ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਕੀਤੀ ਗਈ-
13 ਮਈ 2023 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਪ੍ਰਚਾਰ ਕਰਨ ਅਤੇ ਇਸ ਨੂੰ ਸਫਲਤਾ ਪੂਰਵਕ ਬਣਾਉਣ ਲਈ ਪ੍ਰੇਰਿਤ ਕੀਤਾ
ਫਿਰੋਜ਼ਪੁਰ 24.3,2023: ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਜੀਆਂ ਦੇ ਹੁਕਮਾਂ ਅਨੁਸਾਰ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸH ਏH ਐੱਸH ਨਗਰ ਜੀਆਂ ਦੀ ਰਹਿਨੁਮਾਈ ਹੇਠ ਸ਼੍ਰੀ ਵੀਰਇੰਦਰ ਅਗਰਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਜੀਆਂ ਵੱਲੋਂ ਅੱਜ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਕੀਤੀ ਗਈ । ਇਸ ਮੀਟਿੰਗ ਵਿੱਚ ਸੈਸ਼ਨਜ ਜੱਜ ਸਾਹਿਬ ਦੇ ਨਾਲ ਮਾਨਯੋਗ ਡਿਪਟੀ ਕਮਿਸ਼ਨਰ ਫਿਰੋਜ਼ਪੁਰ, ਸ਼੍ਰੀਮਤੀ ਰਾਜਵਿੰਦਰ ਕੌਰ ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਮਿਸ ਏਕਤਾ ਉੱਪਲ ਸੀH ਜੇH ਐੱਮH ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਸ਼੍ਰੀ ਅਸ਼ੋਕ ਕੁਮਾਰ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਮਾਨਯੋਗ ਜ਼ਿਲ੍ਹਾ ਅਨਾਰਨੀ ਅਫਸਰ, ਐੱਸH ਪੀH ਹੈੱਡਕੁਆਰਟਰ, ਅਤੇ ਹੋਰ ਵੱਖਰੇ ਵੱਖਰੇ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ । ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਨੇ ਜੁਡੀਸ਼ੀਅਲ ਅਫਸਰਾਂ ਨੂੰ ਮਿਡੀਏਸ਼ਨ ਸੈਂਟਰ ਵਿੱਚ ਵੱਧ ਤੋਂ ਵੱਧ ਕੇਸ ਭੇਜ਼ ਕੇ ਨਿਪਟਾਰਾ ਕਰਵਾਉਣ ਦੇ ਆਦੇਸ਼ ਦਿੱਤੇ ।
ਮਾਨਯੋਗ ਡਿਪਟੀ ਕਮਿਸ਼ਨਰ ਸਾਹਿਬ ਨੂੰ ਉਨ੍ਹਾਂ ਦੇ ਅਧੀਨ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਮਿਤੀ 13 ਮਈ 2023 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਪ੍ਰਚਾਰ ਕਰਨ ਅਤੇ ਇਸ ਨੂੰ ਸਫਲਤਾ ਪੂਰਵਕ ਬਣਾਉਣ ਲਈ ਪ੍ਰੇਰਿਤ ਕੀਤਾ । ਰਿਜਨਲ ਟ੍ਰਾਂਸਪੋਰਟ ਵਿਭਾਗ ਨੂੰ ਵੱਧ ਤੋਂ ਵੱਧ ਚਲਾਨ ਜੁਡੀਸ਼ੀਅਲ ਅਫਸਰਾਂ ਨੂੰ ਭੇਜ਼ ਕੇ ਨਿਪਟਾਉਣ ਦੇ ਆਦੇਸ਼ ਦਿੱਤੇ । ਮਾਨਯੋਗ ਐੱਸH ਐੱਸH ਪੀH ਦਫ਼ਤਰ ਨੂੰ ਵਿਕਟਮ ਕੰਪਨਸੇਸ਼ਨ ਦੇ ਕੇਸਾਂ ਦੇ ਨਿਰੀਖਣ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਪਛਾਤੇ ਅਣਪਛਾਤੇ ਵਿਅਕਤੀਆਂ ਦੀ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ । ਜ਼ਿਲ੍ਹਾ ਅਟਾਰਨੀ ਦਫ਼ਤਰ ਨੂੰ ਸੰਗੀਨ ਜੁਰਮਾਂ ਵਿੱਚ ਵੱਧ ਤੋਂ ਵੱਧ ਕੇਸਾਂ ਵਿੱਚ ਲੀਗਲ ਏਡ ਐਡਵੋਕੇਟ ਲੈਣ ਲਈ ਪ੍ਰੇਰਿਤ ਕੀਤਾ ਗਿਆ । ਜ਼ਿਲ੍ਹਾ ਲੋਕ ਸੰਪਰਕ ਵਿਭਾਗ ਨੂੰ ਵੱਧ ਤੋਂ ਵੱਧ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੀਆਂ ਵੱਖ ਵੱਖ ਗਤੀਵਿਧੀਆਂ ਅਤੇ ਕੌਮੀ ਲੋਕ ਅਦਾਲਤ ਦਾ ਪ੍ਰਚਾਰ ਕਰਨ ਲਈ ਕਿਹਾ ਗਿਆ । ਇਸ ਮੌਕੇ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਦੇ ਪ੍ਰਧਾਨ ਸ਼੍ਰੀ ਗੁਰਸਾਬ ਸਿੰਘ ਮੱਲ ਨੂੰ ਵੀ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਹਿਯੋਗ ਕਰਨ ਲਈ ਪ੍ਰੇਰਿਤ ਕੀਤਾ ਗਿਆ । ਇਸ ਤੋਂ ਬਾਅਦ ਅੰਡਰ ਟਰਾਇਲ ਰਿਿਵਊ ਕਮੇਟੀ ਦੇ ਵਿਸ਼ੇ ਤੇ ਮੀਟਿੰਗ ਕੀਤੀ ਗਈ । ਇਸ ਵਿੱਚ ਕੇਂਦਰੀ ਜੇਲ੍ਹ ਸੁਪਰਡੰਟ ਸ਼੍ਰੀ ਗੁਰਨਾਮ ਲਾਲ ਹਾਜ਼ਰ ਹੋਏ ।
ਇਸ ਮੌਕੇ ਮਾਨਯੋਗ ਜੱਜ ਸਾਹਿਬ ਨੇ ਜੇਲ੍ਹ ਸੁਪਰਡੰਟ ਨੂੰ ਵਿਸ਼ੇਸ਼ ਤੌਰ ਤੇ ਪ੍ਰੇਰਿਤ ਕੀਤਾ ਕਿ ਜੇਲ੍ਹ ਵਿੱਚ ਬੰਦ ਕਿਸੇ ਵੀ ਬੰਦੀ ਚਾਹੇ ਉਹ ਹਵਾਲਾਤੀ ਹੋਵੇ ਜਾਂ ਕੈਦੀ ਕਿਸੇ ਨਾਲ ਵੀ ਅਣਮਨੁੱਖੀ ਵਰਤਾਰਾ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਜੇਲ੍ਹ ਵਿੱਚ ਮੌਜੂਦ ਸਾਰੇ ਬੰਦੀਆਂ ਲਈ ਵਧੀਆ ਖਾਣਾ, ਮੈਡੀਕਲ ਸਹੂਲਤਾਂ ਅਤੇ ਉਨ੍ਹਾਂ ਦੇ ਰਹਿਣ ਸਹਿਣ ਲਈ ਵਧੀਆ ਪ੍ਰਬੰਧ ਕੀਤਾ ਹੋਣਾ ਜ਼ਰੂਰੀ ਹੈ ਇਸ ਤੋਂ ਇਲਾਵਾ ਸਾਰੇ ਬੰਦੀਆਂ ਕੋਲ ਜ਼ਿਲ੍ਹਾ ਪੱਧਰ ਅਤੇ ਹਾਈ ਕੋਰਟ ਪੱਧਰ ਤੇ ਜਾਂ ਉਨ੍ਹਾਂ ਦਾ ਪ੍ਰਾਈਵੇਟ ਵਕੀਲ ਜਾਂ ਲੀਗਲ ਏਡ ਵਕੀਲ ਹੋਣਾ ਅਤਿ ਜ਼ਰੂਰੀ ਹੈ । ਇਸ ਦੇ ਨਾਲ ਜੱਜ ਸਾਹਿਬ ਨੇ ਸਾਰੇ ਅਫਸਰ ਸਾਹਿਬਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਇਸ ਮੀਟਿੰਗ ਦੀ ਸਮਾਪਤੀ ਕੀਤੀ ।