ਹਿਮਾਚਲ ਪਰਦੇਸ਼ ਵਿਖੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਵਾਲੇ ਯਾਤਰੀਆਂ ਕੋਲ ਕੋਵਿਡ -19 ਦੀਆਂ ਦੋਵੇਂ ਖੁਰਾਕਾਂ ਦਾ ਟੀਕਾਕਰਣ ਸਰਟੀਫਿਕੇਟ ਜਾਂ ਆਰਟੀ-ਪੀਸੀਆਰ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ
ਹਿਮਾਚਲ ਪਰਦੇਸ਼ ਵਿਖੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਵਾਲੇ ਯਾਤਰੀਆਂ ਕੋਲ ਕੋਵਿਡ -19 ਦੀਆਂ ਦੋਵੇਂ ਖੁਰਾਕਾਂ ਦਾ ਟੀਕਾਕਰਣ ਸਰਟੀਫਿਕੇਟ ਜਾਂ ਆਰਟੀ-ਪੀਸੀਆਰ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ
ਆਰ.ਟੀ.ਏ ਵੱਲੋਂ ਜ਼ਿਲ੍ਹੇ ਤੋਂ ਹਿਮਾਚਲ ਪ੍ਰਦੇਸ਼ ਨੂੰ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕਰ ਕੇ ਵਾਹਨ ਵਿਚ ਬੈਠ ਸ਼ਰਧਾਲੂਆਂ ਅਤੇ ਵਾਹਨਾ ਚਾਲਕਾਂ ਕੋਲ ਉਕਤ ਸਰਟੀਫਿਕੇਟ ਹੋਣਾ ਯਕੀਨੀ ਬਣਾਇਆ ਜਾਵੇ
ਫ਼ਿਰੋਜ਼ਪੁਰ, 10 ਅਗਸਤ 2021 ( ) ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਸਾਉਣ ਦੇ ਨਰਾਤਿਆਂ’’ ਦੌਰਾਨ ਕੋਵਿਡ -19 ਦੀ ਤੀਜੀ ਸੰਭਾਵੀ ਲਹਿਰ ਬਾਰੇ ਚਿੰਤਾ ਦੇ ਮੱਦੇਨਜ਼ਰ ਹਿਮਾਚਲ ਪ੍ਰਦੇਸ਼ ਵਿਖੇ ਮੰਦਰਾਂ/ਧਾਰਮਿਕ ਸਥਾਨਾਂ ਨੂੰ ਜਾਣ ਵਾਲੇ ਯਾਤਰੀਆਂ ਲਈ ਕੋਵਿਡ -19 ਦੀਆਂ ਦੋਵੇਂ ਖੁਰਾਕਾਂ ਦਾ ਟੀਕਾਕਰਣ ਸਰਟੀਫਿਕੇਟ ਜਾਂ ਆਰਟੀ-ਪੀਸੀਆਰ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਕੀਤੀ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਵੱਲੋਂ ਆਰ.ਟੀ.ਏ ਫਿਰੋਜ਼ਪੁਰ ਨੂੰ ਵੀ ਵਿਸ਼ੇਸ਼ ਤੌਰ ਤੇ ਹਦਾਇਤ ਕੀਤੀ ਗਈ ਹੈ ਕਿ ਜ਼ਿਲ੍ਹੇ ਵਿਚੋਂ ਹਿਮਾਚਲ ਪ੍ਰਦੇਸ਼ ਨੂੰ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕਰ ਕੇ ਇਹ ਯਕੀਨੀ ਬਣਾਇਆ ਜਾਵੇ ਕਿ ਵਾਹਨ ਵਿਚ ਬੈਠੇ ਸ਼ਰਧਾਲੂਆਂ ਸਮੇਤ ਵਾਹਨ ਚਾਲਕਾ ਕੋਲ ਉਕਤ ਸਰਟੀਫਿਕੇਟ ਜਾਂ ਆਰਟੀ-ਪੀਸੀਆਰ ਦੀ ਨੈਗਟਿਵ ਜ਼ਰੂਰ ਹੋਵੇ ਅਤੇ ਬਿਨ੍ਹਾਂ ਇਸ ਰਿਪੋਰਟ ਜਾਂ ਸਰਟੀਫਿਕੇਟ ਦੇ ਵਾਹਨ ਦੇ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਰ.ਟੀ.ਏ ਇਸ ਗੱਲ ਨੂੰ ਸੁਨਿਸ਼ਚਿਤ ਕਰੇ ਕਿ ਕੋਈ ਵੀ ਵਾਹਨ ਬਿਨ੍ਹਾਂ ਕਿਸੇ ਸਰਟੀਫਿਕੇਟ ਦੇ ਹਿਮਾਚਲ ਪ੍ਰਦੇਸ਼ ਦੀ ਯਾਤਰਾ ਨਾ ਕਰੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਅਗਸਤ,2021 ਤੱਕ ‘‘ਸਾਉਣ ਦੇ ਨਰਾਤਿਆਂ’’ ਦੌਰਾਨ ਕੋਵਿਡ -19 ਦੀ ਤੀਜੀ ਸੰਭਾਵੀ ਲਹਿਰ ਬਾਰੇ ਚਿੰਤਾ ਪ੍ਰਗਟਾਉਂਦਿਆਂ ਸ਼ਰਧਾਲੂਆਂ ਲਈ ਇਹ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕਿਸੇ ਵੀ ਸ਼ਰਧਾਲੂ ਨੂੰ ਵੱਖ -ਵੱਖ ਮੰਦਰ/ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਵਿਅਕਤੀਆਂ ਨੂੰ ਰਾਜ/ਜਿਲਾ ਸਰਹੱਦਾਂ ਵਿੱਚ ਦਾਖਲ ਹੋਣ ਦੀ ਇਜਾਜ਼ਤ ਤਾਂ ਹੀ ਹੋਵੇਗੀ ਜੇਕਰ ਉਨਾਂ ਕੋਲ ਕੋਵਿਡ -19 ਟੀਕਾਕਰਣ ਸਰਟੀਫਿਕੇਟ (ਦੋਵੇਂ ਖੁਰਾਕਾਂ) ਜਾਂ ਆਰਟੀ-ਪੀਸੀਆਰ ਨੈਗੇਟਿਵ ਰਿਪੋਰਟ ( ਜੋ 72 ਘੰਟਿਆਂ ਤੋਂ ਪੁਰਾਣੀ ਨਾ ਹੋਵੇ) ਅਤੇ ਅਧਿਕਾਰਤ ਲੈਬਾਂ ਵਲੋਂ ਜਾਰੀ ਕੀਤੀ ਹੋਵੇ।ਇਸ ਤੋਂ ਇਲਾਵਾ ਇਸ ਸਮੇਂ ਦੌਰਾਨ “ਨੋ ਮਾਸਕ-ਨੋ ਦਰਸ਼ਨ’’ ਨੀਤੀ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ। ਇਸ ਦੌਰਾਨ ਜਾਗਰੂਕਤਾ, ਸਿੱਖਿਆ ਅਤੇ ਕਾਨੂੰਨੀ ਢੰਗਾਂ ਰਾਹੀਂ ਸਮਾਜਿਕ ਦੂਰੀ ਬਰਕਰਾਰ ਰੱਖੀ ਜਾਵੇਗੀ । ਧਾਰਮਿਕ ਸਥਾਨਾਂ/ਮੰਦਰਾਂ ਦੇ ਪ੍ਰਵੇਸ਼ ਦੁਆਰ ‘ਤੇ ਥਰਮਲ ਸਕ੍ਰੀਨਿੰਗ ਅਤੇ ਸੈਨੀਟਾਈਜ਼ੇਸ਼ਨ/ਹੱਥ ਧੋਣ ਦੀ ਸਹੂਲਤ ਹੋਵੇਗੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਸਰਕਾਰ ਵੱਲੋਂ ਜਾਰੀ ਹਦਾਇਤਾ ਦੀ ਪਾਲਨਾ ਨੂੰ ਯਕੀਨੀ ਬਣਾਉਣ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ ਅਤੇ ਇਸ ਵਾਇਰਸ ਤੋਂ ਵੀ ਬਚਾਅ ਕੀਤਾ ਜਾ ਸਕੇ।