ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਮਨਾਇਆ ਅੰਤਰ ਰਾਸ਼ਟਰੀ ਨਿਆਂ ਦਿਵਸ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਮਨਾਇਆ ਅੰਤਰ ਰਾਸ਼ਟਰੀ ਨਿਆਂ ਦਿਵਸ
ਫਿਰੋਜ਼ਪੁਰ, 17 ਜੁਲਾਈ, 2023: ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਜੀਆਂ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅੰਤਰ—ਰਾਸ਼ਟਰੀ ਨਿਆਂ ਦਿਵਸ ਮੌਕੇ ਤੇ ਜੈਨਸਿਸ ਇੰਸੀਚਿਊਟ ਡੈਂਟਲ ਸਾਇੰਸ ਅਤੇ ਰਿਸਰਚ ਕਾਲਜ, ਫਿਰੋਜਪੁਰ ਵਿੱਚ ਸੈਮੀਨਾਰ ਲਗਾਇਆ ਗਿਆ।
ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ, ਅਧਿਆਪਕ ਅਤੇ ਸਟਾਫ ਮੌਜੂਦ ਸੀ ਜਿਹਨਾਂ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਆਈ ਟੀਮ ਦਾ ਸਵਾਗਤ ਕੀਤਾ ਅਤੇ ਇਸ ਤੋਂ ਬਾਅਦ ਸੈਮੀਨਾਰ ਦੀ ਸ਼ੁਰੂਆਤ ਕੀਤੀ ਗਈ। ਸੈਮੀਨਾਰ ਵਿੱਚ ਤਕਰੀਬਨ 250 ਵਿਦਿਆਰਥੀ ਮੌਜੂਦ ਸਨ।
ਇਸ ਜਾਗਰੂਕਤਾ ਸੈਮੀਨਾਰ ਵਿੱਚ ਸਗਗਨ ਗੋਕਲਾਨੀ, ਰਿਟੇਨਰ ਅਤੇਐਡਵੋਕੇਟ ਰਿਸੋਰਸ ਪਰਸਨ ਸਨ ਜਿਹਨਾਂ ਵੱਲੋਂ ਸੈਮੀਨਾਰ ਦੇ ਮਾਧਿਅਮ ਰਾਹੀਂ ਜੈਨਸਿਸ ਇੰਸੀਚਿਊਟ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਅੰਤਰ ਰਾਸ਼ਟਰੀ ਨਿਆਂ ਦਿਵਸ ਦੇ ਮਹੱਤਵ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਸ ਨੂੰ ਕਿਉਂ ਮਨਾਇਆ ਜਾ ਰਿਹਾ ਹੈ ਇਸ ਬਾਰੇ ਜਾਗਰੂਕ ਕੀਤਾ ਗਿਆ।
ਇਸ ਤੋਂ ਇਲਾਵਾ ਗਗਨ ਗੋਕਲਾਨੀ, ਰਿਟੇਨਰ ਐਡਵੋਕੇਟ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਸਹੂਲਤਾ ਬਾਰੇ ਵੀ ਜਾਣੂ ਕਰਵਾਇਆ ਗਿਆ ਅਤੇ ਉਹਨਾਂ ਨੂੰ ਬੇਨਤੀ ਕੀਤੀ ਕਿ ਉਹ ਇਹ ਜਾਣਕਾਰੀ ਲੌੜਵੰਦਾਂ ਤੱਕ ਪਹੁੰਚਾਉਣ ਵਿੱਚ ਸਰਕਾਰ ਦੀ ਸਹਾਇਤਾ ਕਰਨ।
ਇਸ ਦੇ ਨਾਲ ਉਹਨਾਂ ਦੱਸਿਆ ਕਿ ਮੈਡਮ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਸਕੱਤਰ ਵੱਲੋਂ ਉੱਦਮ ਕਰਕੇ ਲੀਗਲ ਲਿਟਰੇਸੀ ਦੇ ਮਾਧਿਅਮ ਰਾਹੀਂ ਸਕੂਲਾਂ ਅਤੇ ਕਾਲਜਾਂ ਵਿੱਚ ਪੋਸਟਰ ਮੇਕਿੰਗ, ਭਾਸ਼ਣ ਪ੍ਰਤੀਯੋਗਤਾ, ਸੁੰਦਰ ਲਿਖਾਈ ਮੁਕਾਬਲੇ, ਪੇਟਿੰਗ ਮੁਕਾਬਲੇ ਅਤੇ ਹੋਰ ਬਹੁਤ ਸਾਰੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ ।
ਇਸ ਨਾਲ ਵਿਦਿਆਰਥੀਆਂ ਦੀ ਸ਼ਖਸੀਅਤ ਵਿੱਚ ਬਹੁ ਪੱਖੀ ਵਿਕਾਸ ਕਰਨ ਵੱਲ ਵਿਸ਼ੇਸ਼ ਤੌਰ ਤੇ ਜ਼ੋਰ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟੋਲ ਫਰੀ ਨੰਬਰ 1968 ਅਤੇ ਲੈਂਡਲਾਈਨ ਨੰਬਰ 01632—235034 ਦਾ ਵੀ ਪ੍ਰਚਾਰ ਕੀਤਾ ਗਿਆ।