Ferozepur News

ਹੁਸੈਨੀਵਾਲਾ ਸਰਹੱਦ ਤੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਸੀਮਾ ਸੁਰੱਖਿਆ ਬਲ ਅਤੇ ਸਿਹਤ ਵਿਭਾਗ ਵਲੋਂ ਸਾਂਝੇ ਤੌਰ 'ਤੇ ਨਸ਼ਿਆਂ ਵਿਰੁੱਧ ਕੀਤਾ ਗਿਆ ਜਾਗਰੂਕ

ਹੁਸੈਨੀਵਾਲਾ ਸਰਹੱਦ ਤੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਸੀਮਾ ਸੁਰੱਖਿਆ ਬਲ ਅਤੇ ਸਿਹਤ ਵਿਭਾਗ ਵਲੋਂ ਸਾਂਝੇ ਤੌਰ ‘ਤੇ ਨਸ਼ਿਆਂ ਵਿਰੁੱਧ ਕੀਤਾ ਗਿਆ ਜਾਗਰੂਕ

ਹੁਸੈਨੀਵਾਲਾ ਸਰਹੱਦ ਤੇ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਫਿਰੋਜ਼ਪੁਰ,16 ਅਪ੍ਰੈਲ, 2025:  ਅੱਜ ਸੀਮਾ ਸੁਰੱਖਿਆ ਬਲ ਦੀ 155 ਬਟਾਲੀਅਨ ਅਤੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਨਿਰਦੇਸ਼ਾਂ ਹੇਠ ਸਿਹਤ ਵਿਭਾਗ ਵਲੋਂ ਹੁਸੈਨੀਵਾਲਾ ਸਰਹੱਦ ਦੀ ਬੈਰੀਅਰ ਚੌਂਕੀ ਵਿਖੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ ” ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਵਿੱਚ ਹੁਸੈਨੀਵਾਲਾ ਸਰਹੱਦ ਦੇ ਨਾਲ ਲਗਦੇ ਪਿੰਡਾਂ ਦੇ ਸਰਪੰਚਾਂ, ਪੰਚਾਇਤ ਮੈਂਬਰਾਂ ਅਤੇ ਭਾਰੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਭਾਗ ਲਿਆ।

ਸੀਮਾ ਸੁਰੱਖਿਆ ਬਲ ਦੀ 155 ਬਟਾਲੀਅਨ ਦੇ ਅਸਿਸਟੈਂਟ ਕਮਾਂਡੈਂਟ ਮਹੇਸ਼ ਵਰਮਾ ਨੇ ਸਰਪੰਚਾਂ, ਪੰਚਾਇਤ ਮੈਂਬਰਾਂ ਅਤੇ ਵੱਖ-ਵੱਖ ਪਿੰਡਾ ਵਿਚੋਂ ਆਏ ਪਿੰਡ ਵਾਸੀਆਂ ਨੂੰ ਕਿਹਾ ਕਿ ਦੇਸ਼ ਦੀ ਨੌਜਵਾਨੀ ਖਾਸਕਰ ਕੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਵਿੱਚ ਗਲਤਾਨ ਕਰਨ ਲਈ ਦੁਸ਼ਮਣਾਂ ਵਲੋਂ ਡਰੋਨਾਂ ਰਾਹੀਂ ਨਸ਼ੇ ਦੇ ਪੈਕਟ ਸਰਹੱਦ ਦੇ ਭਾਰਤ ਵਾਲੇ ਪਾਸੇ ਦੇ ਖੇਤਾਂ ਵਿੱਚ ਸੁੱਟਣ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਜੇਕਰ ਕਿਸੇ ਦੇ ਵੀ ਖ਼ੇਤ ਵਿੱਚ ਕੋਈ ਸ਼ੱਕੀ ਵਸਤੂ ਪਾਈ ਜਾਂਦੀ ਹੈ ਤਾਂ ਤੁਰੰਤ ਇਸਦੀ ਸੂਚਨਾ ਸੀਮਾ ਸੁਰੱਖਿਆ ਬਲ ਨੂੰ ਦੇ ਕੇ ਆਪਣਾ ਮੁੱਢਲਾ ਫਰਜ਼ ਨਿਭਾਇਆ ਜਾਵੇ। ਆਪਾਂ ਸਾਰੇ ਇੱਕਜੁਟ ਹੋ ਕੇ ਹੀ ਇਸ ਨਸ਼ੇ ਦੀ ਅਲਾਮਤ ਨੂੰ ਹਰਾ ਸੱਕਦੇ ਹਾਂ।

ਜਾਗਰੂਕਤਾ ਸੈਮੀਨਾਰ ਦੌਰਾਨ ਸਿਹਤ ਵਿਭਾਗ ਤੋਂ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਆਪਣੇਂ ਸੰਬੋਧਨ ਵਿੱਚ ਕਿਹਾ ਕਿ ਜੇਕਰ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਪੰਚਾਇਤਾਂ ਦਾ ਮਹੱਤਵਪੂਰਨ ਰੋਲ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਵੱਧ ਰਿਹਾ ਰੁਝਾਨ ਅੱਜ ਇੱਕ ਗੰਭੀਰ ਚੁਣੋਤੀ ਬਣਿਆਂ ਹੋਇਆ ਹੈ ਅਤੇ ਆਪਣੀ ਨੌਜਵਾਨ ਪੀੜ੍ਹੀ ਨੂੰ ਇਸ ਲਾਹਣਤ ਤੋਂ ਬਚਾਉਣ ਲਈ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ।

ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਫਿਰੋਜ਼ਪੁਰ ਵਿਖੇ 19 ਓਟ ਸੈਂਟਰਾਂ ਅਤੇ ਸਿਵਲ ਹੱਸਪਤਾਲ ਫਿਰੋਜ਼ਪੁਰ ਵਿਖੇ ਸਥਿੱਤ ਨਸ਼ਾ ਛੜਾਓ ਕੇਂਦਰ ਰਾਹੀਂ ਨਸ਼ਾ ਛੱਡਣ ਦੇ ਵਿਅਕਤੀਆਂ ਲਈ ਦਵਾਈਆਂ ਆਦਿ ਦੇ ਪੂਰੇ ਪ੍ਰਬੰਧ ਹਨ। ਨਸ਼ਾ ਛੱਡਣ ਦੇ ਇੱਛੁਕ ਵਿਅਕਤੀ ਇਹਨਾਂ ਸੈਂਟਰਾਂ ਤੇ ਬਿਲਕੁੱਲ ਮੁੱਫਤ ਇਲਾਜ਼ ਕਰਵਾ ਸਕਦੇ ਹਨ।

ਇਸ ਮੌਕੇ ਸੀਮਾ ਸੁਰੱਖਿਆ ਬਲ ਦੇ ਇੰਸਪੈਕਟਰ ਸਰਵੇਸ਼ ਕੁਮਾਰ, ਸਿਹਤ ਵਿਭਾਗ ਤੋਂ ਬਲਾਕ ਐਜੂਕੇਟਰ ਅਮਨ ਕੰਬੋਜ਼, ਸਿਹਤ ਇੰਸਪੈਕਟਰ ਅਮਰਜੀਤ ਸਿੰਘ, ਪੰਜਾਬ ਸਿੰਘ ਸਰਪੰਚ, ਗੁਰਬਚਨ ਸਿੰਘ ਸਰਪੰਚ, ਮਲਕੀਤ ਸਿੰਘ ਸਰਪੰਚ, ਸੁੱਖਵਿੰਦਰ ਸਿੰਘ ਸਰਪੰਚ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button