ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਪਰਾਲੀ ਸਾੜਣ ਦੀਆਂ ਘਟਨਾਵਾਂ ਤੇ ਰੱਖੀ ਜਾ ਰਹੇ ਹੈ ਖਾਸ ਨਜ਼ਰ – ਧੀਮਾਨ
ਸ਼ੇਰ ਖਾਂ ਦੇ ਕਿਸਾਨ ਕ੍ਰਿਪਾਲ ਸਿੰਘ ਨੇ ਵਾਤਾਵਰਣ ਦੀ ਸੰਭਾਲ ਲਈ 20 ਏਕੜ ਕਣਕ ਦੀ ਬੀਜਾਈ ਬਿਨਾਂ ਅੱਗ ਲਗਾਏ ਸੁਪਰਸੀਡਰ ਨਾਲ ਕੀਤੀ
ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਪਰਾਲੀ ਸਾੜਣ ਦੀਆਂ ਘਟਨਾਵਾਂ ਤੇ ਰੱਖੀ ਜਾ ਰਹੇ ਹੈ ਖਾਸ ਨਜ਼ਰ – ਧੀਮਾਨ
ਸ਼ੇਰ ਖਾਂ ਦੇ ਕਿਸਾਨ ਕ੍ਰਿਪਾਲ ਸਿੰਘ ਨੇ ਵਾਤਾਵਰਣ ਦੀ ਸੰਭਾਲ ਲਈ 20 ਏਕੜ ਕਣਕ ਦੀ ਬੀਜਾਈ ਬਿਨਾਂ ਅੱਗ ਲਗਾਏ ਸੁਪਰਸੀਡਰ ਨਾਲ ਕੀਤੀ
ਫ਼ਿਰੋਜ਼ਪੁਰ, 17 ਨਵੰਬਰ 2023:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੀ ਅਗਵਾਈ ਵਿੱਚ ਮਾਣਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਵਾਤਾਵਰਣ ਦੀ ਸੰਭਾਲ ਅਤੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਵੱਡੀ ਪੱਧਰ ‘ਤੇ ਕੀਤੇ ਜਾ ਰਹੇ ਉਪਰਾਲਿਆਂ ਦੇ ਸਿੱਟੇ ਵਜੋਂ ਕਿਸਾਨਾਂ ਵੱਲੋਂ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾ ਕੇ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਨੂੰ ਖੇਤਾਂ ਵਿੱਚ ਹੀ ਦਬਾ ਕੇ ਸੁਪਰਸੀਡਰ ਤੇ ਹੋਰ ਤਕਨੀਕੀ ਸੰਦਾਂ ਨਾਲ ਕਣਕ ਦੀ ਬੀਜਾਈ ਕੀਤਾ ਜਾ ਰਹੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਜਿੱਥੇ ਪਰਾਲੀ ਨੂੰ ਅੱਗ ਨਾ ਲਗਾਉਣ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਹੀ ਅਜਿਹੀਆਂ ਘਟਨਾਵਾਂ ‘ਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਸ੍ਰੀ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀ ਟੀਮ ਸਮੇਤ ਲਗਾਤਾਰ ਫ਼ਿਰੋਜ਼ਪੁਰ ਤਹਿਸੀਲ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਦਾ ਸਿੱਟਾ ਹੈ ਕਿ ਵੱਡੀ ਪੱਧਰ ‘ਤੇ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਆਧੂਨਿਕ ਖੇਤੀ ਸੰਦਾਂ ਦੀ ਮਦਦ ਨਾਲ ਫਸਲ ਦੀ ਬੀਜਾਈ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਪਿੰਡ ਸ਼ੇਰ ਖਾਂ ਦੇ ਕਿਸਾਨ ਕ੍ਰਿਪਾਲ ਸਿੰਘ ਪੁੱਤਰ ਬਿਸ਼ਨ ਸਿੰਘ ਨੇ ਵਾਤਾਵਰਣ ਦੀ ਸੰਭਾਲ ਅਤੇ ਜ਼ਮੀਨ ਦੇ ਖੁਰਾਕੀ ਤੱਤਾਂ ਦੀ ਸੰਭਾਲ ਲਈ 20 ਏਕੜ ਜਮੀਨ ਵਿੱਚ ਬਿਨਾਂ ਪਰਾਲੀ ਨੂੰ ਸਾੜੇ ਸੁਪਰਸੀਡਰ ਦੀ ਮਦਦ ਨਾਲ ਬੀਜਾਈ ਕੀਤੀ ਹੈ। ਉਨ੍ਹਾਂ ਜ਼ਿਲ੍ਹੇ ਦੇ ਹੋਰ ਕਿਸਾਨਾਂ ਨੂੰ ਵੀ ਕ੍ਰਿਪਾਲ ਸਿੰਘ ਤੋਂ ਸੇਧ ਲੈ ਕੇ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਲਈ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਵੱਲੋਂ ਅਗਾਂਹਵਧੂ ਕਿਸਾਨ ਕ੍ਰਿਪਾਲ ਸਿੰਘ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਸ ਨੂੰ ਅਤੇ ਅਜਿਹੇ ਹੋਰ ਕਿਸਾਨਾਂ ਨੂੰ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਜਾਵੇਗਾ।