ਹਰ ਇਕ ਵਿਅਕਤੀ ਨੂੰ ਸਿਹਤ ਸਹੂਲਤਾਂ ਮਿਲਣਾ ਹੈ ਮੁੱਢਲਾ ਅਧਿਕਾਰ-ਸਿਵਲ ਸਰਜਨ ਕੋਈ ਵੀ ਵਿਅਕਤੀ ਸਿਹਤ ਸਹੂਲਤਾਂ ਤੋਂ ਕੋਈ ਵੀ ਵਾਂਝਾ ਨਹੀਂ ਰਹਿਣਾ ਚਾਹੀਦਾ ਹੈ-ਡਾ.ਰਾਜਿੰਦਰਪਾਲ
ਹਰ ਇਕ ਵਿਅਕਤੀ ਨੂੰ ਸਿਹਤ ਸਹੂਲਤਾਂ ਮਿਲਣਾ ਹੈ ਮੁੱਢਲਾ ਅਧਿਕਾਰ-ਸਿਵਲ ਸਰਜਨ ਕੋਈ ਵੀ ਵਿਅਕਤੀ ਸਿਹਤ ਸਹੂਲਤਾਂ ਤੋਂ ਕੋਈ ਵੀ ਵਾਂਝਾ ਨਹੀਂ ਰਹਿਣਾ ਚਾਹੀਦਾ ਹੈ-ਡਾ.ਰਾਜਿੰਦਰਪਾਲ
ਫਿਰੋਜ਼ਪੁਰ, 8.10.2022: ਦਫਤਰ ਸਿਵਲ ਸਰਜਨ ਫਿਰੋਜ਼ਪੁਰ ਵਿਖੇ ਐੱਸ.ਐੱਮ.ਓਜ. ਨਾਲ ਮੀਟਿੰਗ ਕਰਦੇ ਹੋਏ ਸਿਵਲ ਸਰਜਨ ਫ਼ਿਰੋਜ਼ਪੁਰ( )ਸਿਹਤ ਵਿਭਾਗ ਫਿਰੋਜ਼ਪੁਰ ਦਫਤਰ ਸਿਵਲ ਸਰਜਨ ਫਿਰੋਜ਼ਪੁਰ ਵਿਖੇ ਡਾ.ਰਾਜਿੰਦਰਪਾਲ ਸਿਵਲ ਸਰਜਨ ਫਿਰੋਜ਼ਪੁਰ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੌਰਾਨ ਡਾ.ਰਾਜਿੰਦਰਪਾਲ ਵਲੋਂ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੰਦੇ ਹੋਏ ਕਿਹਾ ਗਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਕੋਈ ਵੀ ਵਿਅਕਤੀ ਸਿਹਤ ਸਹੂਲਤਾਵਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।
ਇਸ ਮੌਕੇ ਮੀਟਿੰਗ ਵਿਚ ਜੱਚਗੀ ਦੇ ਸਮੇਂ ਦੌਰਾਨ ਹੋਈਆਂ ਮੌਤਾਂ ਦੇ ਕਾਰਨ ਅਤੇ ਹਲਾਤਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾਵੇ ਅਤੇ ਇਸ ਵਿਸ਼ੇ ਤੇ ਚਰਚਾ ਕੀਤੀ ਗਈ ਤਾਂ ਕਿ ਭਵਿੱਖ ਵਿੱਚ ਅਜਿਹੀਆਂ ਸਥਿਤੀਆਂ ਨੂੰ ਟਾਲਿਆ ਜਾ ਸਕਉਨ੍ਹਾਂ ਵਲੋਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਗਿਆ ਕਿ ਆਪਣੇ ਆਉਂਦੇ ਅਧੀਨ ਖੇਤਰਾਂ ਵਿਚ ਜੱਚਾ-ਬੱਚਾ ਸਿਹਤ ਸੇਵਾਵਾਂ ਦੀ ਢੁਕਵੀਂ ਨਿਗਰਾਨੀ ਕਰਨ ਅਤੇ ਸਮੇਂ-ਸਮੇਂ ਤੇ ਸਟਾਫ ਨੂੰ ਲੋੜੀਂਦੀ ਟ੍ਰੇਨਿੰਗ ਦੇਣ ਦੀ ਵੀ ਹਦਾਇਤ ਕੀਤੀ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਾਫ਼ ਸਫ਼ਾਈ ਦਾ ਧਿਆਨ ਰੱਖਿਆ ਜਾਵੇ।
ਇਸ ਤੋਂ ਇਲਾਵਾ ਸਿਵਲ ਸਰਜਨ ਡਾ ਰਾਜਿੰਦਰ ਪਾਲ ਵੱਲੋਂ ਸੰਬੰਧਿਤ ਕਰਮਚਾਰੀਆਂ ਨੂੰ ਹਿਦਾਇਤਾ ਦਿੰਦੇ ਹੋਏ ਕਿਹਾ ਕਿ ਕੌਮੀ ਸਿਹਤ ਮਿਸ਼ਨ ਤਹਿਤ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਜਿਵੇਂ ਕਿ ਜਨਨੀ ਸੁਰੱਖਿਆ,ਯੋਜਨਾ ਜਨਨੀ ਸ਼ਿਸ਼ੂ ਸੁਰਕਸ਼ਾ ਕਾਰਿਆਕ੍ਰਮ,ਪ੍ਰਧਾਨਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦੇ ਤਹਿਤ ਏ.ਐੱਨ.ਸੀ ਚੈੱਕਅੱਪ,ਰੀਪ੍ਰੋਡਕਟਿਵ ਮੈਟਰਨਲ,ਨਿਊਬੋਰਨ ਚਾਈਲਡ ਐਂਡ ਅਡੋਲਸੇਂਟ ਹੈਲਥ ,ਰਾਸ਼ਟਰੀ ਟੀਕਾਕਰਨ ਪ੍ਰੋਗਰਾਮ, ਆਰ ਐਨ ਟੀ ਸੀ ਪੀ ਕੰਟਰੋਲ ਪ੍ਰੋਗਰਾਮ ਦੇ ਤਹਿਤ ਸਾਰੇ ਪ੍ਰੋਗਰਾਮਾਂ ਨੂੰ ਤਨਦੇਹੀ ਨਾਲ ਲਾਗੂ ਕਰਨ ਅਤੇ ਸਮੂਹ ਪ੍ਰੋਗਰਾਮਾਂ ਦੀ ਪ੍ਰਭਾਵੀ ਸੁਪਰਵੀਜ਼ਨ ਕਰਨ ਦੀ ਹਦਾਇਤ ਕੀਤੀ।
ਇਸ ਮੀਟਿੰਗ ਵਿਚ ਸਿਵਲ ਸਰਜਨ ਡਾ.ਰਾਜਿੰਦਰ ਪਾਲ ਵੱਲੋਂ ਹਦਾਇਤ ਕਰਦੇ ਹੋਏ ਸਬੰਧਤ ਸਮੂਹ ਅਧਿਕਾਰੀਆਂ ਦੇ ਖੇਤਰ ਵਿੱਚ ਹੋਣ ਵਾਲੀ ਕੇਵਲ ਇੰਸਟੀਟਿਊਸ਼ਨਲ ਡਿਲਵਰੀ ਕਰਨਾ ਹੀ ਯਕੀਨੀ ਬਣਾਈ ਜਾਏ ਤਾਂ ਤਾਂ ਜੋ ਜੱਚਾ ਅਤੇ ਬੱਚਾ ਦੋਵਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਸੁਸ਼ਮਾ ਠੱਕਰ,ਕਾਰਜਕਾਰੀ ਐੱਸਐੱਮਓ ਡਾ. ਗੁਰਮੇਜ ਗੁਰਾਇਆ, ਡਾ.ਕਰਨਵੀਰ ਕੌਰ ਡਾ.ਰੇਖਾ ਭੱਟੀ,ਡਾ ਸਤਿੰਦਰ ਕੌਰ ਅਤੇ ਕਈ ਹੋਰ ਹਾਜ਼ਰ ਸਨ।