਰਨ ਤੇ ਬਿਜਲੀ ਸਪਲਾਈ ਖੇਤੀ ਮੋਟਰਾਂ ਲਈ 8 ਘੰਟੇ ਯਕੀਨੀ ਬਣਾਉਣ ਦੀ ਕੀਤੀ ਮੰਗ
ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਤੇ ਬੀਬੀਆਂ ਵਲੋਂ ਅੱਜ ਡਿਪਟੀ ਚੀਫ ਪਾਵਰਕਾਮ ਫਿਰੋਜ਼ਪੁਰ ਦੇ ਦਫਤਰ ਅੱਗੇ ਦਿੱਤਾ ਵਿਸ਼ਾਲ ਰੋਸ ਧਰਨਾ
ਪੰਜਾਬ ਮਾਰੂ ਬਿਜਲੀ ਸਮਝੌਤੇ ਰੱਦ, ਬਿਜਲੀ ਸੋਧ ਬਿੱਲ 2020 ਰੱਦ ਕਰਨ ਤੇ ਬਿਜਲੀ ਸਪਲਾਈ ਖੇਤੀ ਮੋਟਰਾਂ ਲਈ 8 ਘੰਟੇ ਯਕੀਨੀ ਬਣਾਉਣ ਦੀ ਕੀਤੀ ਮੰਗ
ਫਿਰੋਜ਼ਪੁਰ 13 ਜੁਲਾਈ 2021: ਪਿਛਲੀ ਅਕਾਲੀ ਭਾਜਪਾ ਸਰਕਾਰ ਵਲੋਂ ਪੰਜਾਬ ਮਾਰੂ ਬਿਜਲੀ ਸਮਝੌਤੇ ਰੱਦ ਕਰਨ ਤੇ ਮੌਜੂਦਾ ਕੈਪਟਨ ਸਰਕਾਰ ਵੱਲੋਂ ਚੋਣ ਵਾਅਦੇ ਵਿਚ ਰੱਦ ਕਰਨ ਦੇ ਬਾਵਜੂਦ ਲਾਗੂ ਰੱੱਖਣ, ਨਾਕਸ ਬਿਜਲੀ ਸਪਲਾਈ ਤੇ ਬਿਜਲੀ ਸੋਧ ਬਿੱਲ 2020 ਰੱਦ ਕਰਨ ਆਦਿ ਮੰਗਾਂ ਨੂੰ ਲੈ ਕੇ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਤੇ ਬੀਬੀਆਂ ਵਲੋਂ ਅੱਜ ਡਿਪਟੀ ਚੀਫ ਪਾਵਰਕਾਮ ਫਿਰੋਜ਼ਪੁਰ ਦੇ ਦਫਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਤੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੋਸ ਧਰਨੇ ਵਿੱਚ ਸ਼ਾਮਲ ਕਿਸਾਨ ਮਜ਼ਦੂਰ ਆਪਣੇ ਨਾਲ ਦੁੱਧ, ਪ੍ਰਸ਼ਾਦੇ ਤੇ ਹੋਰ ਪ੍ਰਬੰਧ ਕਰਕੇ ਆਏ ਸਨ । ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ , ਜਸਬੀਰ ਸਿੰਘ ਪਿੱਦੀ ,ਇੰਦਰਜੀਤ ਸਿੰਘ ਬਾਠ, ਰਣਬੀਰ ਸਿੰਘ ਰਾਣਾ ਨੇ ਕਿਹਾ ਕਿ ਬਿਜਲੀ ਕੰਪਨੀਆਂ ਨਾਲ ਕੀਤੇ ਬਿਜਲੀ ਸਮਝੌਤਿਆਂ ਕਾਰਨ ਪੰਜਾਬ ਵਿੱਚ ਬਿਜਲੀ ਸੰਕਟ ਖੜ੍ਹਾ ਹੋਇਆ ਹੈ ਖਪਤਕਾਰਾਂ ਨੂੰ 10 ਰੁਪਏ ਯੂਨਿਟ ਬਿਜਲੀ ਸਪਲਾਈ ਮਿਲ ਰਹੀ, ਫਿਕਸਡ ਚਾਰਜ ਦੇ ਰੂਪ ਵਿੱਚ 20 ਹਜ਼ਾਰ ਕਰੋੜ ਰੁਪਏ ਹੁਣ ਤੱਕ ਬਿਜਲੀ ਕੰਪਨੀਆਂ ਨੂੰ ਬਿਨਾਂ ਬਿਜਲੀ ਲੈ ਦਿੱਤੇ ਜਾ ਚੁੱਕੇ ਹਨ ਤੇ ਆਉਣ ਵਾਲੇ 20 ਸਾਲਾਂ ਵਿੱਚ 65 ਹਜ਼ਾਰ ਕਰੋੜ ਰੁਪਏ ਹੋਰ ਦੇਣੇ ਹਨ।
ਇਹ ਸਾਰਾ ਭਾਰ ਖਪਤਕਾਰਾਂ ਦੇ ਘਰੇਲੂ ਬਿਜਲੀ ਘਰੇਲੂ ਬਿੱਲਾਂ ਵਿਚ ਫੁਟਕਲ ਖ਼ਰਚਿਆਂ ਦੇ ਰੂਪ ਵਿੱਚ ਪਾਇਆ ਜਾ ਰਿਹਾ ਹੈ ਤੇ ਕਿਸਾਨਾਂ ਮਜ਼ਦੂਰਾਂ ਨੂੰ ਦਿੱਤੀ ਜਾ ਰਹੀ ਕਰਾਸ ਸਬਸਿਡੀ ਵੀ ਘਰੇਲੂ ਬਿੱਲਾਂ ਵਿਚ ਪਾਈ ਜਾ ਰਹੀ ਹੈ। ਬਿਜਲੀ ਸੋਧ ਬਿੱਲ 2020 ਰਾਹੀਂ ਕੇਂਦਰ ਸਰਕਾਰ ਸਾਰੇ ਅਧਿਕਾਰ ਕੇਂਦਰੀ ਰੈਗੂਲੇਟਰੀ ਕਮਿਸ਼ਨ ਨੂੰ ਦੇਣ ਜਾ ਰਹੇ ਅਤੇ ਪਾਵਰਕਾਮ ਦਾ ਪੂਰੀ ਤਰ੍ਹਾਂ ਨਿੱਜੀਕਰਨ ਕਰਕੇ ਨਿਜੀ ਕੰਪਨੀਆਂ ਦੇ ਹਵਾਲੇ ਕਰਨ ਦੀ ਤਿਆਰੀ ਹੈ। ਪੰਜਾਬ ਸਰਕਾਰ ਬਿਜਲੀ ਦੇ ਪ੍ਰਬੰਧ ਕਰਨ ਵਿੱਚ ਨਾਕਾਮ ਸਾਬਤ ਹੋਈ ਹੈ ਤੇ ਅੱਜ ਪੂਰੇ ਪੰਜਾਬ ਵਿੱਚ ਬਿਜਲੀ ਕੱਟਾਂ ਤੇ ਸਟੋਰਾਂ ਵਿਚ ਸਾਮਾਨ ਦੀ ਘਾਟ ਨੂੰ ਲੈ ਕੇ ਹਾਹਾਕਾਰ ਮੱਚੀ ਹੋਈ ਹੈ ਤੇ ਝੋਨੇ ਦੀ ਫਸਲ ਸੁੱਕ ਰਹੀ ਹੈ।
ਇਸ ਮੌਕੇ ਸਾਹਿਬ ਸਿੰਘ ਦੀਨੇ ਕੇ, ਰਣਜੀਤ ਸਿੰਘ ਖੱਚਰ ਵਾਲਾ, ਸੁਰਿੰਦਰ ਸਿੰਘ ਘੁੱਦੂਵਾਲਾ, ਬਲਜਿੰਦਰ ਸਿੰਘ ਤਲਵੰਡੀ, ਧਰਮ ਸਿੰਘ ਸਿੱਧੂ, ਖਿਲਾਰਾ ਸਿੰਘ ਪੰਨੂ, ਨਰਿੰਦਰਪਾਲ ਸਿੰਘ ਜਤਾਲਾ, ਬੂਟਾ ਸਿੰਘ ਕਰੀਆਂ, ਸੁਖਵਿੰਦਰ ਸਿੰਘ ਬੁਰਜ ਮੇਜਰ ਸਿੰਘ ਗਜਨੀ ਵਾਲਾ,ਗੁਰਬਖ਼ਸ਼ ਸਿੰਘ ਪੰਜਗਰਾਈਂ, ਸੁਰਿੰਦਰ ਸਿੰਘ ਜਲਾਲਾਬਾਦ, ਗੁਰਮੇਲ ਸਿੰਘ ਫੱਤੇਵਾਲਾ, ਲਖਵਿੰਦਰ ਸਿੰਘ ਵਸਤੀ ਨਾਮਦੇਵ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।
ਡਿਪਟੀ ਚੀਫ਼ ਪਾਵਰਕਾਮ ਦਮਨਜੀਤ ਸਿੰਘ ਤੂਰ ਨਾਲ ਕਿਸਾਨ ਮਜ਼ਦੂਰ ਆਗੂ ਮੀਟਿੰਗ ਕਰਦੇ ਹੋਏ