ਹਰਿਆਵਲ ਪੰਜਾਬ ਫਿਰੋਜ਼ਪੁਰ ਵੱਲੋਂ ਦੋ ਰੋਜਾ ਵਾਤਾਵਰਨ ਜਾਗਰੂਕਤਾ ਮੁਹਿੰਮ ਤਹਿਤ ਵੱਖ ਵੱਖ ਪ੍ਰੋਗਰਾਮ ਆਯੋਜਿਤ
ਹਰਿਆਵਲ ਪੰਜਾਬ ਫਿਰੋਜ਼ਪੁਰ ਵੱਲੋਂ ਦੋ ਰੋਜਾ ਵਾਤਾਵਰਨ ਜਾਗਰੂਕਤਾ ਮੁਹਿੰਮ ਤਹਿਤ ਵੱਖ ਵੱਖ ਪ੍ਰੋਗਰਾਮ ਆਯੋਜਿਤ
ਫਿਰੋਜ਼ਪੁਰ, 20.5.2023: ਪੰਜਾਬ ਦੀ ਧਰਤੀ ਨੂੰ ਹਰਿਆ ਭਰਿਆ ਬਨਾਉਣ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਦੇ ਲਈ ਯਤਨਸ਼ੀਲ ਸੰਸਥਾ ਹਰਿਆਵਲ ਪੰਜਾਬ ਦੀ ਇਕਾਈ ਵੱਲੋਂ 2 ਰੋਜ਼ਾ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਗਏ। ਜਿਸ ਵਿਚ ਅਖਿਲ ਭਾਰਤੀਯ ਵਾਤਾਵਰਣ ਸੰਭਾਲ ਤੇ ਸਹਿ ਸੰਯੋਜਕ ਸ੍ਰੀ ਰਕੇਸ਼ ਜੈਨ, ਪੰਜਾਬ ਦੇ ਸੰਯੋਜਕ ਪ੍ਰਵੀਨ ਕੁਮਾਰ ਜੀ ਨੇ ਵਾਤਾਵਰਣ ਸੰਭਾਲ ਸਬੰਧੀ ਪ੍ਰਭਾਵਸ਼ਾਲੀ ਲੈਕਚਰਾ ਰਾਹੀਂ ਵੱਖ ਵੱਖ ਵਰਗ ਦੇ ਨੁਮਾਇੰਦਿਆਂ ਨੂੰ ਕੁਦਰਤ ਦਾ ਸੰਤੁਲਨ ਬਣਾਈ ਰੱਖਣ ਵਿਚ ਕੰਮ ਕਰਨ ਲਈ ਪ੍ਰਭਾਵਸ਼ਾਲੀ ਤਰੀਕੇ ਨਾਲ ਪ੍ਰੇਰਿਤ ਕੀਤਾ। ਉਨ੍ਹਾਂ ਨੇ ਪਾਣੀ ਬਚਾਓਣ, ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਪੋਲੀਥੀਨ ਦੀ ਵਰਤੋਂ ਬੰਦ ਕਰਨ ਸਬੰਧੀ ਵਡਮੁੱਲੇ ਵਿਚਾਰ ਸਾਂਝੇ ਕੀਤੇ।
ਹਰਿਆਵਲ ਪੰਜਾਬ ਫਿਰੋਜ਼ਪੁਰ ਦੇ ਸੰਯੋਜਕ ਇੰਜ. ਤਰਲੋਚਨ ਚੋਪੜਾ ਅਤੇ ਸਹਿ ਸੰਯੋਜਕ ਅਸ਼ੋਕ ਬਹਿਲ ਨੇ ਆਏ ਮਹਿਮਾਨਾਂ ਦਾ ਰਸਮੀਂ ਸਵਾਗਤ ਕਰਦਿਆਂ ਕਿਹਾ ਕਿ ਮੌਜੂਦਾ ਦੌਰ ਵਿੱਚ ਵਾਤਾਵਰਨ ਪ੍ਰਦੂਸ਼ਨ ਗੰਭੀਰ ਰੂਪ ਧਾਰਨ ਕਰ ਚੁੱਕਿਆ ਹੈ, ਜਿਸ ਦਾ ਖਮਿਆਜ਼ਾ ਮਨੁੱਖੀ ਜੀਵਾਂ ਦੇ ਨਾਲ ਨਾਲ ਜੀਵ-ਜੰਤੂ ਵੀ ਭੁਗਤ ਰਹੇ ਹਨ। ਇਸ ਲਈ ਪਹਿਲਾ ਪ੍ਰੋਗਰਾਮ ਜਿਲ੍ਹਾ ਫਿਰੋਜ਼ਪੁਰ ਦੇ ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕ ਦਾ ਵਿਸ਼ੇਸ਼ ਸੈਮੀਨਾਰ ਸਥਾਨਕ ਸਾਈਂ ਪਬਲਿਕ ਸਕੂਲ ਵਿੱਚ ਕੀਤਾ ਗਿਆ ਅਤੇ ਸਕੂਲਾਂ ਅਤੇ ਕਾਲਜਾਂ ਵਿੱਚ ਵੱਡੇ ਪੱਧਰ ਤੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ। ਇਸ ਉਪਰੰਤ ਸ਼ਹਿਰ ਅਤੇ ਫਿਰੋਜ਼ਪੁਰ ਛਾਉਣੀ ਦੀਆਂ ਨਾਮਵਰ ਸਮਾਜਸੇਵੀ ਅਤੇ ਧਾਰਮਿਕ ਸੰਸਥਾਵਾਂ ਨਾਲ ਵਿਚਾਰ-ਵਟਾਂਦਰਾ ਕਰਕੇ ਪਾਣੀ ਬਚਾਉਣ, ਪਲਾਸਟਿਕ ਦੀ ਵਰਤੋਂ ਘੱਟ ਕਰਨ ਅਤੇ ਬੂਟੇ ਲਗਾਉਣ ਸਬੰਧੀ ਪ੍ਰੋਗਰਾਮ ਦੀ ਰੂਪ-ਰੇਖਾ ਤਿਆਰ ਕੀਤੀ ਗਈ।
ਪ੍ਰੋਗਰਾਮ ਦੇ ਦੂਸਰੇ ਦਿਨ ਸ਼ਹੀਦ ਭਗਤ ਸਿੰਘ ਟੈਕਨੀਕਲ ਯੂਨੀਵਰਸਿਟੀ ਵਿੱਚ ਈਕੋ ਫਰੈਂਡਲੀ ਗਰੁੱਪ ਦੇ ਸਹਿਯੋਗ ਨਾਲ ਵਿਸ਼ੇਸ਼ ਸਮਾਰੋਹ ਆਯੋਜਿਤ ਕੀਤਾ ਗਿਆ ,ਜਿਸ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵਾਤਾਵਰਨ ਪ੍ਰਤੀ ਸੰਜੀਦਗੀ ਨਾਲ ਕੰਮ ਕਰਨ ਦਾ ਪ੍ਰਣ ਲਿਆ।
ਸਮੁੱਚੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਸੁਨੀਲ ਮੋਂਗਾ ਪ੍ਰਿੰਸੀਪਲ, ਡਾ. ਸਤਿੰਦਰ ਸਿੰਘ ਪ੍ਰਿੰਸੀਪਲ , ਗਜਲਪ੍ਰੀਤ ਸਿੰਘ ਰਜਿਸਟਰਾਰ,ਪ੍ਰੋ.ਗੁਰਪ੍ਰੀਤ ਸਿੰਘ,……………………ਦਾ ਵਿਸ਼ੇਸ਼ ਯੋਗਦਾਨ ਰਿਹਾ।
ਇਸ ਸਮਾਗਮ ਵਿਚ ਕਮਲ ਸ਼ਰਮਾ, ਗੋਰੀ ਮਹਿਤਾ,ਨਿਤਿਨ ਜੇਤਲੀ, ਵਿਨੋਦ ਸ਼ਰਮਾ, ਮਹਿੰਦਰ ਪਾਲ ਬਜਾਜ,ਡਾ.ਅਮਿਤ ਕੁਮਾਰ, ਪ੍ਰਿੰਸੀਪਲ ਮਨਜੀਤ ਸਿੰਘ, ਵਿਸ਼ੇਸ਼ ਤੌਰ ਤੇ ਹਾਜਰ ਸਨ।
ਸਮਾਗਮ ਦੇ ਅੰਤ ਵਿੱਚ ਸ੍ਰੀ ਅਸ਼ੋਕ ਬਹਿਲ ਨੇ ਆਏ ਹੋਏ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ।