Ferozepur News

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਏ. ਡੀ. ਆਰ. ਸੈਂਟਰ ਫਿਰੋਜ਼ਪੁਰ ਵਿਖੇ ਘਰੋਂ ਭੱਜਣ ਵਾਲੇ ਨਵਵਿਆਹੁਤਾ ਬੱਚਿਆਂ ਦੀ ਮਾਨਸਿਕਤਾ ਦੇ ਸੁਧਾਰ ਕਰਨ ਲਈ ਸੈਮੀਨਾਰ ਦਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਏ. ਡੀ. ਆਰ. ਸੈਂਟਰ ਫਿਰੋਜ਼ਪੁਰ ਵਿਖੇ ਘਰੋਂ ਭੱਜਣ ਵਾਲੇ ਨਵਵਿਆਹੁਤਾ ਬੱਚਿਆਂ ਦੀ ਮਾਨਸਿਕਤਾ ਦੇ ਸੁਧਾਰ ਕਰਨ ਲਈ ਸੈਮੀਨਾਰ ਦਾ ਆਯੋਜਨ

 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਏ. ਡੀ. ਆਰ. ਸੈਂਟਰ ਫਿਰੋਜ਼ਪੁਰ ਵਿਖੇ ਘਰੋਂ ਭੱਜਣ ਵਾਲੇ ਨਵਵਿਆਹੁਤਾ ਬੱਚਿਆਂ ਦੀ ਮਾਨਸਿਕਤਾ ਦੇ ਸੁਧਾਰ ਕਰਨ ਲਈ ਸੈਮੀਨਾਰ ਦਾ ਆਯੋਜਨ

ਫਿਰੋਜ਼ਪੁਰ, 07 ਜੁਲਾਈ 2022 — ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ ਜੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਵੀਰਇੰਦਰ ਅਗਰਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ. ਜੇ. ਐੱਮ. ਮਿਸ ਏਕਤਾ ਉੱਪਲ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਏ. ਡੀ. ਆਰ. ਸੈਂਟਰ ਫਿਰੋਜ਼ਪੁਰ ਵਿਖੇ ਘਰੋਂ ਭੱਜਣ ਵਾਲੇ ਨਵਵਿਆਹੁਤਾ ਬੱਚਿਆਂ ਦੀ ਮਾਨਸਿਕਤਾ ਦੇ ਸੁਧਾਰ ਕਰਨ ਲਈ ਸੈਮੀਨਾਰ ਦਾ ਆਯੋਜਨ ਕੀਤਾ ।

ਇਸ ਮੌਕੇ ਡੀ. ਪੀ. ਓ. ਦਫ਼ਤਰ ਦਾ ਸਟਾਫ, ਵਨ ਸਟਾਪ ਸਖੀ ਸੈਂਟਰ ਦਾ ਸਟਾਫ, ਸਾਰੇ ਪੈਨਲ ਐਡਵੋਕੇਟ, ਐੱਸ. ਐੱਚ. ਓ. ਵੋਮੈਨ ਸੈੱਲ ਫਿਰੋਜ਼ਪੁਰ, ਪੈਰਾ ਲੀਗਲ ਵਲੰਟੀਅਰ ਆਦਿ ਨੇ ਇਸ ਸੈਨਸੀਟਾਈਜ਼ ਪੋ੍ਰਗਰਾਮ ਵਿੱਚ ਭਾਗ ਲਿਆ ।

ਇਸ ਮੌਕੇ ਜੱਜ ਸਾਹਿਬ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਹਿੰਦੂ ਮੈਰਿਜ ਐਕਟ 1955 ਦੇ ਤਹਿਤ ਲੜਕੀ ਦੇ ਵਿਆਹ ਦੀ ਉਮਰ 18 ਸਾਲ ਅਤੇ ਲੜਕੇ ਦੇ ਵਿਆਹ ਦੀ ਉਮਰ 21 ਸਾਲ ਨਿਯੁਕਤ ਕੀਤੀ ਗਈ ਹੈ । ਮਾਪਿਆਂ ਦੀ ਸਹਿਮਤੀ ਹੀ ਵਿਆਹ ਦਾ ਸਹੀ ਫੈਸਲਾ ਇਸ ਸਮਾਜ ਵਿੱਚ ਮਾਨਤਾ ਪ੍ਰਾਪਤ ਹੁੰਦਾ ਹੈ । ਇਸ ਦੇ ਉਲਟ ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲਿਆਂ ਦੀ ਮਾਨਸਿਕਤਾ ਦੋਹਾਂ ਧਿਰਾਂ ਦੇ ਮਾਪਿਆਂ ਦੇ ਮੱਥੇ ਤੇ ਕਲੰਕ ਬਣ ਜਾਂਦਾ ਹੈ ।

ਇਸ ਦੇ ਨਾਲ ਨਾਲ ਜੱਜ ਸਾਹਿਬ ਨੇ ਫਿਰੋਜ਼ਪੁਰ ਬਾਰ ਦੇ ਪੁਰਾਣੇ ਐਡਵੋਕੇਟ ਸਾਹਿਬਾਨ ਨਾਲ ਇਸ ਵਿਸ਼ੇ ਸਬੰਧੀ ਡੂੰਘੀ ਵਾਰਤਾਲਾਪ ਤੇ ਵਿਚਾਰ ਵਟਾਂਦਰਾ ਕੀਤਾ । ਇਸ ਤੋਂ ਬਾਅਦ ਜੱਜ ਸਾਹਿਬ ਨੇ ਥਾਣਾ ਵੋਮੈਨ ਸੈੱਲ ਦੇ ਐੱਸ. ਐੱਚ. ਓ. ਮੈਡਮ ਨਾਲ ਇਸ ਵਿਸ਼ੇ ਨਾਲ ਸਬੰਧਤ ਥਾਣੇ ਵਿੱਚ ਆਉਣ ਵਾਲੇ ਵਿਅਕਤੀ ਦੇ ਕੇਸਾਂ ਨੂੰ ਨਜਿੱਠਣ ਲਈ ਆ ਰਹੀਆਂ ਦਿੱਕਤਾਂ ਬਾਰੇ ਵੀ ਵਿਸ਼ੇਸ਼ ਵਿਚਾਰ ਕੀਤੀ । ਇਸ ਮੌਕੇ ਜੱਜ ਸਾਹਿਬ ਨੇ ਇਹ ਵੀ ਦੱਸਿਆ ਕਿ ਮਾਨਯੋਗ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ ਜੀਆਂ ਦੇ ਹੁਕਮਾਂ ਅਨੁਸਾਰ ਇਸ ਵਿਸ਼ੇ ਨਾਲ ਸਬੰਧਤ ਲੜਕੀਆਂ ਨੂੰ ਵਨ ਸਟਾਪ ਸਖੀ ਸੈਂਟਰ ਵਿੱਚ ਭੇਜਣ ਬਾਰੇ ਵੀ ਕਿਹਾ ਗਿਆ ਹੈ ।

ਇਸ ਸਬੰਧੀ ਜੱਜ ਸਾਹਿਬ ਨੇ ਵਨ ਸਟਾਪ ਸਖੀ ਸੈਂਟਰ ਬਾਰੇ ਵੀ ਐਡਵੋਕੇਟ ਮਿਸ ਮਨਜਿੰਦਰ ਕੌਰ ਤੋਂ ਲੋੜੀਂਦੀ ਵਿਸ਼ੇਸ਼ ਜਾਣਕਾਰੀ ਲਈ । ਇਸ ਸਬੰਧੀ ਜੱਜ ਸਾਹਿਬ ਨੇ ਦੱਸਿਆ ਕਿ ਮੁੱਖ ਦਫ਼ਤਰ ਦੀਆਂ ਹਦਾਇਤਾਂ ਮੁਤਾਬਿਕ ਉਨ੍ਹਾਂ ਵੱਲੋਂ ਭੇਜੇ ਗਏ ਬੈਨਰ ਦੇ ਨਮੂਨੇ ਰਾਹੀਂ ਇਸ ਵਿਸ਼ੇ ਨਾਲ ਸਬੰਧਤ ਨਵੇਂ ਬੈਨਰ ਬਣਵਾ ਕੇ ਵੀ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਵੱਖ ਵੱਖ ਵਿਭਾਗਾਂ ਵਿੱਚ ਲਗਾਉਣ ਦੀ ਤਜਵੀਜ ਰੱਖੀ ਗਈ ਹੈ ।

ਇਸ ਸਬੰਧੀ ਜੱਜ ਸਾਹਿਬ ਦੇ ਹੁਕਮਾਂ ਮੁਤਾਬਿਕ ਸਬ ਡਵੀਜਨ ਪੱਧਰ ਤੇ ਵੀ ਸਬ ਡਵੀਜ਼ਨ ਜੁਡੀਸ਼ੀਅਲ ਮੈਜਿਸਟ੍ਰੇਟਾਂ ਰਾਹੀਂ ਇਸ ਵਿਸ਼ੇ ਸਬੰਧੀ ਉੱਥੋਂ ਦੇ ਐੱਸ. ਡੀ. ਐੱਮ. ਸਾਹਿਬਾਨ, ਡੀ. ਐੱਸ. ਪੀ. ਸਾਹਿਬਾਨ, ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਾਂ ਨੂੰ ਵਿਸ਼ੇਸ਼ ਤੌਰ ਤੇ ਇਸ ਸਬੰਧੀ ਜਾਗਰੂਕ ਕੀਤਾ ਗਿਆ ।

ਇਸ ਦੇ ਨਾਲ ਨਾਲ ਜੱਜ ਸਾਹਿਬ ਨੇ ਮਿਤੀ 13.08.2022 ਨੂੰ ਨੈਸ਼ਨਲ ਲੋਕ ਅਦਾਲਤ ਆ ਰਹੀ ਹੈ ਜਿਸ ਵਿੱਚ ਅਸੀਂ ਸਾਰਿਆਂ ਨੇ ਆਪਣੇ ਆਪਣੇ ਯਤਨਾਂ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਕੇ ਇਸ ਲੋਕ ਅਦਾਲਤ ਵਿੱਚ ਕੇਸ ਲਗਵਾਉਣੇ ਹਨ ਤਾਂ ਜ਼ੋ ਅਸੀਂ ਇਸ ਨੈਸ਼ਨਲ ਲੋਕ ਅਦਾਲਤ ਨੂੰ ਸਫਲ ਬਣਾ ਸਕੀਏ । ਇਸ ਨਾਲ ਲੋਕਾਂ ਦਾ ਪੈਸਾ ਅਤੇ ਸਮਾਂ ਵੀ ਬਰਬਾਦ ਹੋਣ ਤੋਂ ਬਚੇਗਾ । ਇਸ ਦੇ ਨਾਲ ਹੀ ਜੱਜ ਸਾਹਿਬ ਨੇ ਸਾਰੀਆਂ ਵਿਦਿਆਰਥਣਾਂ ਨੂੰ ਵਿਕਟਮ ਕੰਪਨਸੇਸ਼ਨ ਸਕੀਮ ਤੋਂ ਜਾਣੂ ਕਰਵਾਇਆ ਅਤੇ ਇਸ ਤਹਿਤ ਲੋਕਾਂ ਨੂੰ ਮਿਲਣ ਵਾਲੇ ਫਾਇਦਿਆਂ ਤੋਂ ਜਾਣੂ ਕਰਵਾਇਆ । ਅੰਤ ਵਿੱਚ ਜੱਜ ਸਾਹਿਬ ਨੇ ਆਏ ਹੋਏ ਸਾਰੇ ਹਾਜ਼ਰੀਨ ਦਾ ਦਾ ਤਹਿ ਦਿਲੋਂ ਧੰਨਵਾਦ ਕੀਤਾ ।

Related Articles

Leave a Reply

Your email address will not be published. Required fields are marked *

Back to top button